ਭਾਈ ਪੰਥਪ੍ਰੀਤ ਸਿੰਘ ਜੀ ਭਰਨਗੇ ਸਮਾਗਮ ’ਚ ਹਾਜਰੀ
ਬਠਿੰਡਾ, 7 ਦਸੰਬਰ (ਕਿਰਪਾਲ ਸਿੰਘ): ਇਸਤਰੀ ਸਤਿਸੰਗ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਬਠਿੰਡਾ ਵ¤ਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ•ਾਂ ਇਸ ਵਾਰ ਵੀ ਗੁਰੂ ਤੇਗਬਹਾਦੁਰ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 9 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9.30 ਤੋਂ ਦੁਪਹਿਰ 12.30 ਤ¤ਕ, ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਮੈਦਾਨ ਵਿ¤ਚ ਪੰਡਾਲ ਸਜਾ ਕੇ ਕੀਤਾ ਜਾ ਰਿਹਾ ਹੈ। ਗੁਰਮਤਿ ਦੇ ਨਿਸ਼ਕਾਮ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਜੀ ਖ਼ਾਲਸਾ ਭਾਈ ਬਖਤੌਰ ਵਾਲੇ ਇਸ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਹਾਜਰੀ ਭਰਨਗੇ ਅਤੇ ਗੁਰੂ ਤੇਗਬਹਾਦੁਰ ਸਾਹਿਬ ਜੀ ਦੀ ਸ਼ਹੀਦੀ ਦੇ ਇਤਿਹਾਸ ਤੇ ਹੋਰ ਗੁਰਮਤਿ ਵੀਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਉਪ੍ਰੰਤ ਗੁਰੂ ਕਾ ਅਤੁ¤ਟ ਲੰਗਰ ਵਰਤੇਗਾ। ਸਮਾਗਮ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿ¤ਤੀ ਹੈ ਕਿ ਭਾਈ ਪੰਥਪ੍ਰੀਤ ਸਿੰਘ ਜੀ ਨੇ ਇਸ ਤੋਂ ਬਾਅਦ ਅਗਲੇ ਸਮਾਗਮ ਵਿ¤ਚ ਪਹੁੰਚਣਾ ਹੈ ਇਸ ਲਈ ਸਮੇਂ ਸਿਰ ਸਮਾਪਤੀ ਕਰ ਦਿ¤ਤੀ ਜਾਵੇਗੀ ਸੋ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਹੈ ਕਿ ਉਹ ਸਮੇਂ ਸਿਰ ਪਹੁੰਚ ਕਿ ਗੁਰੂ ਸਾਹਿਬ ਜੀ ਦਾ ਸ਼ਹੀਦੀ ਇਤਿਹਾਸ ਤੇ ਸਿਧਾਂਤ ਸ੍ਰਵਨ ਕਰਨ ਤੇ ਆਪਣੇ ਜੀਵਨ ਦਾ ਲਾਹਾ ਪ੍ਰਾਪਤ ਕਰਨ ਜੀ।


Post a Comment