ਸ੍ਰੀ ਮੁਕਤਸਰ ਸਾਹਿਬ, 14 ਦਸੰਬਰ ( ) ਜ਼ਿਲ•ਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ•ਾ ਮੈਜਿਸਟਰੇਟ ਸ੍ਰੀ ਪਰਮਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ•ਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਦੁਕਾਨਾਂ, ਹੋਟਲਾਂ, ਢਾਬਿਆਂ ਅਤੇ ਸ਼ਰਾਬ ਠੇਕਿਆਂ ਦੇ ਖੁੱਲਣ ਅਤੇ ਬੰਦ ਹੋਣ ਦਾ ਸਮਾਂ ਨਿਸ਼ਚਤ ਕਰ ਦਿੱਤਾ ਹੈ। ਇਹ ਹੁਕਮ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪਾਸ ਕੀਤੇ ਗਏ ਹਨ। ਹੁਕਮਾਂ ਅਨੁਸਾਰ ਜ਼ਿਲ•ਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਹੋਟਲ, ਰੈਸਟੋਰੈਂਟ, ਢਾਬੇ, ਚਾਹ ਅਤੇ ਹਲਵਾਈ ਦੀਆਂ ਦੁਕਾਨਾਂ, ਰਿਫਰੈਸਮੈਂਟ ਅਤੇ ਪਾਨ, ਬੀੜੀ ਦੀਆਂ ਦੁਕਾਨਾਂ ਰਾਤ 11 ਵਜੇ ਬੰਦ ਹੋਣਗੀਆਂ। ਅੰਗਰੇਜੀ ਅਤੇ ਦੇਸ਼ੀ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਰਾਤ 11 ਵਜੇ ਤੋਂ ਸਵੇਰੇ 9 ਵਜੇ ਤੱਕ ਬੰਦ ਰਹਿਣਗੀਆਂ ਯਾਨੀ ਕਿ ਸਵੇਰੇ 9 ਵਜੇ ਤੋਂ ਰਾਤ 11 ਵਜੇ ਤੱਕ ਹੀ ਖੁੱਲ ਸਕ੍ਯਣਗੀਆਂ। ਆਮ ਦੁਕਾਨਾਂ ਰਾਤ 8 ਵਜੇ ਤੋਂ ਸਵੇਰੇ 9 ਵਜੇ ਤੱਕ ਬੰਦ ਰਹਿਣਗੀਆਂ ਯਾਨੀ ਕਿ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਹੀ ਖੁਲਣਗੀਆਂ। ਇਹ ਹੁਕਮ 10 ਫਰਵਰੀ 2013 ਤੱਕ ਲਾਗੂ ਰਹਿਣਗੇ।

Post a Comment