ਮਾਨਸਾ, 24 ਦਸੰਬਰ ( ) : ਅੱਜ ਜ਼ਿਲ੍ਹਾ ਪਬੰਧਕੀ ਕੰਪਲੈਕਸ ਵਿਖੇ ਪੁਲਿਸ ਐਲਡਰ ਦਿਵਸ ਮਨਾਇਆ ਗਿਆ, ਜਿਸ ਵਿੱਚ ਰਿਟਾਇਰਡ ਡੀ.ਐਸ.ਪੀ. ਸ਼੍ਰੀ ਸਮਸ਼ੇਰ ਸਿੰਘ ਸਮੇਤ ਜ਼ਿਲ੍ਹੇ ਦੇ ਕਰੀਬ 40 ਰਿਟਾਇਰਡ ਪੁਲਿਸ ਕਰਮਚਾਰੀ ਹਾਜ਼ਰ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਮ੍ਰਿਤਕ ਸੇਵਾ-ਮੁਕਤ ਕਰਮਚਾਰੀਆਂ ਸਬੰਧੀ 2 ਮਿਨਟ ਦਾ ਮੋਨ ਧਾਰਕੇ ਉਨ੍ਹਾਂ ਨੂੰ ਸਰਧਾਂਜਲੀ ਭੇਂਟ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੌਕੇ ਉਥੇ ਹਾਜ਼ਰ ਸੇਵਾ-ਮੁਕਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਦੁੱਖ-ਤਕਲੀਫਾਂ ਵੀ ਸੁਣੀਆਂ ਗਈਆਂ, ਜਿਨ੍ਹਾਂ ਵਿੱਚੋਂ ਕੁਝ ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ ਅਤੇ ਹੋਰ ਕਈ ਮਾਮਲਿਆਂ ਸਬੰਧੀ ਉਚ ਦਫ਼ਤਰਾਂ ਨੂੰ ਲਿਖਿਆ ਜਾ ਰਿਹਾ ਹੈ।
ਡਾ. ਭਾਰਗਵ ਨੇ ਕਿਹਾ ਕਿ ਇਸ ਮੌਕੇ 5 ਸੀਨੀਅਰ ਸਿਟੀਜਨਜ਼ ਰਿਟਾਇਰਡ ਇੰਸਪੈਕਟਰ ਸ਼ਿਵ ਕੁਮਾਰ, ਰਿਟਾਇਰਡ ਇੰਸਪੈਕਟਰ ਭਰਪੂਰ ਸਿੰਘ, ਰਿਟਾਇਰਡ ਇੰਸਪੈਕਟਰ ਹਰਦੇਵ ਸਿੰਘ, ਰਿਟਾਇਰਡ ਹੌਲਦਾਰ ਗੁਰਦੇਵ ਸਿੰਘ ਅਤੇ ਰਿਟਾਇਰਡ ਸਿਪਾਹੀ ਸਰਦੂਲ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਿਟਾਇਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮੰਗ ਕੀਤੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦਾ ਹੱਲ ਕੱਢਿਆ ਜਾਵੇ। ਇਸ ਮੌਕੇ ਐਸ.ਪੀ.(ਐਚ) ਸ਼੍ਰੀ ਰਾਜੇਸ਼ਵਰ ਸਿੰਘ ਸਿੱਧੂ ਡੀ.ਐਸ.ਪੀ. ਸ਼੍ਰੀ ਸੁਲੱਖਣ ਸਿੰਘ ਵੀ ਹਾਜ਼ਰ ਸਨ।

Post a Comment