ਐਨ.ਐਸ.ਐਸ ਕੈਂਪ ਉਦਘਾਟਨ ਸਮਾਰੋਹ
ਨਾਭਾ, 24 ਦਸੰਬਰ (ਜਸਬੀਰ ਸਿੰਘ ਸੇਠੀ)-ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਚੱਲ ਰਹੇ ਸੱਤ ਰੋਜਾ ਐਨ.ਐਸ.ਐਸ. ਕੈਂਪ ਦਾ ਉਦਘਾਟਨ 24 ਦਸੰਬਰ ਨੂੰ ਕਾਲਜ ਪ੍ਰਿੰਸੀਪਲ ਸ੍ਰੀ ਵਿਜੈ ਕੁਮਾਰ ਸ਼ਰਮਾ ਜੀ ਵੱਲੋਂ ਕੀਤਾ ਗਿਆ। ਇਸ ਕੈਂਪ ਵਿਚ ਵਿਦਿਆਰਥੀਆਂ ਨੂੰ ਭਰੂਣ ਹੱਤਿਆ, ਫਸਟ-ਏਡ, ਟ੍ਰੈਫਿਕ ਰੂਲਜ, ਨਸਿਆਂ ਦੀ ਰੋਕਥਾਮ ਅਤੇ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਵਿਦਿਆਰਥੀਆਂ ਦੁਆਰਾ ਆਪਣੇ ਕਾਲਜ ਦੀ ਸਫਾਈ ਵੀ ਕੀਤੀ ਜਾਵੇਗੀ। ਉਦਘਾਟਨ ਸਮਾਰੋਹ ਵਿੱਚ ਉਚੇਚੇ ਤੌਰ ਤੇ ਕੈਂਪ ਦੇ ਕੋਆਰਡੀਨੇਟਰ ਪ੍ਰੋ. ਜਸਵੰਤ ਸਿੰਘ ਪ੍ਰੋਗਰਾਮ ਅਫਸਰ ਪ੍ਰੋ. ਜਤਿੰਦਰ ਕੁਮਾਰ, ਪ੍ਰੋਗਰਾਮ ਅਫਸਰ ਪ੍ਰੋ. ਪੂਨਮ ਮਝੈਲ, ਸਹਾਇਕ ਪ੍ਰੋਗਰਾਮ ਅਫਸਰ ਸ੍ਰੀ. ਹਰਭਜਨ ਸਿੰਘ ਅਤੇ ਯੂਥ ਕੋਆਰਡੀਨੇਟਰ ਪ੍ਰੋ. ਮੁਖਤਿਆਰ ਸਿੰਘ ਨੇ ਸਿਰਕਤ ਕੀਤੀ।
ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਚੱਲ ਰਹੇ ਸੱਤ ਰੋਜਾ ਐਨ.ਐਸ.ਐਸ. ਕੈਂਪ ਦਾ ਉਦਘਾਟਨ ਮੌਕੇ ਖੜੇ ਹੋਏ ਪ੍ਰੋਫੈਸਰ ਅਤੇ ਕਾਲਜ ਦੇ ਸੀਨੀ. ਵਿਦਿਆਰਥੀ।

Post a Comment