ਨੰਨੇ ਕਲਾਕਾਰਾਂ ਵੱਲੋਂ ਭਾਰਤੀ ਤਿਉਹਾਰਾਂ ਦੀਆਂ ਪੇਸ਼ ਕੀਤੀਆਂ ਝਾਕੀਆਂ ਨੇ ਦਰਸ਼ਕ ਕੀਲੇ
ਅਮਨਦੀਪ ਦਰਦੀ,ਗੁਰੂਸਰ ਸੁਧਾਰ/ਜਤਿੰਦਰਾ ਗਰੀਨ ਫ਼ੀਲਡ ਸਕੂਲ ਗੁਰੂਸਰ ਸੁਧਾਰ ਵੱਲੋਂ ਅੱਠਵਾਂ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਵਿਚ ਬਲਵਿੰਦਰ ਸਿੰਘ ਭੂੰਦੜ ਮੈਂਬਰ ਪਾਰਲੀਮੈਂਟ ਅਤੇ ਹਰੀਸ਼ ਰਾਏ ਢਾਂਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ਸ਼ਮਾਂ ਰੌਸ਼ਨ ਕਰਕੇ ਸਮਾਰੋਹ ਦਾ ਆਰੰਭ ਕੀਤਾ, ਜਿਨ•ਾਂ ਦੇ ਨਾਲ ਸਕੂਲ ਦੇ ਮੈਨੇਜ਼ਰ ਸ੍ਰੀਮਤੀ ਮਨਪ੍ਰੀਤ ਕੌਰ ਧਾਲੀਵਾਲ ਅਤੇ ਸੈਕਟਰੀ ਸ੍ਰੀਮਤੀ ਜਗਦੇਵ ਕੌਰ ਥਿੰਦ ਵੀ ਸ਼ਾਮਿਲ ਹੋਏ। ਸਮਾਗਮ ਦਾ ਆਰੰਭ ਸ਼ਬਦ ਗਾਇਨ ਨਾਲ ਕੀਤਾ ਗਿਆ। ਉਪਰੰਤ ਕੇ.ਜੀ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀ ਕਲਾਕਾਰਾਂ ਵੱਲੋਂ ਭਾਰਤ ਦੇ ਵੱਖ ਵੱਖ ਤਿਉਹਾਰਾਂ ਦੀਆਂ ਪੇਸ਼ ਕੀਤੀਆਂ ਝਾਕੀਆਂ ਨੇ ਦਰਸ਼ਕਾਂ ਦਾ ਖ਼ੂਬ ਮੰਨੋਰੰਜਨ ਕੀਤਾ। ਇਸ ਤੋਂ ਇਲਾਵਾ ਸਮਾਜ ਨੂੰ ਵਹਿਮਾਂ ਭਰਮਾਂ ਵਿਚੋਂ ਕੱਢਣ ਅਤੇ ਸਮਾਜ ਵਿਚ ਧੀਆਂ ਤੇ ਹੁੰਦੇ ਅੱਤਿਆਚਾਰ ਨੂੰ ਰੌਕਣ ਲਈ ਵੱਖ ਵੱਖ ਨਾਟਕਾਂ ਦੀ ਪੇਸ਼ਕਾਰੀ ਬਹੁਤ ਹੀ ਦਿਲਕਸ਼ ਅੰਦਾਜ਼ ਨਾਲ ਕੀਤੀ ਗਈ। ਸੀਨੀਅਰ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਲੋਕ ਨਾਚਾਂ ਗਿੱਧਾ ਤੇ ਭੰਗੜਾ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਖ਼ੂਬ ਮੰਨੋਰੰਜਨ ਕਰਨ ਉਪਰੰਤ ਮੁੱਖ ਮਹਿਮਾਨ ਵਲੋਂ ਵੱਖ ਵੱਖ ਖ਼ੇਤਰਾਂ ਵਿਚ ਮਲ•ਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦਿਆਂ ਉਨ•ਾਂ ਦੀ ਖ਼ੂਬ ਹੌਂਸਲਾ ਅਫ਼ਜਾਈ ਕੀਤੀ ਅਤੇ ਉਨ•ਾਂ ਦੇ ਸੁਨਹਿਰੇ ਭਵਿੱਖ ਲਈ ਜ਼ਿੰਦਗੀ ਵਿਚ ਹੋਰ ਮੇਹਨਤ ਕਰਕੇ ਉੱਚੀਆਂ ਬੁ¦ਦੀਆਂ ਪ੍ਰਾਪਤ ਕਰਨ ਅਤੇ ਸਮਾਜ ਦੇ ਚੰਗੇ ਨਾਗਰਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਕੂਲ ਦੇ ਡਾਇਰੈਕਟਰ ਡਾ. ਐਚਐਸ ਧਾਲੀਵਾਲ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਦਿਆਂ ਉਨ•ਾਂ ਦਾ ਇਸ ਸਮਾਗਮ ਵਿਚ ਸਾਮਿਲ ਹੋਣ ਤੇ ਧੰਨਵਾਦ ਕਰਦਿਆਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।


Post a Comment