ਵਿਦਿਆਰਥਣ ਦੇ ਸਿੰਗਾਪੁਰ ਦੇ ਹਸਪਤਾਲ ਵਿਖੇ ਹੋਏ ਬੇਵਕਤੇ ਦੇਹਾਂਤ 'ਤੇ ਡੂੰਘਾ ਅਫ਼ਸੋਸ

Saturday, December 29, 20120 comments


ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ 16 ਦਸੰਬਰ ਨੂੰ ਸਮੂਹਕ ਬਲਾਤਕਾਰ ਦੀ ਸ਼ਿਕਾਰ ਹੋਈ 23 ਸਾਲਾ ਪੈਰਾਮੈਡੀਕਲ ਦੀ ਵਿਦਿਆਰਥਣ ਦੇ ਸਿੰਗਾਪੁਰ ਦੇ ਹਸਪਤਾਲ ਵਿਖੇ ਹੋਏ ਬੇਵਕਤੇ ਦੇਹਾਂਤ 'ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ ਹੈ†ਆਪਣੇ ਸੋਗ ਸੰਦੇਸ਼ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਘਿਨੌਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਅਤੇ ਵੱਧ ਤੋਂ ਵੱਧ ਸਜ਼ਾ ਮਿਲਣਾ ਹੀ ਬਹਾਦਰ ਲੜਕੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ† ਉਨ੍ਹਾਂ ਕਿਹਾ ਕਿ ਔਰਤਾਂ ਵਿਰੁਧ ਅਜਿਹੇ ਮਾਮਲਿਆਂ ਨੂੰ ਫ਼ਾਸਟ ਟਰੈਕ ਅਦਾਲਤ ਵਿੱਚ ਰੋਜ਼ਾਨਾ ਸੁਣਵਾਈ ਰਾਹੀਂ ਥੋੜੇ ਸਮੇਂ ਵਿੱਚ ਨਜਿੱਠਿਆ ਜਾਣਾ ਚਾਹੀਦਾ ਹੈ† ਸ. ਬਾਦਲ ਨੇ ਕਿਹਾ ਕਿ ਅਜਿਹੇ ਅਪਰਾਧ ਲੋਕਤੰਤਰ 'ਤੇ ਨਾ-ਮਿਟਣਯੋਗ ਧੱਬਾ ਹਨ, ਇਸ ਲਈ ਔਰਤਾਂ ਵਿਰੁਧ ਅਜਿਹੇ ਅਪਰਾਧ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਔਰਤਾਂ ਵਿਰੁਧ ਹਿੰਸਾ ਜਿਹੀ ਸਮਾਜਕ ਕੁਰੀਤੀ ਨਾਲ ਕਰੜੇ ਹੱਥੀਂ ਨਜਿੱਠਿਆ ਜਾ ਸਕੇਪੀੜਤ ਪਰਵਾਰ ਨਾਲ ਦਿਲੋਂ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਪ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ†
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger