ਲੁਧਿਆਣਾ, (ਸਤਪਾਲ ਸੋਨੀ ) ਪੰਜਾਬ ਦੇ ਉਪ-ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੇ ਯਤਨਾਂ ਸਦਕਾ ਮਾਂ ਖੇਡ ਕਬੱਡੀ ਵਿਸ਼ਵ ਵਿੱਚ ਕੌਮਾਂਤਰੀ ਪੱਧਰ ਦੀ ਖੇਡ ਬਣ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਤੀਸਰੇ ਵਰਲਡ ਕਬੱਡੀ ਕੱਪ ਵਿੱਚ 18 ਦੇਸ਼ਾਂ ਦੀਆਂ 23 ਟੀਮਾਂ ਭਾਗ ਲੈ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਪਿੰਡ ਧਮੋਟ ਖੁਰਦ ਵਿਖੇ ਬਾਬਾ ਰਾਘੋ ਰਾਮ ਸਪੋਰਟਸ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਂਮੈਂਟ ਦੇ ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦਿਆ ਕੀਤਾ। ਸ੍ਰ. ਅਟਵਾਲ ਨੇ ਕਿਹਾ ਕਿ ਰਾਜ ਵਿੱਚ 1 ਤੋ ਦਸੰਬਰ ਵਰਲਡ ਕਬੱਡੀ ਕੱਪ ਸੁਰੂ ਹੋ ਗਿਆ ਹੈ ਅਤੇ ਰਾਜ ਦੀਆਂ ਵੱਖ-ਵੱਖ 13 ਥਾਵਾਂ ਤੇ ਕਬੱਡੀ ਦੇ ਮੈਚ ਕਰਵਾਏ ਜਾਣਗੇ ਅਤੇ 15 ਦਸੰਬਰ ਨੂੰ ਫਾਈਨਲ ਮੁਕਾਬਲਾ ਅਤੇ ਇਨਾਮ ਵੰਡ ਸਮਾਗਮ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ। ਉਹਨਾਂ ਦੱਸਿਆ ਕਿ 8 ਦੇਸ਼ਾਂ ਦੀਆਂ ਟੀਮਾਂ ਅਜਿਹੀਆਂ ਹਨ, ਜਿਨ•ਾਂ ਵਿੱਚ ਇੱਕ ਵੀ ਖਿਡਾਰੀ ਭਾਰਤੀ ਮੂਲ ਦਾ ਨਹੀਂ ਹੈ। ਉਹਨਾਂ ਕਿਹਾ ਕਿ ਇਹਨਾਂ ਟੀਮਾਂ ਨੂੰ ਕਰੋੜਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਸ੍ਰ. ਅਟਵਾਲ ਨੇ ਦੱਸਿਆ ਕਿ ਰਾਜ ਦੇ ਸਕੂਲਾਂ ਵਿੱਚ ਖੇਡਾਂ ਨੂੰ ਲਾਜ਼ਮੀ ਵਿਸ਼ਾ ਬਣਾਇਆ ਜਾਵੇਗਾ, ਤਾਂ ਤੋਂ ਬਚਪਨ ਤੋਂ ਹੀ ਅਸੀਂ ਚੰਗੇ ਖਿਡਾਰੀ ਪੈਦਾ ਕਰ ਸਕੀਏ ਅਤੇ ਇਹ ਖਿਡਾਰੀ ਵੱਡੇ ਹੋ ਕੇ ਸੂਬੇ ਤੇ ਦੇਸ਼ ਦਾ ਨਾਂ ਦੁਨੀਆ ਵਿੱਚ ਰੋਸ਼ਨ ਕਰ ਸਕਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਵਧੀਆਂ ਸਹੂਲਤਾਂ ਦੇਣ ਲਈ ਬੱਜਟ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ ਅਤੇ ਖਿਡਾਰੀਆਂ ਨੂੰ ਬੁਨਿਆਦੀ ਢਾਂਚੇ ਅਤੇ ਚੰਗੀਆਂ ਸਹੂਲਤਾਂ ਦੇਣ ਲਈ ਇਸ ਵਿੱਤੀ ਸਾਲ ਦੌਰਾਨ 108 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋ ਦੂਰ ਰਹਿ ਕੇ ਆਪਣਾ ਧਿਆਨ ਖੇਡਾਂ ਵੱਲ ਲਗਾਉਣ।ਇਹਨਾਂ ਮੁਕਾਬਲਿਆਂ ਵਿੱਚ ਓਪਨ ਕਬੱਡੀ ਦੀਆਂ 25 ਟੀਮਾਂ, 70 ਕਿਲੋਗ੍ਰਾਮ ਕਬੱਡੀ ਦੀਆਂ 40 ਟੀਮਾਂ ਅਤੇ 55 ਕਿਲੋਗ੍ਰਾਮ ਕਬੱਡੀ ਦੀਆਂ 32 ਟੀਮਾਂ ਨੇ ਭਾਗ ਲਿਆ। ਸ੍ਰ. ਅਟਵਾਲ ਨੇ ਇਸ ਮੌਕੇ ਤੇ ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਬਾਬਾ ਰਾਘੋ ਰਾਮ ਸਪੋਰਟਸ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਬੱਬੂ, ਸ੍ਰੀ ਅਮ੍ਰਿਤਪਾਲ ਸਿੰਘ, ਸ੍ਰੀ ਪ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਂਜਸਵਿੰਦਰ ਸਿੰਘ, ਸੁਖਦੀਪ ਸਿੰਘ ਬੱਬੂ, ਤ੍ਰਲੋਚਨ ਸਿੰਘ ਅਤੇ ਧਰਮਿੰਦਰ ਸਿੰਘ ਹਾਜ਼ਰ ਸਨ।
ਸ੍ਰ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਪਿੰਡ ਧਮੋਟ ਖੁਰਦ ਵਿਖੇ ਕਬੱਡੀ ਟੂਰਨਾਂਮੈਂਟ ਸਮੇਂ ਖਿਡਾਰੀਆਂ ਨਾਲ ਜਾਣ-ਪਛਾਣ ਕਰਨ ਉਪਰੰਤ ਗਰੁੱਪ ਫੋਟੋ ਕਰਵਾਉਂਦੇ ਹੋਏ।

Post a Comment