ਰੈਡ ਰਿਬਨ ਐਕਸਪ੍ਰੈਸ ਨੂੰ ਦੇਖਣ ਲਈ ਆਉਣ ਵਾਲੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ

Friday, December 28, 20120 comments


ਹੁਸ਼ਿਆਰਪੁਰ, 28 ਦਸੰਬਰ:/ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਦੀ ਯੋਗ ਅਗਵਾਈ ਹੇਠ ਰੈਡ ਰਿਬਨ ਐਕਸਪ੍ਰੈਸ ਟਰੇਨ ਨੂੰ ਦੇਖਣ ਲਈ ਚਲਾਈ ਗਈ ਚੇਤਨਾ ਮੁਹਿੰਮ ਤਹਿਤ ਅੱਜ ਦੂਸਰੇ ਦਿਨ ਵੀ ਰੈਡ ਰਿਬਨ ਐਕਸਪ੍ਰੈਸ ਨੂੰ ਦੇਖਣ ਲਈ ਆਉਣ ਵਾਲੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ ਜਿਸ ਵਿੱਚ ਪਿੰਡਾਂ ਦੇ ਲੋਕ, ਨੌਜਵਾਨ ਗਰੁੱਪ, ਔਰਤਾਂ, ਸਵੈਸੇਵੀ ਗਰੁੱਪਾਂ ਦੇ ਮੈਂਬਰ, ਵਿਦਿਆਰਥੀ, ਪੁਲਿਸ ਦੇ ਜਵਾਨਾਂ, ਪੀ.ਆਰ.ਆਈ. ਮੈਂਬਰ ਅਤੇ ਸਕੂਲਾਂ ਤੋਂ ਬਾਹਰਲੇ ਨੌਜਵਾਨ ਵੱਡੀ ਗਿਣਤੀ ਵਿੱਚ ਇਸ ਟਰੇਨ ਨੂੰ ਦੇਖਣ ਲਈ ਪਹੁੰਚੇ। ਹਰ ਪਾਸੇ ਸਕੂਲੀ ਵਿਦਿਆਰਥੀ ਅਤੇ ਹਰ ਵਰਗ ਦਾ ਸੈਲਾਬ ਇਸ ਜਾਗਰੂਕਤਾ ਭਰਪੂਰ ਟਰੇਨ ਨੂੰ ਦੇਖਣ ਲਈ ਉਮੜ ਪਿਆ। ਇਸ ਪੂਰੀ ਚੇਤਨਾ ਮੁਹਿੰਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ ਅਤੇ ਸਿਵਲ ਸਰਜਨ ਡਾ. ਸੁਰਿੰਦਰ ਗੰਗੜ ਵੱਲੋਂ ਰੈਡ ਰਿਬਨ ਐਕਸਪ੍ਰੈਸ ਟਰੇਨ ਦੇਖਣ ਲਈ ਆਉਣ ਵਾਲੇ ਲੋਕਾਂ ਦਾ ਮਾਰਗ ਦਰਸ਼ਨ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 27 ਦਸੰਬਰ ਨੂੰ ਇਸ ਟਰੇਨ ਨੂੰ ਦੇਖਣ ਲਈ 17000 ਲੋਕ ਆਏ ਅਤੇ ਅੱਜ ਲਗਭਗ 30000 ਤੋਂ ਵੀ ਵੱਧ ਲੋਕ ਇਸ ਟਰੇਨ ਰਾਹੀਂ ਐਚ.ਆਈ.ਵੀ. ਏਡਜ਼ ਦੀ ਰੋਕਥਾਮ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪਹੁੰਚੇ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਟਰੇਨ ਵਿੱਚ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵਿੱਚ ਬਹੁਤ ਹੀ ਦਿਲਚਸਪੀ ਦਿਖਾਈ ਗਈ ਹੈ । ਉਨ੍ਹਾਂ ਨੇ ਖੁਦ ਵੀ ਇਸ ਟਰੇਨ ਵਿੱਚ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਬੜੇ ਗਹੁ ਨਾਲ ਵੇਖਿਆ।ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਸ਼ਿਵ ਸੂਦ ਅਤੇ ਮਿਉਂਸਪਲ ਕੌਂਸਲਰਾਂ ਨੇ ਇਸ ਮੌੇਕੇ ਤੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸ਼ਿਵ ਸੂਦ ਨੇ ਟਰੇਨ ਵਿੱਚ ਲਗੀ ਪ੍ਰਦਰਸ਼ਨੀ ਨੂੰ ਦੇਖਣ ਉਪਰੰਤ ਦੱਸਿਆ ਕਿ ਐਚ.ਆਈ.ਵੀ. ਏਡਜ਼ ਦੀ ਰੋਕਥਾਮ ਸਬੰਧੀ ਇਸ ਵਿੱਚ ਦਿੱਤੀ ਗਈ ਜਾਣਕਾਰੀ ਦਾ ਲੋਕਾਂ ਨੂੰ ਬਹੁਤ ਹੀ ਫਾਇਦਾ ਹੋਵੇਗਾ। ਉਨ੍ਹਾਂ ਨੇ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ, ਰੇਲਵੇ ਵਿਭਾਗ, ਨੈਸ਼ਨਲ ਰੂਰਲ ਹੈਲਥ ਮਿਸ਼ਨ ਅਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਲਗਾਈ ਗਈ ਇਸ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ। ਨੈਸ਼ਨਲ ਰੂਰਲ ਹੈਲਥ ਮਿਸ਼ਨ ਅਧੀਨ ਏਡਜ਼ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਕੌਮੀ ਸਿਹਤ ਪ੍ਰੋਗਰਾਮਾਂ ਬਾਰੇ ਗੀਤ ਸੰਗੀਤ, ਨੁਕੜ ਨਾਟਕਾਂ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਇਸ ਮੁਹਿੰਮ ਦਾ ਵਿਸ਼ੇਸ਼ ਅਕਰਸ਼ਣ ਰਹੇ। ਇਸ ਮੌਕੇ ਤੇ ਰੈਡ ਰਿਬਨ ਐਕਸਪ੍ਰੈਸ ਦੇਖਣ ਆਉਣ ਵਾਲੇ ਲੋਕਾਂ ਨੂੰ ਜਾਗਰੂਕਤਾ ਭਰਪੂਰ ਸਾਹਿਤ ਵੀ ਵੰਡਿਆ ਗਿਆ।  ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ, ਭਗਵਾਨ ਪਰਸ਼ੂ ਰਾਮ ਸੈਲਾ ਦੇ ਨੁਮਾਇੰਦਿਆਂ ਵੱਲੋਂ ਖੂਨਦਾਨ ਕੈਂਪ ਅਤੇ ਵੱਖ-ਵੱਖ ਸਵੈਸੇਵੀ ਸੰਸਥਾਵਾਂ, ਲਾਇਨਜ਼ ਕਲੱਬ, ਰਾਮ ਚਰਿੱਤ ਮਾਨਸ ਪ੍ਰਚਾਰ ਮੰਡਲ ਅਤੇ ਡੋਗਰਾ ਪੈਰਾ ਮੈਡੀਕਲ ਵੱਲੋਂ ਰੈਡ ਰਿਬਨ ਐਕਸਪ੍ਰੈਸ ਦੇਖਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਚਾਹ ਅਤੇ ਪਾਣੀ ਦਾ ਵੀ ਪ੍ਰਬੰਧ ਕਰਕੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਜੇ ਬੱਗਾ, ਡਾ. ਸਰਦੂਲ ਸਿੰਘ, ਜਿਲ੍ਹਾ ਮਾਸ ਮੀਡੀਆ ਅਫ਼ਸਰ ਮਨਮੋਹਨ ਕੌਰ ਅਤੇ ਸਿਹਤ ਵਿਭਾਗ ਨਾਲ ਜੁੜੇ ਅਧਿਕਾਰੀਆਂ / ਕਰਮਚਾਰੀਆਂ ਨੇ ਇਸ ਮੌਕੇ ਤੇ ਰੈਡ ਰਿਬਨ ਐਕਸਪ੍ਰੈਸ ਦੇਖਣ ਲਈ ਆਉਣ ਵਾਲੇ ਲੋਕਾਂ ਦਾ ਯੋਗ ਮਾਰਗ ਦਰਸ਼ਨ ਕੀਤਾ। ਵਧੀਕ ਡਿਪਟੀ ਕਮਿਸ਼ਨਰ ਸ੍ਰ: ਹਰਮਿੰਦਰ ਸਿੰਘ ਅਤੇ ਸਿਵਲ ਸਰਜਨ ਡਾ. ਸੁਰਿੰਦਰ ਗੰਗੜ ਵੱਲੋਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ / ਕਰਮਚਾਰੀਆਂ ਵੱਲੋਂ ਇਸ ਮੁਹਿੰਮ ਦੌਰਾਨ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger