*ਗਗਨਦੀਪ ਸਿੰਘ ਦੀ ਗਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ
ਮਸਤੂਆਣਾ ਸਾਹਿਬ (ਸੰਗਰੂਰ), 19 ਦਸੰਬਰ (ਸੂਰਜ ਭਾਨ ਗੋਇਲ)-ਅੱਜ ਇੱਥੇ ਦੋ ਦਿਨਾਂ ਜ਼ਿਲ•ਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਧੂਮ-ਧਾਮ ਨਾਲ ਸਮਾਪਨ ਹੋ ਗਿਆ। ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਸ੍ਰੀਮਤੀ ਪ੍ਰੀਤਇੰਦਰ ਕੌਰ ਬਡਰੁੱਖਾਂ, ਚੇਅਰਪਰਸਨ ਜ਼ਿਲ•ਾ ਪ੍ਰੀਸ਼ਦ ਸੰਗਰੂਰ ਸਨ। ਇਸ ਮੇਲੇ ਦੌਰਾਨ ਕਰੀਬ 2600 ਪਸ਼ੂ ਪਾਲਕਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਾਈ, ਜੋ ਕਿ ਪਿਛਲੇ ਸਾਲ ਦੀ ਰਜਿਸਟ੍ਰੇਸ਼ਨ (600) ਤੋਂ ਕਿਤੇ ਵਧੇਰੇ ਦਰਜ ਕੀਤੀ ਗਈ। ਵੱਖ-ਵੱਖ ਕੈਟੇਗਰੀਆਂ ਦੇ ਜੇਤੂ ਪਸ਼ੂ ਪਾਲਕਾਂ ਨੂੰ ਕਰੀਬ ਸਾਢੇ ਪੰਜ ਲੱਖ ਰੁਪਏ ਦੀ ਰਾਸ਼ੀ ਦੇ ਚੈ¤ਕ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਜੁੜੇ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀਮਤੀ ਪ੍ਰੀਤਇੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸਾਹਿਤ ਕਰਨ ਲਈ ਵਚਨਬੱਧ ਹੈ। ਪਸ਼ੂ ਪਾਲਣ ਨੂੰ ਪ੍ਰਫੁਲਿਤ ਕਰਨ ਲਈ ਪਸ਼ੂ ਪਾਲਕਾਂ ਦੀ ਭਲਾਈ ਲਈ ਸੂਬਾ ਸਰਕਾਰ ਨੇ ਇਕ ਪਾਸੇ ਅਨੇਕਾਂ ਸਬਸਿਡੀ ਸਕੀਮਾਂ ਸ਼ੁਰੂ ਕੀਤੀਆਂ ਹਨ ਉੱਥੇ ਪਸ਼ੂ ਪਾਲਕਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਅਤੇ ਇਕ ਦੂਜੇ ਦੇ ਤਜਰਬੇ ਤੋਂ ਸਿੱਖਣ ਦੀ ਤਕਨੀਕ ਨੂੰ ਹੁਲਾਰਾ ਦੇਣ ਲਈ ਜ਼ਿਲ•ਾ ਪੱਧਰੀ ਅਤੇ ਕੌਮੀ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਸਲਾਘਾਯੋਗ ਕਦਮ ਚੁੱਕਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਜਾਣਦੇ ਹਨ ਕਿ ਰਾਜ ਦੇ ਕਿਸਾਨਾਂ ਦੀ ਤਰੱਕੀ ਕਿਵੇਂ ਸੰਭਵ ਹੈ। ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਸੂ ਪਾਲਣ ਦੇ ਕਿੱਤੇ ਨੂੰ ਵੱਧ ਤੋਂ ਵੱਧ ਅਪਨਾਉਣ। ਇਸ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮਨੋਹਰ ਲਾਲ ਚੁਟਾਨੀ ਨੇ ਆਪਣੇ ਸੰਬੋਧਨ ਵਿਚ ਹਾਜਰੀਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਣਕ ਝੋਨੇ ਦੇ ਫਸਲੀ ਚੱਕਰ ਨੂੰ ਬਦਲਣਾ ਸਮੇਂ ਦੀ ਮੁੱਖ ਲੋੜ ਹੈ। ਉਨ•ਾਂ ਕਿਹਾ ਕਿ ਪਸ਼ੂ ਪਾਲਣ ਫਸਲ ਵਿਭਿੰਨਤਾ ਦਾ ਵਧੀਆ ਵਿਕਲਪ ਹੈ। ਉਨ•ਾਂ ਕਿਹਾ ਕਿ ਅਜਿਹੇ ਮੁਕਾਬਲੇ ਕਰਵਾਉਣਾ ਪੰਜਾਬ ਸਰਕਾਰ ਦਾ ਬਹੁਤ ਹੀ ਸਲਾਘਾਯੋਗ ਫੈਸਲਾ ਹੈ ਅਤੇ ਇੱਥੋਂ ਕਿਸਾਨਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਨ•ਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਸ਼ੂ ਪਾਲਣ ਦੇ ਕਿੱਤੇ ਨੂੰ ਅਪਨਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹ ਕਿੱਤਾ ਸ਼ੁਰੂ ਕਰਨ ਵਿਚ ਹਰ ਪ੍ਰਕਾਰ ਦੀ ਮਦਦ ਕਰਦੀ ਹੈ। ਇਸ ਮੌਕੇ ਗਗਨਦੀਪ ਸਿੰਘ ਕੜਿਆਲ ਦੀ ਗਾਂ ਨੇ 45.49 ਕਿਲੋਗ੍ਰਾਮ ਦੁੱਧ ਦੇ ਕੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਅੱਜ ਮੇਲੇ ਵਿੱਚ ਟਰਕੀ, ਮੁਰਗੇ, ਕੁੱਤੇ, ਬੱਤਖਾਂ, ਸੂਰਾਂ ਆਦਿ ਦੇ ਮੁਕਾਬਲੇ ਕਰਾਏ ਗਏ। ਘੋੜਿਆਂ ਦੇ ਨਾਚ ਮੁਕਾਬਲੇ ਦੇਖਣਯੋਗ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਅਤੇ ਹੋਰ ਹਾਜ਼ਰ ਸਨ।
ਮਸਤੂਆਣਾ ਸਾਹਿਬ ਵਿਖੇ ਲਗਾਏ ਗਏ ਦੋ ਰੋਜ਼ਾ ਪਸ਼ੂ ਧੰਨ ਅਤੇ ਚੁਆਈ ਮੁਕਾਬਲੇ ਦੇ ਪਹਿਲੇ ਦਿਨ ਦੀਆਂ ਝਲਕੀਆਂ।



Post a Comment