ਹੁਸ਼ਿਆਰਪੁਰ, 19 ਦਸੰਬਰ: (ਨਛਤਰ ਸਿੰਘ)- ਜ਼ਿਲ•ਾ ਹੁਸ਼ਿਆਰਪੁਰ ਵਿੱਚ ਲੋਕਾਂ ਨੂੰ ਆਪਣੇ ਘਰਾਂ ਵਿੱਚ ਆਧੁਨਿਕ ਕਿਸਮ ਦੇ ਪਾਖਾਨੈ ਬਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ: ਹਰਮਿੰਦਰ ਸਿੰਘ ਦੀ ਪ੍ਰਧਾਨਗੀ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀ: ਰਮਤੇਸ ਸਿੰਘ ਬੈਂਸ, ਕੰਵਲ ਨੈਨ, ਟੀ ਆਰ ਕਤਨੌਰੀਆਂ, ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕਾਰਜਕਾਰੀ ਇੰਜੀ: ਆਰ.ਐਲ. ਢਾਂਡਾ, ਅਮਰਜੀਤ ਸਿੰਘ ਗਿੱਲ, ਵਿਜੇ ਕੁਮਾਰ, ਜਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਹਰਜੀਤ ਸਿੰਘ ਤੇਜੀ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਹੁਸ਼ਿਆਰਪੁਰ ਪਰਮਜੀਤ ਸਿੰਘ ਅਤੇ ਹੋਰ ਸਬੰਧਤ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੇ.ਈ. / ਏ.ਈ. ਨੂੰ ਬਤੌਰ ਇੰਸਪੈਕਟਰ ਨਿਯੁਕਤ ਕੀਤਾ ਹੈ। ਉਨ•ਾਂ ਦੱਸਿਆ ਕਿ ਇਹ ਅਧਿਕਾਰੀ ਜ਼ਿਲ•ਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਿਨ•ਾਂ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਆਧੁਨਿਕ ਕਿਸਮ ਦੇ ਪਖਾਨੈ ਨਹੀਂ ਬਣਾਏ ਹਨ, ਨੂੰ ਇਹ ਪਾਖਾਨੈ ਬਣਾਉਣ ਲਈ ਪ੍ਰੇਰਿਤ ਕਰਨਗੇ। ਉਨ•ਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਇਸ ਕੰਮ ਲਈ ਡਿਊਟੀਆਂ ਲਗਾਉਣ ਅਤੇ ਲੋਕਾਂ ਨੂੰ ਉਨ•ਾਂ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
++
Post a Comment