ਸੰਗਰੂਰ, 17 ਦਸੰਬਰ (ਸੂਰਜ ਭਾਨ ਗੋਇਲ)-ਜੇਕਰ ਬੱਚਿਆਂ ਨੂੰ ਸਮੇਂ ਦੇ ਹਾਣੀ ਅਤੇ ਭਵਿੱਖ ਵਿੱਚ ਦੇਸ਼ ਦੀ ਵਾਗਡੋਰ ਸੰਭਾਲਣ ਦੇ ਕਾਬਿਲ ਬਣਾਉਣਾ ਹੈ ਤਾਂ ਉਨ•ਾਂ ਨੂੰ ਸਮੇਂ ਦੇ ਹਾਣ ਦੀ ਮਿਆਰੀ ਸਿੱਖਿਆ ਦੇਣੀ ਵੀ ਜ਼ਰੂਰੀ ਹੈ। ਇਹ ਵਿਚਾਰ ਡਿਪਟੀ ਕਮਸ਼ਿਨਰ ਸੰਗਰੂਰ ਸ਼੍ਰੀ ਕੁਮਾਰ ਰਾਹੁਲ ਨੇ ਕੇਂਦਰੀ ਵਿਦਿਆਲਿਆ ਉ¤ਭਾਵਾਲ ਦੇ ਸਥਾਨਕ ਆਡੀਟੋਰੀਅਮ ਹਾਲ, ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਪੇਸ਼ ਕੀਤੇ। ਉਨ•ਾਂ ਕਿਹਾ ਕਿ ਸਾਡੇ ਦੇਸ਼ ਦਾ ਭਵਿੱਖ ਅਧਿਆਪਕਾਂ ਅਤੇ ਵਧੀਆ ਸਕੂਲਾਂ ਦੇ ਹੱਥ ਹੈ। ਵਧੀਆ ਅਧਿਆਪਕ ਅਤੇ ਸਕੂਲ ਇੱਕ ਵਿਦਿਆਰਥੀ ਨੂੰ ਸਹੀ ਸੇਧ ਦੇ ਕੇ ਸਮੇਂ ਦੇ ਹਾਣੀ ਬਣਾ ਸਕਦੇ ਹਨ। ਉਨ•ਾਂ ਕੇਂਦਰੀ ਵਿਦਿਆਲਿਆ ਉ¤ਭਾਵਾਲ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਸ਼ਲਾਘਾਯੋਗ ਯਤਨਾਂ ਦੀ ਪ੍ਰਸੰਸਾ ਕਰਦਿਆਂ ਉਮੀਦ ਪ੍ਰਗਟ ਕੀਤੀ ਕਿ ਇਹ ਵਿਦਿਅਕ ਸੰਸਥਾ ਭਵਿੱਖ ਵਿੱਚ ਵੀ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦਾ ਅਣਮੁੱਲਾ ਕਾਰਜ ਕਰਦੀ ਰਹੇਗੀ। ਉਹਨਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਸਮਾਰੋਹ ਵਿਚ ਡਾ. ਏ.ਪੀ. ਸਿੰਘ ਡੀਨ ਵਿਦਿਆਰਥੀ ਭਲਾਈ ਸਲਾਈਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦਾ ਆਰੰਭ ਮਹਿਮਾਨਾਂ ਨੇ ਸ਼ਮ•ਾਂ ਰੌਸ਼ਨ ਕਰਕੇ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀ ਮਤੀ ਸੀਮਾ ਸਿੰਘ ਨੇ ਬੀਤੇ ਵਰ•ੇ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਭਾਰਤੀ ਸੱਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਅਤੇ ਡਾ. ਏ.ਪੀ. ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਸਮਾਰੋਹ ਦਾ ਅੰਤ ਰਾਸ਼ਟਰੀ ਗੀਤ ਨਾਲ ਹੋਇਆ।
.jpg)

Post a Comment