ਤੇਲ ਕੀਮਤਾਂ ਵਿੱਚ ਹੋਰ ਵਾਧੇ ਨਾਲ ਕਿਸਾਨੀ ਬਿਲਕੁਲ ਤਬਾਹ ਹੋ ਜਾਵੇਗੀ-ਢੀਂਡਸਾ

Friday, December 28, 20120 comments


ਸੰਗਰੂਰ, 28 ਦਸੰਬਰ (ਸੂਰਜ ਭਾਨ ਗੋਇਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਵਿਕਾਸ ਦੇ ਨਾਮ ’ਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾਉਣ ਤੇ ਸਬਸਿਡੀਆਂ ਘਟਾਉਣ ਬਾਰੇ ਕੇਂਦਰ ਸਰਕਾਰ ਦੇ ਸਪੱਸ਼ਟ ਇਰਾਦਿਆਂ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਤੇਲ ਕੀਮਤਾਂ ਵਧਣ ਨਾਲ ਦੇਸ਼ ਦੀ ਕਿਸਾਨੀ ਬਰਬਾਦ ਹੋ ਜਾਵੇਗੀ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ•ਾਂ ਕਿਹਾ ਕਿ ਦੇਸ਼ ਦਾ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਹੰਢਾ ਰਿਹਾ ਹੈ। ਕਣਕ ਦੇ ਭਾਅ ਵਿੱਚ ਨਿਗੂਣਾ ਵਾਧਾ ਕਰਕੇ ਕਾਂਗਰਸ ਪਾਰਟੀ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਪੁਖ਼ਤਾ ਸਬੂਤ ਹੈ। ਕੇਂਦਰੀ ਵਜ਼ਾਰਤ ਨੇ ਖੇਤੀ ਲਾਗਤ ਤੇ ਕੀਮਤ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ। ਉਨ•ਾਂ ਕਿਹਾ ਕਿ ਕਣਕ ਦਾ ਭਾਅ ਵਧਾਉਣ ਦਾ ਮਾਪਦੰਡ ਅਤੇ ਤਰੀਕਾ ਬਿਲਕੁਲ ਵੀ ਕਿਸਾਨ ਪੱਖੀ ਨਹੀਂ ਹੈ। ਉਨ• ਦੋਸ਼ ਲਗਾਇਆ ਕਿ ਕੇਂਦਰੀ ਵਜ਼ਾਰਤ ਨੇ ਕਣਕ ਦਾ ਭਾਅ ਤੈਅ ਕਰਨ ਵੇਲੇ ਡਾ. ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਵੀ ਧਿਆਨ ਵਿੱਚ ਨਹੀਂ ਰੱਖਿਆ। ਦੇਸ਼ ਦੇ ਕਿਸਾਨ ਦੀ ਆਰਥਿਕ ਬੁਰੀ ਹਾਲਤ ਹੋਣ ਦੇ ਕਾਰਨ ਹੀ ਦੇਸ਼ ਨੂੰ ਬਾਹਰੋਂ ਉ¤ਚੀ ਕੀਮਤ ’ਤੇ ਅਨਾਜ ਮੰਗਵਾਉਣਾ ਪੈਂਦਾ ਹੈ। ਜੇਕਰ ਇਹੀ ਉ¤ਚੀ ਕੀਮਤ ਦੇਸ਼ ਦੇ ਕਿਸਾਨਾਂ ਨੂੰ ਵਾਜ਼ਬ ਭਾਅ ਦੇ ਰੂਪ ਵਿੱਚ ਦੇ ਦਿੱਤੀ ਜਾਵੇ ਤਾਂ ਇਹ ਦੇਸ਼ ਅਤੇ ਕਿਸਾਨੀ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਰਾਹ ਪੱਧਰਾ ਹੋ ਸਕਦਾ ਹੈ ਅਤੇ ਵਧੇਰੇ ਪੈਦਾਵਾਰ ਨਾਲ ਬਾਹਰੋਂ ਅਨਾਜ ਮੰਗਵਾਉਣ ਦੀ ਲੋੜ ਵੀ ਨਹੀਂ ਰਹੇਗੀ। ਸ. ਢੀਂਡਸਾ ਨੇ ਕਿਹਾ ਕਿ ਤੇਲ ਕੀਮਤਾਂ ਵਧਣ ਨਾਲ ਮਹਿੰਗਾਈ ਹੋਰ ਵਧੇਗੀ, ਜਿਸ ਤੋਂ ਦੇਸ਼ ਦਾ ਆਮ ਨਾਗਰਿਕ ਪਹਿਲਾਂ ਮੁਸ਼ਕਿਲ ਨਾਲ ਜੀਵਨ ਬਸਰ ਕਰ ਰਿਹਾ ਹੈ। ਢੋਆ-ਢੁਆਈ ਦੀ ਵਿਵਸਥਾ ਮਹਿੰਗੀ ਹੋਣ ਨਾਲ ਸੁਭਾਵਿਕ ਹੀ ਚੀਜਾਂ ਦੇ ਭਾਅ ਵੀ ਵਧਣਗੇ। ਸ. ਢੀਂਡਸਾ ਨੇ ਕਿਹਾ ਕਿ ਤੇਲ ਕੀਮਤਾਂ ਨੂੰ ਕਾਬੂ ਹੇਠ ਰੱਖਣ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੇਲ ਦੇ ਆਯਾਤ ਅਤੇ ਇਸ ਦੀ ਵੰਡ ਪ੍ਰਣਾਲੀ ਨੂੰ ਦਰੁਸਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਤੇਲ ਦੇ ਕਾਰੋਬਾਰ ਨਾਲ ਜੁੜੀਆਂ ਦੇਸੀ ਅਤੇ ਬਹੁਦੇਸ਼ੀ ਕੰਪਨੀਆਂ ’ਤੇ ਨਕੇਲ ਪਾਈ ਜਾਵੇ ਤਾਂ ਜੋ ਇਹ ਕੰਪਨੀਆਂ ਸਮੇਂ-ਸਮੇਂ ’ਤੇ ਤੇਲ ਕੀਮਤਾਂ ’ਚ ਵਾਧੇ ਲਈ ਸਰਕਾਰਾਂ ’ਤੇ ਦਬਾਅ ਪਾਉਂਦੀਆਂ ਹਨ। ਸੂਬਿਆਂ ਨੂੰ ਟੈਕਸਾਂ ਦਾ ਵੱਧ ਹਿੱਸਾ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਇਸ ਹਿੱਸੇ ਨੂੰ ਸੂਬੇ ਦੀਆਂ ਲੋੜਾਂ ਮੁਤਾਬਿਕ ਯੋਜਨਾਬੱਧ ਤਰੀਕੇ ਨਾਲ ਇਸਤੇਮਾਲ ਕਰ ਸਕਦੀ ਹੈ। ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਸੰਭਾਵੀ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ 2 ਜਨਵਰੀ ਤੱਕ ਜਾਰੀ ਕਰ ਦਿੱਤੀ ਜਾਵੇਗੀ। ਇਸ ਸੰਬੰਧੀ ਸਕਰੀਨਿੰਗ ਕਮੇਟੀ ਦੀ ਮੀਟਿੰਗ 31 ਦਸੰਬਰ ਅਤੇ ਪਹਿਲੀ ਜਨਵਰੀ ਨੂੰ ਨਵੀਂ ਦਿੱਲੀ ਵਿਖੇ ਰੱਖੀ ਗਈ ਹੈ। ਜਿਸ ਤੋਂ ਬਾਅਦ ਜਲਦੀ ਹੀ ਰਹਿੰਦੇ ਪਾਰਟੀ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ। ਇਸ ਮੌਕੇ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਗੁਰਬਚਨ ਸਿੰਘ ਬਚੀ, ਮਨਿੰਦਰਪਾਲ ਸਿੰਘ ਬਰਾੜ ਜ਼ਿਲ•ਾ ਪ੍ਰਧਾਨ, ਅਮਨਵੀਰ ਸਿੰਘ ਚੈਰੀ ਓ. ਐ¤ਸ. ਡੀ. ਟੂ ਪਰਮਿੰਦਰ ਸਿੰਘ ਢੀਂਡਸਾ, ਅਕਾਲੀ ਦਲ ਦੇ ਜ਼ਿਲ•ਾ ਮੀਡੀਆ ਇੰਚਾਰਜ ਸ. ਗੁਰਮੀਤ ਸਿੰਘ ਜੌਹਲ, ਸਤਿਗੁਰ ਸਿੰਘ ਨਮੋਲ, ਸ਼੍ਰੀਮਤੀ ਸੁਨੀਤਾ ਸ਼ਰਮਾ ਜ਼ਿਲ•ਾ ਸ਼ਹਿਰੀ ਪ੍ਰਧਾਨ ਅਤੇ ਹੋਰ ਹਾਜ਼ਰ ਸਨ।


ਸ. ਸੁਖਦੇਵ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger