ਮਾਨਸਾ, 25 ਦਸੰਬਰ ( ) ਦਸ਼ਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਛੋਟੇ ਸਹਿਬਜਾਦਿਆ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜਾ ਨੂੰ ਸਮਰਪਿਤ ਜਬਰ ਜੁਲਮ ਵਿਰੋਧੀ ਫਰੰਟ ਪੰਜਾਬ ਵਲੋ ਫਤਿਹਗੜ੍ਹ ਸਾਹਿਬ ਵਿਖੇ ਇੱਕ ਭਰਵੀ ਕਾਨਫਰੰਸ ਕੀਤੀ ਜਾ ਰਹੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ੍ਰੀ ਰਾਮ ਕ੍ਰਿਸ਼ਨ ਸਿੰਘ ਮਾਨਸਾ ਸੂਬਾ ਚੇਅਰਮੈਨ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਭਾਗ ਲੈਣ ਲਈ ਮਾਨਸਾ ਤੋ ਸੈਕੜੇ ਵਰਕਰ ਇਸ ਕਾਨਫਰੰਸ ਵਿੱਚ ਪਹੁੰਚਣਗੇ। ਉਨਾਂ ਕਿਹਾ ਕਿ ਦਸਮੇਸ਼ ਪਿਤਾ ਨੇ ਜਬਰ ਜੁਲਮ ਦੇ ਖਾਤਮੇ ਲਈ ਆਪਣਾ ਸਾਰਾ ਸਰਬੰਸ ਵਾਰ ਦਿੱਤਾ ਸੋ ਸਾਨੂੰ ਦਸਮੇਸ਼ ਪਿਤਾ ਤੋ ਸਿੱਖਿਆ ਲੈਂਦੇ ਹੋਏ ਜਬਰ ਜੁਲਮ ਦੇ ਖਿਲਾਫ ਆਵਾਜ਼ ਉਠਾਉਣੀ ਚਾਹੀਦੀ ਹੈ। ਰਾਮ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਪੰਜਾਬ ਦੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਹੀ ਹਰ ਸਾਲ ਦੀ ਤਰ੍ਹਾਂ ਇਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ, ਭਗਵਾਨ ਸਿੰਘ, ਗਿਆਨੀ ਬਲਵਿੰਦਰ ਸਿੰਘ, ਜਗਸੀਰ ਸਿੰਘ ਖਾਲਸਾ, ਅਮਰਜੀਤ ਸਿੰਘ ਸਾਬਕਾ ਸਰਪੰਚ ਖੁਡਾਲ ਕਲਾਂ, ਜ਼ਸਵਿੰਦਰ ਸਿੰਘ ਜੱਸੀ ਆਦਿ ਹਾਜ਼ਰ ਸਨ।

Post a Comment