ਕੋਟਕਪੂਰਾ/13 ਦਸੰਬਰ/ਜੇ.ਆਰ.ਅਸੋਕ/ ਬੀਤੇ ਦਿਨੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਪੁਲਸ ਦੇ ਏ.ਐਸ.ਆਈ ਰਵਿੰਦਰਪਾਲ ਸਿੰਘ ਦੀ ਦਿਨ ਦਿਹਾੜੇ ਇਕ ਅਕਾਲੀ ਆਗੂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਜਿਸ ਤੇ ਪੰਜਾਬ ਸਰਕਾਰ ਨੇ ਕਥਿਤ ਦੋਸ਼ੀਆਂ ਖਿਲਾਫ਼ ਜਲਦ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ । ਬੀਤੀ ਦਿਨੀ ਪੰਜਾਬ ਸਰਕਾਰ ਵੱਲੋਂ ਇਸ ਦੁੱਖੀ ਪਰਿਵਾਰ ਦੀ ਬੇਟੀ ਨੂੰ ਨਾਇਬ ਤਹਿਸੀਲਦਾਰ ਨਿਯੁਕਤ ਕਰਨ ਦਾ ਜੋ ਉਪਰਾਲਾ ਕੀਤਾ ਹੈ, ਉਹ ਸ਼ਲਾਘਾਯੋਗ ਹੈ । ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ•ਾ ਸਲਾਹਕਾਰ ਕਮੇਟੀ ਮੈਂਬਰ ਰੋਜ਼ੀ ਸ਼ਰਮਾ ਨੇ ਕਰਦਿਆਂ ਅੱਗੇ ਕਿਹਾ ਕਿ ਇਸ ਦੁੱਖਦਾਈ ਘਟਨਾ ਵਿਚ ਮਾਰੇ ਗਏ ਏ.ਐਸ.ਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਮੱਦਦ ਦੇਣ ਦਾ ਐਲਾਨ ਕੀਤਾ ਹੈ ।

Post a Comment