ਭਦੌੜ 16 ਦਸੰਬਰ (ਸਾਹਿਬ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ ਦੇ ਬਦਲੀ ਹੋ ਕੇ ਗਏ ਹਰਬੰਸ ਸਿੰਘ ਤੇ ਰੈਗੂਲਰ ਹੋ ਕੇ ਬਦਲੀ ਹੋ ਕੇ ਗਏ ਸੇਵਾਦਾਰ ਭੋਲਾ ਸਿੰਘ ਦਾ ਪਿੰਡ ਵਾਸੀਆਂ, ਸਕੂਲ ਸਟਾਫ਼ ਤੇ ਸਕੂਲ ਮੈਨੇਜਮੈਂਟ ਕਮੇਟੀ ਵ¤ਲੋਂ ਸ਼ਾਨਦਾਰ ਸਨਮਾਨ ਕੀਤਾ ਗਿਆ। ਇਸ ਮੌਕੇ ਮਾਸਟਰ ਕਰਤਾਰ ਸਿੰਘ ਚੀਮਾ ਨੇ ਕਿਹਾ ਕਿ ਅਧਿਆਪਕ ਦਾ ਸਨਮਾਨ ਕਰਨਾ ਇਕ ਸਿਆਣੇ ਸਮਾਜ ਦੀ ਨਿਸ਼ਾਨੀ ਹੈ ਤੇ ਇਹ ਬਰਕਰਾਰ ਵੀ ਰਹਿਣਾ ਚਾਹੀਦਾ ਹੈ। ਬਲਾਕ ਸੰਮਤੀ ਸ਼ਹਿਣਾ ਦੇ ਸਾਬਕਾ ਚੇਅਰਮੈਨ ਤੇ ਸਕੂਲ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਕੂਲ ਦੇ ਇੰਚਾਰਜ ਜਤਿੰਦਰ ਸਿੰਘ ਨੇ ਇਸ ਮੌਕੇ ਦੋਹਾਂ ਕਰਮਚਾਰੀਆਂ ਦੇ ਜੀਵਨ ‘ਤੇ ਚਾਨਣਾ ਪਾਇਆ। ਚੇਅਰਮੈਨ ਸੋਹਣ ਸਿੰਘ ਨੇ ਆਏ ਹੋਏ ਅਧਿਆਪਕਾਂ ਤੇ ਪਤਵੰਤੇ ਸ¤ਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕ ਗੁਰਦੀਪ ਸਿੰਘ, ਭੁਪਿੰਦਰ ਕੌਰ, ਸਰਪੰਚ ਬੰਤ ਸਿੰਘ, ਨਿਰਮਲ ਸਿੰਘ, ਕਮਲਜੀਤ ਸਿੰਘ, ਵੀਰਪਾਲ ਕੌਰ, ਸਰਬਜੀਤ ਕੌਰ, ਚਰਨਜੀਤ ਕੌਰ, ਮਾਸਟਰ ਕਰਮਜੀਤ ਸਿੰਘ ਅਤੇ ਪਰਮਜੀਤ ਕੌਰ ਵੀ ਹਾਜ਼ਰ ਸਨ।

Post a Comment