ਖੇਤੀਬਾੜੀ ਉਦਪਾਦਨ ਕਮੇਟੀ ਦੀ ਮੀਟਿੰਗ

Saturday, December 29, 20120 comments


 ਸੰਗਰੂਰ, 29 ਦਸੰਬਰ (ਸੂਰਜ ਭਾਨ ਗੋਇਲ)-ਜ਼ਿਲ•ਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਇਦੂ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ। ਸ੍ਰੀਮਤੀ ਇੰਦੂ ਮਲਹੋਤਰਾ ਨੇ ਖੇਤੀਬਾੜੀ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ। ਉਨ•ਾਂ ਮੁੱਖ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਸਿੰਘ ਸੋਹੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਯੂਰੀਆ ਖਾਦ ਨਾਲ ਕੀਟਨਾਸ਼ਕ ਜਾਂ ਹੋਰ ਕਿਸੇ ਕਿਸਮ ਦੀ ਸਮੱਗਰੀ ਵੇਚਣ ਵਾਲੇ ਖਾਦ ਵਿਕਰੇਤਾਵਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ•ਾਂ ਕਿਹਾ ਜ਼ਿਲ•ੇ ਅੰਦਰ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ’ਤੇ ਲਗਾਤਾਰ ਚੈਕਿੰਗ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਯੂਰੀਆ ਖਾਦ ਖਰੀਦਣ ਵਿੱਚ ਕੋਈ ਪਰੇਸ਼ਾਨੀ ਨਾ ਹੋਵੇ। ਇਸ ਤੋਂ ਪਹਿਲਾ ਮੁੱਖ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਝੋਨੇ ਦੀ ਪੈਦਾਵਾਰ ’ਚ ਲਗਭਗ 16,86,000 ਮੀਟਰਕ ਟਨ ਦੀ ਮੰਡੀ ਆਮਦ ਅਤੇ ਕਣਕ ਦੇ ਸੁਧਰੇ ਬੀਜਾਂ ਦੀ ਤਕਰੀਬਨ 37000 ਕੁਵਿੰਟਲ ਵਿਕਰੀ ਕਰਕੇ ਸਮੁੱਚੇ ਰਾਜ ਵਿੱਚ ਜ਼ਿਲ•ਾ ਸੰਗਰੂਰ ਪਹਿਲੇ ਸਥਾਨ ’ਤੇ ਰਿਹਾ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ 80,000 ਮੀ.ਟਨ ਯੂਰੀਆ ਦੀ ਮੰਗ ਦੇ ਮੁਕਾਬਲੇ ਲਗਭਗ 75230 ਮੀਟਰਕ ਟਨ ਯੂਰੀਆ ਪ੍ਰਾਪਤ ਹੋ ਚੁੱਕਿਆ ਹੈ। ਕਿਸਾਨਾਂ ਨੂੰ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ ਖੇਤੀ ਮਸ਼ੀਨਰੀ ਰੋਟਾਵੇਟਰ, ਡਰਿੱਲ ਮਸ਼ੀਨ ਆਦਿ ਉਪਦਾਨ ’ਤੇ ਮੁਹੱਈਆ ਕਰਵਾਉਣ ਲਈ ਵੱਖ-ਵੱਖ ਬਲਾਕ ਪੱਧਰੀ ਟੀਮਾਂ ਵੱਲੋਂ ਡਰਾਅ ਕੱਢਣ ਦਾ ਸਿਲਸਿਲਾ ਜਾਰੀ ਹੈ। ਉਨ•ਾਂ ਦੱਸਿਅ ਕਿਸਾਨਾਂ ਨੂੰ ਆਪਣੇ ਪੱਧਰ ’ਤੇ ਕਣਕ ਦਾ ਸੁਧਰਿਆ ਬੀਜ ਪੈਦਾ ਕਰਨ ਦੇ ਮਕਸਦ ਨਾਲ ਸੀਡ ਵਿਲੇਜ਼ ਸਕੀਮ (ਕਣਕ) ਅਧੀਨ 75 ਪਿੰਡਾਂ ਦੀ ਚੌਣ ਕੀਤੀ ਗਈ ਹੈ। ਬਾਗਬਾਨੀ ਵਿਭਾਗ ਵੱਲੋਂ ਫਲਦਾਰ ਬੂਟਿਆਂ ਅਤੇ ਸਬਜ਼ੀਆਂ ਲਗਾਉਣ ਦਾ 104.5 ਹੈਕਟਅਰ ਦਾ ਟੀਚਾ ਪੂਰਾ ਕਰ ਲਿਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜਨਰਲ) ਈਸ਼ਾ ਸਿੰਗਲਾ,  ਖੇਤੀਬਾੜੀ ਵਿਭਾਗ ਨਾਲ ਸੰਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।


 ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਇੰਦੂ ਮਲਹੋਤਰਾ ਖੇਤੀਬਾੜੀ ਉਦਪਾਦਨ ਕਮੇਟੀ ਦੀ ਕਰਦੇ ਹੋਏ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger