ਸ਼ਾਹਕੋਟ, 3 ਦਸੰਬਰ (ਸਚਦੇਵਾ) ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਲਈ ਸ਼ਹੀਦ ਬਾਬਾ ਸੁੰਦਰ ਸਿੰਘ ਪਬਲਿਕ ਸਕੂਲ ਮਾਣਕਪੁਰ ਵਿਖੇ ਵਿਦਿਆਰਥੀਆਂ ‘ਚ ਵੱਖ-ਵੱਖ ਵਿਸ਼ਿਆ ਦੇ ਮੁਕਾਬਲੇ ਕਰਵਾਏ ਗਏ । ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮੈਡਮ ਕੁਲਵਿੰਦਰ ਕੌਰ ਦੀ ਅਗਵਾਈ ‘ਚ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਸੁੰਦਰ ਸਿੰਘ ਮਾਣਕਪੁਰ ਦੀ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ, ਉਪਰੰਤ ਵੱਖ-ਵੱਖ ਵਿਸ਼ਿਆ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਉੱਤੇ ਪੱਛਮੀ ਸੱਭਿਆਚਾਰ ਦੇ ਚੰਗੇ ਅਤੇ ਮਾੜੇ ਪ੍ਰਭਾਵਾਂ ਬਾਰੇ ਭਾਸ਼ਣ ਦਿੱਤੇ ਗਏ । ਅੰਗਰੇਜ਼ੀ ਭਾਸ਼ਣ ਮੁਕਾਬਲਿਆ ‘ਚ ਵਿਦਿਆਰਥੀਆਂ ਵੱਲੋਂ ਫੈਸ਼ਨ ਉੱਪਰ ਅਧਾਰਿਤ ਭਾਸ਼ਣ ਦਿੱਤੇ ਗਏ । ਇਨ•ਾਂ ਭਾਸ਼ਣ ਮੁਕਾਬਲਿਆ ‘ਚ ਨੌਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ । ਸਿੱਖੀ ਦੇ ਮੁਕਾਬਲਿਆ ‘ਚ ਚੰਦਰ ਸੇਖਰ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ । ਸਮਾਜ ਅਤੇ ਸਮਾਜ ਦੇ ਗਿਆਨ ਨਾਲ ਸੰਬੰਧਤ ਵਿਸ਼ੇ ‘ਤੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਪ੍ਰਸ਼ਨਾਂ ਦੇ ਮੁਕਾਬਲੇ ‘ਚ ਸ਼ਹੀਦ ਭਗਤ ਸਿੰਘ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ । ਸੱਭਿਆਚਾਰਕ ਲੋਕ ਗੀਤ ਮੁਕਾਬਲਿਆ ‘ਚ ਛੇਵੀਂ ਜਮਾਤ ਦੇ ਅਮਰਜੀਤ ਸਿੰਘ, ਪਰਦੀਪ ਸਿੰਘ ਅਤੇ ਗਗਨਦੀਪ ਸਿੰਘ ਨੇ ਚੰਦਰ ਸ਼ੇਖਰ ਅਜ਼ਾਦ ਹਾਊਸ, ਊਧਮ ਸਿੰਘ ਹਾਊਸ ਅਤੇ ਸ਼ਹੀਦ ਭਗਤ ਸਿੰਘ ਹਾਊਸ ਵਿੱਚੋਂ ਕ੍ਰਮਵਾਰ ਪਹਿਲਾ ਸਥਾਨ ਹਾਸਲ ਕੀਤਾ । ਸਮਾਜ ਵਿੱਚ ਵੱਧ ਰਹੀ ਦਹੇਜ ਪ੍ਰਥਾਂ ਨੂੰ ਖਤਮ ਕਰਨ ਦੇ ਸੰਦੇਸ਼ ਨਾਲ ਵਿਦਿਆਰਥੀਆਂ ਵੱਲੋਂ ਨਾਟਕ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮੈਡਮ ਕੁਲਵਿੰਦਰ ਕੌਰ ਅਤੇ ਪ੍ਰਿੰਸੀਪਲ ਕੈਪਟਨ ਪਿਆਰਾ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ‘ਚ ਅਜਿਹੇ ਮੁਕਾਬਲੇ ਕਰਵਾਉਣਾ ਬਹੁਤ ਜਰੂਰੀ ਹੈ । ਇਸ ਨਾਲ ਵਿਦਿਆਰਥੀਆਂ ‘ਚ ਛੁਪੀ ਕਲਾਂ ਨੂੰ ਉਜਾਗਰ ਕੀਤਾ ਜਾ ਸਕਦਾ ਹੈ, ਪਰ ਇਹ ਮੁਕਾਬਲੇ ਈਰਖਾ ਰਹਿਤ ਹੋਣੇ ਚਾਹੀਦੇ ਹਨ । ਇਸ ਮੌਕੇ ਉਨ•ਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਅਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ• ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ, ਸੁਖਜੀਤ ਕੌਰ, ਬਲਜੀਤ ਕੌਰ, ਰਜਨੀਤ ਕੌਰ, ਅਮਨਦੀਪ ਕੌਰ, ਹਰਮਿੰਦਰ ਕੌਰ, ਰਜਨੀ ਬਾਲਾ, ਰੇਖਾ ਰਾਣੀ, ਸੁਖਬੀਰ ਕੌਰ, ਜਸਪਿੰਦਰ ਕੌਰ, ਗਗਨਦੀਪ ਕੌਰ, ਕੁਲਵੰਤ ਕੌਰ, ਸ਼ਰਨਜੀਤ ਕੌਰ, ਗੁਲਸ਼ਨ, ਨੀਤੂ ਕੁਮਾਰੀ, ਗੁਰਮੀਤ ਕੌਰ, ਪਵਨਦੀਪ ਕੌਰ ਆਦਿ ਹਾਜ਼ਰ ਸਨ ।
ਸ਼ਹੀਦ ਬਾਬਾ ਸੁੰਦਰ ਸਿੰਘ ਪਬਲਿਕ ਸਕੂਲ ਮਾਣਕਪੁਰ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਗੁਰਮੇਲ ਸਿੰਘ, ਪ੍ਰਧਾਨ ਕੁਲਵਿੰਦਰ ਕੌਰ, ਪ੍ਰਿੰਸੀਪਲ ਕੈਪਟਨ ਪਿਆਰਾ ਸਿੰਘ ਅਤੇ ਹੋਰ ।


Post a Comment