ਮੁੱਖ ਮੰਤਰੀ ਵੱਲੋਂ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਭੇਟ
ਲੁਧਿਆਣਾ, 14 ਦਸੰਬਰ ( ਸਤਪਾਲ ਸੋਨ ) ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਸ੍ਰੀ ਜਗਜੀਤ ਸਿਘ ਜੀ ਦਾ ਪੰਜ ਭੌਤਿਕ ਸਰੀਰ ਅੱਜ ਨਾਮਧਾਰੀ ਦਰਬਾਰ ਭੈਣੀ ਸਾਹਿਬ ਵਿਖੇ ਅਗਨ ਭੇਟ ਕੀਤਾ ਗਿਆ ਜੋ ਕੱਲ• ਲੰਘੀ ਸ਼ਾਮ ਲੰਮੀ ਬਿਮਾਰੀ ਉਪਰੰਤ ਚੱਲ ਵਸੇ ਸਨ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਉਨ•ਾਂ ਨੂੰ ਸੇਜਲ ਅੱਖਾਂ ਨਾਲ ਅੰਤਮ ਵਿਦਾਇਗੀ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਉਨ•ਾਂ ਦੀ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਸਤਿਗੁਰੂ ਜਗਜੀਤ ਸਿੰਘ ਦੀ ਚਿਖਾ ਨੂੰ ਅਗਨੀ ਉਨ•ਾਂ ਦੇ ਦੋਹਤੇ ਜੈ ਸਿੰਘ ਨੇ ਦਿਖਾਈ ਅਤੇ ਨਾਮਧਾਰੀ ਦਰਬਾਰ ਦੇ ਸੇਵਕ ਬਾਬਾ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਸਤਿਗੁਰੂ ਜਗਜੀਤ ਸਿੰਘ ਜੀ ਦੇ ਤੁਰ ਜਾਣ ਨਾਲ ਸਮੁੱਚੀ ਮਾਨਵਤਾ ਇਕ ਮਹਾਨ ਅਧਿਆਤਮਕ ਤੇ ਸਮਾਜਿਕ ਸ਼ਖਸੀਅਤ ਤੋਂ ਵਾਂਝੀ ਹੋ ਗਈ ਹੈ। ਸ.ਬਾਦਲ ਨੇ ਕਿਹਾ ਕਿ ਉਨ•ਾਂ ਨੂੰ ਸਤਿਗੁਰੂ ਜਗਜੀਤ ਸਿੰਘ ਜੀ ਦਾ ਅਸ਼ੀਰਵਾਦ ਹਾਸਲ ਸੀ ਜਿਸ ਕਾਰਨ ਉਨ•ਾਂ ਨੂੰ ਜਾਤੀ ਤੌਰ ’ਤੇ ਵੀ ਬਹੁਤ ਵੱਡਾ ਘਾਟਾ ਪਿਆ ਹੈ। ਉਨਾਂ ਕਿਹਾ ਕਿ ਦੇਸ਼ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਏਕਤਾ ਲਈ ਸਤਿਗੁਰੂ ਸ੍ਰੀ ਜਗਜੀਤ ਸਿੰਘ ਜੀ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸਦਾ ਚੇਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਤਿਗੁਰੂ ਜਗਜੀਤ ਸਿੰਘ ਇਕ ਮਹਾਨ ਅਧਿਆਤਮਕ ਦੂਤ ਅਤੇ ਉ¤ਘੇ ਸਮਾਜ ਸੇਵਕ ਸਨ ਜਿਨ•ਾਂ ਨੇ ਕੰਨਿਆ ਭਰੂਣ ਹੱਤਿਆ, ਦਾਜ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਨੂੰ ਸਮਾਜ ਵਿੱਚੋਂ ਖਤਮ ਕਰਨ ਦੇ ਨਾਲ-ਨਾਲ ਖੇਡਾਂ ਅਤੇ ਸੰਗੀਤ ਦੇ ਪਾਸਾਰ ਲਈ ਬਹੁਤ ਵੱਡਾ ਰੋਲ ਨਿਭਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸਤਿਗੁਰੂ ਜਗਜੀਤ ਸਿੰਘ ਜੀ ਆਪਣੇ ਆਪ ਵਿੱਚ ਇਕ ਸੰਸਥਾ ਸਨ ਜੋ ਸਿੱਖਿਆ, ਸਿਹਤ, ਖੇਤੀ ਖਾਸ ਤੌਰ ’ਤੇ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਪੈਦਾਵਾਰ ਦੇ ਖੇਤਰ ਵਿੱਚ ਆਪਣੇ ਸਮਾਜ ਸੇਵੀ ਕਾਰਜਾਂ ਲਈ ਬਹੁਤ ਸਤਿਕਾਰਤ ਸਨ। ਸਤਿਗੁਰੂ ਜਗਜੀਤ ਸਿੰਘ ਜੀ ਦੇ ਦੇਹਾਂਤ ਨਾਲ ਦੇਸ਼ ਇਕ ਅਜਿਹੀ ਧਾਰਮਿਕ ਹਸਤੀ ਤੋਂ ਵਿਰਵਾ ਹੋ ਗਿਆ ਹੈ ਜਿਨ•ਾਂ ਨੇ ਮੌਜੂਦਾ ਭੌਤਿਕਵਾਦੀ ਸਮਾਜ ਵਿੱਚ ਮਨੁੱਖਤਾ ਨੂੰ ਅਧਿਆਤਮਵਾਦ ’ਤੇ ਚੱਲਣ ਲਈ ਪ੍ਰੇਰਿਆ। ਉਨ•ਾਂ ਆਖਿਆ ਕਿ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਵਿੱਚ ਨਾਮਧਾਰੀ ਸੰਪਰਦਾਇ ਵੱਲੋਂ ਲਾਮਿਸਾਲ ਯੋਗਦਾਨ ਪਾਇਆ ਗਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸਤਿਗੁਰੂ ਜਗਜੀਤ ਸਿੰਘ ਜੀ ਦੇ ਅਕਾਲ ਚਲਾਣੇ ਨਾਲ ਸਮਾਜਿਕ ਤੇ ਧਾਰਮਿਕ ਖਿੱਤਿਆਂ ਵਿੱਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਔਖਾ ਹੈ। ਸ਼ੋਕਗ੍ਰਸਤ ਪਰਿਵਾਰ ਅਤੇ ਨਾਮਧਾਰੀ ਸੰਪਰਦਾਇ ਨਾਲ ਦਿਲ ਦੀ ਗਹਿਰਾਈਆਂ ਤੋਂ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਅਤੇ ਸਮੂਹ ਨਾਮਧਾਰੀ ਭਾਈਚਾਰੇ ਨੂੰ ਇਹ ਅਸਹਿ ਤੇ ਅਕਹਿ ਭਾਣਾ ਮੰਨਣ ਦਾ ਬਲ ਬਖਸ਼ਣ। ਮੁੱਖ ਮੰਤਰੀ ਨੇ ਸਤਿਗੁਰੂ ਜਗਜੀਤ ਸਿੰਘ ਜੀ ਦੀ ਧਰਮ ਪਤਨੀ ਮਾਤਾ ਚੰਦ ਕੌਰ, ਸਪੁੱਤਰੀ ਸਾਹਿਬ ਕੌਰ, ਭਤੀਜੇ ਠਾਕੁਰ ਉਦੈ ਸਿੰਘ, ਦਾਮਾਦ ਜਗਤਾਰ ਸਿੰਘ, ਸੁਰਿੰਦਰ ਸਿੰਘ ਨਾਮਧਾਰੀ ਤੇ ਬਾਕੀ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੀ ਸਾਂਝਾ ਕੀਤਾ। ਇਸ ਮੌਕੇ ਬਾਬਾ ਗੁਰਿੰਦਰ ਸਿੰਘ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ, ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ, ਸੰਤ ਅਮਰੀਕ ਸਿੰਘ ਪੰਜ ਭੈਣੀਆਂ ਸਮੇਤ ਹੋਰ ਮਹਾਂਪੁਰਸ਼ ਵੀ ਸਤਿਗੁਰੂ ਜਗਜੀਤ ਸਿੰਘ ਜੀ ਦੀਆਂ ਅੰਤਮ ਰਸਮਾਂ ਵਿੱਚ ਸ਼ਾਮਲ ਹੋਏ। ਇਸ ਮੌਕੇ ਸ. ਸਰਵਣ ਸਿੰਘ ਫਿਲੌਰ, ਸ. ਆਦੇਸ਼ ਪ੍ਰਤਾਪ ਸਿੰਘ ਕੈਂਰੋ, ਸ. ਸ਼ਰਨਜੀਤ ਸਿੰਘ ਢਿੱਲੋਂ (ਤਿੰਨੋ ਕੈਬਨਿਟ ਮੰਤਰੀ), ਮੁੱਖ ਸੰਸਦੀ ਸਕੱਤਰ ਸ੍ਰੀ ਕੇ.ਡੀ. ਭੰਡਾਰੀ, ਸ. ਹੀਰਾ ਸਿੰਘ ਗਾਬੜੀਆ, ਸ੍ਰੀ ਸਤਪਾਲ ਗੁਸਾਈਂ (ਸਾਬਕਾ ਮੰਤਰੀ), ਸ. ਦਰਸ਼ਨ ਸਿੰਘ ਸ਼ਿਵਾਲਿਕ, ਸ. ਬਲਵਿੰਦਰ ਸਿੰਘ ਬੈਂਸ (ਦੋਵੇਂ ਵਿਧਾਇਕ) ਅਤੇ ਸਾਬਕਾ ਵਿਧਾਇਕ ਸ. ਰਣਜੀਤ ਸਿੰਘ ਤਲਵੰਡੀ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਸੰਸਦ ਮੈਂਬਰ ਸ. ਗੁਰਚਰਨ ਸਿੰਘ ਗਾਲਿਬ ਹਾਜ਼ਰ ਸਨ।

Post a Comment