ਨਾਭਾ, 7 ਦਸੰਬਰ (ਜਸਬੀਰ ਸਿੰਘ ਸੇਠੀ)-ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਵੱਲੋਂ ਰਾਜ ਪੱਧਰੀ ਸਾਇੰਸ ਮੇਲਾ ਬਠਿੰਡਾ ਵਿਖੇ ਕਰਵਾਇਆ ਗਿਆ। ਜਿਸ ’ਚ ਵੱਖ-ਵੱਖ ਜ਼ਿਲਿ•ਆਂ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ। ਸਰਕਾਰੀ ਸੰਕੈਡਰੀ ਸਕੂਲ (ਲੜਕੇ) ਨਾਭਾ ਦੇ ਵਿਦਿਆਰਥੀ ਹਰਪਾਲ ਸਿੰਘ ਨੇ ਇਸ ਮੇਲੇ ’ਚ ਉਪ ਥੀਮ ‘‘ਆਵਾਜਾਈ’’ ਅਤੇ ‘‘ਸੰਚਾਰ’’ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਵਿਖੇ ਪਹੁੰਚਣ ਤੇ ਪ੍ਰਿੰਸੀਪਲ ਡਾ: ਜਰਨੈਲ ਸਿੰਘ ਕਾਲੇਕੇ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ ਅਤੇ ਇਨਾਮ ਦਿੱਤੇ ਗਏ। ਉਨ•ਾਂ ਨੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਦੂਜੀਆਂ ਗਤੀਵਿਧੀਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਨੈਸ਼ਨਲ ਪੱਧਰ ’ਤੇ ਭਾਗ ਲੈਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਲਈ ਵੀ ਉਤਸ਼ਾਹਿਤ ਕੀਤਾ। ਇਸ ਮੌਕੇ ਸ੍ਰੀਮਤੀ ਮੀਨਾਕਸ਼ੀ ਲੈਕਚਰਾਰ ਫਿਜ਼ਿਕਸ, ਸ੍ਰੀਮਤੀ ਰਵਜੀਤ ਕੌਰ ਲੈਕਚਰਾਰ ਕਮਿਸਟਰੀ, ਐਸ.ਐਲ.ਏ. ਸੁਖਵਿੰਦਰ ਸਿੰਘ, ਲੈਕਚਰਾਰ ਸੋਮਨਾਥ, ਸ੍ਰੀਮਤੀ ਗੁਰਬਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।

Post a Comment