ਸ੍ਰੀ ਮੁਕਤਸਰ ਸਹਿਬ 5 ਦਸੰਬਰ (ਵਾਕਫ਼) ਵਿਸ਼ਵ ਏਡਜ਼ ਦਿਵਸ ਦੇ ਮੌਕੇ ਤੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਭਾਗਸਰ ਵਿਖੇ ਵਿਦਿਆਰਥੀਆਂ ਦੇ ਏਡਜ਼ ਵਿਸ਼ੇ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਗਿਆਨ ਅਧਿਆਪਕ ਮੁਨੀਸ਼ ਕੁਮਾਰ ਅਤੇ ਮੈਡਮ ਨੀਰਜ ਕੁਮਾਰੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਜੂਨੀਅਰ ਗਰੁੱਪ ਦੇ ਮੁਕਾਬਲਿਆਂ ਵਿਚ ਸੱਤਵੀਂ ਸ੍ਰੇਣੀ ਦੀ ਵਿਦਿਆਰਥਣ ਨਿਸ਼ਾ ਰਾਣੀ ਨੇ ਪਹਿਲਾ ਸਥਾਨ, ਛੇਵੀਂ ਸ੍ਰੇਣੀ ਦੀ ਵਿਦਿਆਰਥਣ ਸਿਮਰਜੀਤ ਕੌਰ ਨੇ ਦੂਸਰਾ ਅਤੇ ਗੁਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਸੀਨਿਅਰ ਗਰੁੱਪ ਦੇ ਮੁਕਾਬਲਿਆਂ ਵਿਚ ਨੌਵੀਂ ਸ੍ਰੇਣੀ ਦੀਆਂ ਵਿਦਿਆਰਥਣਾਂ ਕਾਬਜ਼ ਰਹੀਆਂ। ਇਨ੍ਹਾਂ ਵਿਚ ਅਰਸ਼ਦੀਪ ਕੌਰ ਨੇ ਪਹਿਲਾ, ਕਮਲਦੀਪ ਕੌਰ ਨੇ ਦੂਸਰਾ ਅਤੇ ਮਨਜਿੰਦਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੌਰਾਨ ਜੇਤੂ ਵਿਦਿਆਰਥਣਾਂ ਨੂੰ ਸਕੂਲ ਦੇ ਪਿੰ੍ਰਸੀਪਲ ਮੈਡਮ ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਏਡਜ਼ ਦੇ ਮਾਰੂ ਪ੍ਰਭਾਵਾਂ, ਬਿਮਾਰੀ ਦੇ ਲੱਛਣਾਂ ਅਤੇ ਬਿਮਾਰੀ ਤੋਂ ਬਚਾਓ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ।


Post a Comment