ਸੰਗਰੂਰ, 4 ਦਸੰਬਰ (ਸੂਰਜ ਭਾਨ ਗੋਇਲ)- ਜ਼ਿਲ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜ਼ਿਲ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਐਮ. ਐਸ. ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਅਰਵਿੰਦ ਮੜਕਨ ਸਹਾਇਕ ਜ਼ਿਲ•ਾ ਅਟਾਰਨੀ ਕਾਨੂੰਨੀ ਸੇਵਾਵਾਂ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪਿੰਗਲਵਾੜਾ ਵਿਖੇ ਅਪੰਗਤਾ ਦਿਵਸ ਮੌਕੇ ਮਰੀਜ਼ਾ ਨੂੰ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਲੋਕ ਅਦਾਲਤਾਂ, ਅਪੰਗਹੀਨਤਾ ਤੇ ਮਾਨਸਿਕ ਰੋਗੀਆਂ ਅਤੇ ਹੋਰ ੇ ਕਾਨੂੰਨੀ ਅਧਿਕਾਰਾਂ ਦੀ ਰਾਖੀ ਲਈ ਬਣੇ ਕਾਨੂੰਨਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ’ਚ 100 ਦੇ ਕਰੀਬ ਮਰੀਜ਼ਾ ਤੇ ਹੋਰਨਾਂ ਵਿਅਕਤੀਆਂ ਨੇ ਸਮੂਲੀਅਤ ਕੀਤੀ। ਇਸ ਮੌਕੇ ਐਡਵੋਕੇਟ ਸ੍ਰੀ ਮੋਹਿਤ ਵਰਮਾ, ਮਨੋਜ ਗਰਗ, ਨੇ ਵੀ ਕਾਨੂੰਨੀ ਸੇਵਾਵਾਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

Post a Comment