-ਬਿਰਧ ਆਸ਼ਰਮ 'ਚ ਆਡੀਟੋਰੀਅਮ ਵੀ ਬਣਾਇਆ ਜਾਵੇਗਾ : ਡਿਪਟੀ ਕਮਿਸ਼ਨਰ

Tuesday, December 18, 20120 comments


- ਮਲਟੀਪਰਪਜ਼ ਬਿਲਡਿੰਗ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ
ਮਾਨਸਾ, 18 ਦਸੰਬਰ ( ) : ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਮੀਟਿੰਗ ਦੌਰਾਨ ਕਿਹਾ ਕਿ ਸਿਰਸਾ-ਮਾਨਸਾ ਰੋਡ 'ਤੇ ਬਣਨ ਵਾਲੇ ਬਿਰਧ ਆਸ਼ਰਮ ਦੀ ਮਲਟੀਪਰਪਜ਼ ਬਿਲਡਿੰਗ ਵਿਚ ਇਕ ਆਡੀਟੋਰੀਅਮ ਵੀ ਬਣਾਇਆ ਜਾਵੇਗਾ ਤਾਂ ਕਿ ਸਾਂਝੇ ਸਮਾਜ ਸੇਵਾ ਦੇ ਪ੍ਰੋਗਰਾਮ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਬਿਲਡਿੰਗ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਬਾਕੀ ਨਿਰਮਾਣ ਕਾਰਜ ਵਿੱਢ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਥੇ ਦਿਮਾਗੀ ਤੌਰ 'ਤੇ ਬਿਮਾਰ ਬੱਚਿਆਂ ਲਈ ਵੱਖਰੇ ਕਮਰਿਆਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਗੂੰਗੇ-ਬੋਲੇ ਬੱਚਿਆਂ ਲਈ ਸਕੂਲ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਸ਼ਰਮ ਵਿਚ ਬਜ਼ੁਰਗਾਂ ਦੀ ਹਰ ਸਹੂਲਤ ਦਾ ਧਿਆਨ ਰੱਖਦਿਆਂ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਇਸ ਉਪਰਾਲੇ ਵਿਚ ਜੇਕਰ ਕੋਈ ਦਾਨੀ ਯੋਗਦਾਨ ਪਾਉਣਾ ਚਾਹੁੰਦਾ ਹੈ ਜਾਂ ਆਪਣੇ ਕਿਸੇ ਦੀ ਯਾਦ ਵਿਚ ਕੋਈ ਕਮਰਾ ਬਣਵਾਉਣਾ ਚਾਹੁੰਦਾ ਹੈ ਤਾਂ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦਾਨੀ ਵਿਅਕਤੀਆਂ ਲਈ ਵੱਖਰਾ ਅਕਾਊਂਟ ਖੁੱਲ੍ਹਵਾਇਆ ਜਾਵੇਗਾ। ਉਨ੍ਹਾਂ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਜ਼ੁਰਗਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਤਜ਼ਰਬਿਆਂ ਦਾ ਲਾਹਾ ਲੈਣ। ਸ਼੍ਰੀ ਢਾਕਾ ਨੇ ਕਿਹਾ ਕਿ ਸਪੈਸ਼ਲ ਕੰਪੋਨੈਟ ਪਲਾਨ ਅਧੀਨ ਰੈਡ ਕਰਾਸ ਸੋਸਾਇਟੀ ਵਲੋਂ ਬਲਾਕ ਪੱਧਰ 'ਤੇ ਪਿੰਡ ਬਹਿਣੀਵਾਲ, ਕਾਹਨਗੜ੍ਹ, ਮਲਕੋ, ਬਰਨਾਲਾ, ਤਾਮਕੋਟ, ਸਰਦੂਲੇਵਾਲਾ ਅਤੇ ਝੰਡਾ ਕਲਾਂ ਵਿਖੇ 7 ਸਿਲਾਈ ਕੇਂਦਰ ਚਾਲੂ ਕੀਤੇ ਗਏ ਹਨ, ਜਿੱਥੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਖਲਾਈ ਦੇਣ ਤੋਂ ਬਾਅਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਮੁਫ਼ਤ ਵੰਡੀਆਂ ਜਾਣਗੀਆਂ। ਉਨ੍ਹਾਂ ਅਪੀਲ ਕੀਤੀ ਕਿ ਲੋੜਵੰਦ ਲੜਕੀਆਂ ਇਨ੍ਹਾਂ ਸਿਲਾਈ ਕੇਂਦਰਾਂ ਦਾ ਫਾਇਦਾ ਚੁੱਕ ਕੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਵਿਚ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਾ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਲਈ ਚਾਲੂ ਕੀਤੇ ਜਨ ਔਸ਼ਧੀ ਸਟੋਰ ਵਿਚ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸੋਸਾਇਟੀ ਦੇ ਮੈਂਬਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਟੋਰ ਵਿਚ ਕਿਸੇ ਤਰ੍ਹਾਂ ਦੀ ਕਮੀ ਦਿਖਾਈ ਦਿੰਦੀ ਹੈ ਤਾਂ ਤੁਰੰਤ ਐਸ.ਡੀ.ਐਮ ਮਾਨਸਾ ਦੇ ਧਿਆਨ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਮਹਿੰਗੀਆਂ ਦਵਾਈਆਂ ਤੋਂ ਹੁੰਦੀ ਲੁੱਟ ਤੋਂ ਬਚਾਇਆ ਜਾਵੇਗਾ ਅਤੇ ਸਸਤੀਆਂ ਦਵਾਈਆਂ ਹੀ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਐਸ.ਡੀ.ਐਮ ਮਾਨਸਾ ਨੂੰ ਕਿਹਾ ਕਿ ਮਾਨਸਾ ਅਤੇ ਖਿਆਲਾ ਕਲਾਂ 'ਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਵਿਚ ਹਰ ਸਹੂਲਤ ਮੁਹੱਈਆ ਕਰਵਾਈ ਜਾਵੇ ਅਤੇ ਪੀਣ ਵਾਲੇ ਸ਼ੁੱਧ ਪਾਣੀ ਤੋਂ ਲੈ ਕੇ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਐਸ.ਡੀ.ਐਮ. ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਰਾਜੀਵ ਕੁਮਾਰ ਵਰਮਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਢੱਟ, ਸਕੱਤਰ ਰੈਡ ਕਰਾਸ ਸੋਸਾਇਟੀ ਸ਼੍ਰੀ ਸੁਖਦੇਵ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਹਰਬੰਸ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਰਜਿੰਦਰ ਕੁਮਾਰ ਮਿੱਤਲ, ਸ਼੍ਰੀ ਜਤਿੰਦਰ ਸਿੰਘ ਆਗਰਾ, ਸ਼੍ਰੀ ਐਸ.ਡੀ. ਗੁਪਤਾ, ਸ਼੍ਰੀ ਤਰਸੇਮ ਜੋਗਾ, ਡਾ. ਅਨਿਲ ਗਰਗ ਅਤੇ ਸ਼੍ਰੀ ਪਵਨ ਕੁਮਾਰ ਹਾਜ਼ਰ ਸਨ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger