ਸ੍ਰੀ ਮੁਕਤਸਰ ਸਾਹਿਬ 24 ਦਸੰਬਰ ( )‑ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਚਿੰਬੜਾ ਵਾਲੀ ਵਿਖੇ 10ਵੇ ਕਾਨੂੰਨੀ ਸਹਾਇਤਾ ਕੇਂਦਰ ਦਾ ਉਦਘਾਟਨ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ‑ਕਮ‑ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵਿਵੇਕ ਪੁਰੀ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦੇ ਸਕੱਤਰ‑ਕਮ‑ਸੀ.ਜੀ.ਐਮ. ਸ: ਦਲਜੀਤ ਸਿੰਘ, ਐਡਵੋਕੇਟ ਕਿਰਨਜੀਤ ਕੌਰ, ਐਡਵੋਕੇਟ ਕਰਨਬੀਰ ਇੰਦਰਾ ਤੋਂ ਇਲਾਵਾ ਪਿੰਡ ਦੇ ਪ੍ਰਮੁੱਖ ਸਖਸ਼ੀਅਤਾਂ ਨੇ ਭਾਗ ਲਿਆ। ਇਸ ਮੌਕੇ ਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ‑ਕਮ‑ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਵਿਵੇਕ ਪੁਰੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਰੀਬ,ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਅਕਤੀਆਂ, ਬੇਗਾਰ ਦੇ ਮਾਰੇ ਵਿਅਕਤੀਆਂ, ਯਤੀਮ ਬੱਚਿਆ, ਵਿਧਵਾਵਾਂ ਔਰਤਾਂ ਨੂੰ ਬਿਲਕੁਲ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ । ਉਹਨਾਂ ਅੱਗੇ ਕਿਹਾ ਕਿ ਇਸ ਕੇਂਦਰ ਦੇ ਖੁੱਲ੍ਹਣ ਨਾਲ ਲੋੜਵੰਦ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾਂ ਪ੍ਰਾਪਤ ਕਰਨ ਲਈ ਹੁਣ ਕਿਤੇ ਬਾਹਰ ਨਹੀਂ ਜਾਣਾ ਪਵੇਗਾ। ਉਹਨਾਂ ਅੱਗੇ ਕਿਹਾ ਕਿ ਇਸ ਕਾਨੂੰਨੀ ਸਹਾਇਤਾ ਕੇਂਦਰ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਲੋੜਵੰਦ ਵਿਅਕਤੀਆਂ ਨੂੰ ਇਸ ਕੇਂਦਰ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦੇ ਸਕੱਤਰ‑ਕਮ‑ਸੀ.ਜੀ.ਐਮ. ਸ: ਦਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਵਿਚ ਵੀ ਅਜਿਹੇ ਹੋਰ ਕਾਨੂੰਨੀ ਸਹਾਇਤਾ ਕੇਂਦਰ ਖੋਲੇ ਜਾਣਗੇ ਤਾਂ ਜੋ ਲੋੜਵੰਦਾਂ ਨੂੰ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਕਿਤੇ ਖੱਜਲ ਖੁਆਰ ਨਾ ਹੋਣਾ ਪਵੇ। ਉਹਨਾਂ ਅੱਗੇ ਕਿਹਾ ਕਿ ਇਸ ਕੇਂਦਰ ਰਾਹੀਂ ਲੋਕਾਂ ਨੂੰ ਸਿਖਲਾਈ ਦੇ ਕੇ ਪੈਰਾ ਲੀਗਲ ਵ¦ਟੀਅਰ ਵੀ ਤਿਆਰ ਕੀਤੇ ਜਾਣਗੇ ਤਾਂ ਜੋ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸਹੁਲਤਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ।
ਸ੍ਰੀ ਵਿਵੇਕ ਪੁਰੀ ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਿੰਡ ਚਿੰਬੜਾਵਾਲੀ ਵਿਖੇ ਮੁਫਤ ਕਾਨੂੰਨੀ ਸਹਾਇਤਾ ਕੇਂਦਰ ਦਾ ਉਦਘਾਟਨ ਕਰਦੇ ਹੋਏ।

Post a Comment