ਮਾਨਸਾ, 17 ਦਸੰਬਰ ( ) : ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਨੇ ਜ਼ਿਲ੍ਹੇ ਦੇ ਐਨ.ਆਰ.ਆਈ. ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਜ ਬਠਿੰਡਾ ਵਿਖੇ ਪੁੱਜ ਕੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ। ਉਨ੍ਹਾਂ ਕਿਹਾ ਕਿ ਭਾਈਚਾਰੇ ਦੀਆਂ ਦੁੱਖ ਤਕਲੀਫਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਈ.ਜੀ. ਸ਼੍ਰੀ ਨਿਰਮਲ ਸਿੰਘ ਢਿੱਲੋਂ ਨੇ ਬਠਿੰਡਾ ਰੇਂਜ ਦੇ ਐਨ.ਆਰ.ਆਈ. ਭਾਈਚਾਰੇ ਨੂੰ ਉਨ੍ਹਾਂ ਨਾਲ ਰੂਬਰੂ ਹੋ ਕੇ ਸ਼ਿਕਾਇਤਾਂ ਸੁਣਨ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਡਾ. ਭਾਰਗਵ ਨੇ ਕਿਹਾ ਕਿ ਐਨ.ਆਰ.ਆਈ. ਭਾਈਚਾਰੇ ਦੀਆਂ ਸ਼ਿਕਾਇਤਾਂ ਸੁਣਨ ਅਤੇ ਨਿਪਟਾਰਾ ਕਰਨ ਲਈ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਜ਼ੋਨ ਵੱਲੋਂ ਜ਼ਿਲ੍ਹੇ ਦੇ ਸਮੂਹ ਐਨ.ਆਰ.ਆਈਜ਼ ਨੂੰ 18 ਦਸੰਬਰ ਨੂੰ ਛਾਬੜਾ ਪੈਲੇਸ, ਨਜ਼ਦੀਕ ਖੇਡ ਸਟੇਡੀਅਮ ਬਠਿੰਡਾ ਵਿਖੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਭਾਈਚਾਰਾ ਖੁਦ ਜਾਂ ਆਪਣੇ ਕਿਸੇ ਨੁਮਾਇੰਦੇ ਰਾਹੀਂ ਆਪਣੀ ਮੁਸ਼ਕਿਲ ਜਾਂ ਸ਼ਿਕਾਇਤ ਦੱਸ ਸਕਦਾ ਹੈ।

Post a Comment