ਸ਼ਰਧਾਂਜ਼ਲੀ ਸਮਾਗਮ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਨੇਤਾਵਾਂ ਨੇ ਕੀਤੀ ਸ਼ਿਰਕਤ
ਲੁਧਿਆਣਾ, 23 ਦਸੰਬਰ (ਸਤਪਾਲ ਸੋਨ) ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਨੇ ਧਾਰਮਿਕ, ਸਮਾਜਿਕ, ਖੇਡਾਂ, ਖੇਤੀ ਅਤੇ ਸੰਗੀਤ ਦੇ ਖੇਤਰ ਵਿੱਚ ਦੇਸ਼ ਦੀ ਜੋ ਅਗਵਾਈ ਕੀਤੀ, ਉਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ। ਇਹ ਪ੍ਰਗਟਾਵਾ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਸ੍ਰੀ ਭੈਣੀ ਸਾਹਿਬ ਵਿਖੇ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਪਾਵਨ ਯਾਦ ਵਿੱਚ ਰੱਖੇ ਗਏ ਪਾਠਾਂ ਦੇ ਭੋਗ, ਸ਼ਰਧਾਂਜ਼ਲੀ ਸਮਾਗਮ ਅਤੇ ਦਸਤਾਰ ਬੰਦੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਕੇਵਲ ਨਾਮਧਾਰੀ ਸੰਪ੍ਰਦਾਇ ਦੇ ਮੁੱਖੀ ਹੀ ਨਹੀਂ, ਸਗੋ ਆਪਣੇ ਆਪ ਵਿੱਚ ਇੱਕ ਮਹਾਨ ਸੰਸਥਾ ਸਨ, ਜਿੰਨਾਂ ਨੇ ਸਮਾਜਿਕ ਬੁਰਾਈਆਂ ਦੂਰ ਕਰਕੇ ਸਮਾਜ ਵਿੱਚ ਕਈ ਕ੍ਰਾਂਤੀਕਾਰੀ ਤਬਦੀਲੀਆਂ ਲਿਆਦੀਆਂ। ਉਹਨਾਂ ਕਿਹਾ ਕਿ ਸਤਿਗੁਰੂ ਜਗਜੀਤ ਸਿੰਘ ਜੀ ਨੇ ਨਸ਼ੇ, ਭਰੂਣ ਹੱਤਿਆ, ਦਾਜ਼ ਅਤੇ ਬਾਲ ਵਿਆਹ ਵਰਗੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਹਨਾਂ ਕਿਹਾ ਕਿ ਆਪ ਸਮੁੱਚੇ ਸਮਾਜ ਲਈ ਇੱਕ ਚਾਨਣ-ਮੁਨਾਰਾ ਸਨ, ਜਿੰਨ•ਾਂ ਨੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਨਰੋਏ ਸਮਾਜ ਦੀ ਸਿਰਜਣਾ ਲਈ ਯੋਗ ਉਪਰਾਲੇ ਕੀਤੇ। ਉਹਨਾਂ ਕਿਹਾ ਕਿ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਵਿਛੋੜੇ ਨਾਲ ਕੇਵਲ ਨਾਮਧਾਰੀ ਭਾਈਚਾਰੇ ਨੂੰ ਹੀ ਨਹੀਂ, ਸਗੋ ਸਮੁੱਚੇ ਸਮਾਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਉਹਨਾਂ ਨੂੰ ਅਸਹਿ ਤੇ ਅਕਹਿ ਸਦਮਾ ਪੁੱਜਾ ਹੈ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਦੇਸ਼-ਭਗਤ ਨਾਮਧਾਰੀ ਸਿੱਖ ਸਮਾਜ਼ ਦਾ ਬੜਾ ਮਾਣ-ਮੱਤਾ ਇਤਿਹਾਸ ਹੈ ਅਤੇ ਕੇਵਲ ਨਾਮਧਾਰੀ ਸੰਪ੍ਰਦਾਇ ਨੂੰ ਹੀ ਨਹੀਂ ਪੂਰੇ ਹਿੰਦੋਸਤਾਨ ਨੂੰ ਇਹ ਫਖ਼ਰ ਹੈ ਕਿ ਦੇਸ਼ ਦੀ ਆਜ਼ਾਦੀ ਵਿੱਚ ਨਾਮਧਾਰੀ ਸਿੰਘਾਂ ਨੇ ਵੱਡਾ ਯੋਗਦਾਨ ਪਾਇਆ।ਉਹਨਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਭਾਰਤ ਵਿੱਚ 1870 ਦੇ ਦਹਾਕੇ ’ਚ ਨਾਮਧਾਰੀ ਸਿੱਖਾਂ ਨੇ ਅੰਗਰੇਜਾਂ ਵਿਰੁੱਧ ਡਟ ਕੇ ਲੋਹਾ ਲਿਆ ਅਤੇ ਮਲੇਰਕੋਟਲਾ ਵਿਖੇ 66 ਨਾਮਧਾਰੀ ਸਿੰਘਾਂ ਨੂੰ ਅੰਗਰੇਜ਼ ਸਰਕਾਰ ਵੱਲੋਂ ਤੋਪਾਂ ਨਾਲ ਉਡਾ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਨਾਮਧਾਰੀ ਸਿੰਘਾਂ ਦੀ ਅਜਿਹੀ ਵਿਲੱਖਣ ਕੁਰਬਾਨੀ ਦੀ ਮਿਸਾਲ ਦੁਨੀਆਂ ਭਰ ਵਿੱਚ ਕਿਧਰੇ ਵੀ ਨਹੀਂ ਮਿਲਦੀ। ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਜੰਗ-ਏ-ਅਜ਼ਾਦੀ ਦੇ ਪਹਿਲੇ ਮਹਾਨ ਸਿਆਸੀ ਅਤੇ ਸਮਾਜ਼ ਸੁਧਾਰਕ ਸਨ, ਜਿੰਨ•ਾਂ ਨੇ ਸਵ-ਦੇਸ਼ੀ ਲਹਿਰ ਚਲਾ ਕੇ ਅੰਗਰੇਜ਼ਾਂ ਦਾ ਮੁਕੰਮਲ ਬਾਈਕਾਟ ਕੀਤਾ ਅਤੇ ਉਹਨਾਂ ਦੇ ਵਿਰੋਧ ਦਾ ਹੋਕਾ ਦਿੱਤਾ। ਉਹਨਾਂ ਕਿਹਾ ਕਿ ਸਤਿਗੁਰੂ ਜਗਜੀਤ ਸਿੰਘ ਜੀ ਨੇ ਆਪਣੇ ਪੁਰਖਿਆਂ ਦੇ ਪਦ-ਚਿੰਨ•ਾਂ ‘ਤੇ ਚੱਲਦਿਆਂ ਨਾਮ-ਸਿਮਰਨ ਦੇ ਨਾਲ-ਨਾਲ ਮਾਨਵਤਾ ਦੀ ਭਲਾਈ ਅਤੇ ਨਾਮਧਾਰੀ ਸੰਪ੍ਰਦਾਇ ਦੇ ਸਰਬ-ਪੱਖੀ ਵਿਕਾਸ ਲਈ ਅਹਿਮ ਭੂਮਿਕਾ ਨਿਭਾਈ।ਉਹਨਾਂ ਕਿਹਾ ਕਿ ਆਪ ਨੇ ਹਾਕੀ ਨੂੰ ਲੋਕ-ਪ੍ਰਿਆ ਬਨਾਉਣ ’ਚ ਸ੍ਰੀ ਭੈਣੀ ਸਾਹਿਬ ਵਿਖੇ ਹਾਕੀ ਅਕੈਡਮੀ ਦੀ ਸਥਾਪਨਾ ਕੀਤੀ, ਜਿਸ ਨੇ ਦੇਸ਼ ਨੂੰ ਕਈ ਨਾਮੀ ਖਿਡਾਰੀ ਦਿੱਤੇ ਅਤੇ ਨਾਮਧਾਰੀ ਹਾਕੀ ਟੀਮ ਦੇ ਕਈ ਖਿਡਾਰੀ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਟੀਮਾਂ ਵਿੱਚ ਸ਼ਾਮਲ ਕੀਤੇ ਗਏ। ਸ. ਬਾਦਲ ਨੇ ਕਿਹਾ ਕਿ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਉਪਰਾਲਿਆਂ ਸਦਕਾ ਕੂਕਾ ਅੰਦੋਲਨ ਸਬੰਧੀ ਯਾਦਗਾਰੀ ਸਿੱਕੇ ਅਤੇ ਡਾਕ ਟਿੱਕਟ ਜ਼ਾਰੀ ਹੋਈ। ਉਹਨਾਂ ਕਿਹਾ ਕਿ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਉਚੇਚੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਕੂਕਾ ਅੰਦੋਲਨ ਦੀ 150ਵੀਂ ਵਰ•ੇ-ਗੰਢ ਦੇ ਮੌਕੇ ’ਤੇ ਰਾਜ ਭਰ ਦੇ ਸਾਰੇ ਜਿਲਿਆਂ ਵਿੱਚ ਵਿਸ਼ੇਸ਼ ਸਮਾਗਮ ਅਤੇ ਸੈਮੀਨਾਰ ਆਯੋਜਿਤ ਕੀਤੇ ਗਏ। ਉਹਨਾਂ ਇਸ ਮੌਕੇ ‘ਤੇ ਸਮੁੱਚੇ ਪੰਜਾਬ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਪ ਜੀ ਦੇ ਉ¤ਚੇ ਤੇ ਸੁੱਚੇ ਜੀਵਨ ਅਤੇ ਸਮਾਜ਼ ਸੇਵਾ ਦੇ ਖੇਤਰ ਵਿੱਚ ਕੀਤੇ ਗਏ ਮਹਾਨ ਕਾਰਜ਼ ਹਮੇਸ਼ਾ ਆਉਣ ਵਾਲੀਆਂ ਪੀੜ•ੀਆਂ ਲਈ ਪ੍ਰੇਰਨਾ ਸ੍ਰੋਤ ਬਣੇ ਰਹਿਣਗੇ। ਇਸ ਮੌਕੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਉਪ ਰਾਸ਼ਟਰੀ ਮਹੁੰਮਦ ਹਾਮਿਦ ਅੰਸਾਰੀ ਵੱਲੋਂ ਭੇਜੇ ਗਏ ਸੋਕ ਸੰਦੇਸ਼ ਪੜ• ਕੇ ਸੁਣਾਏ ਗਏ। ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਧਰਮਪਤਨੀ ਮਾਤਾ ਚੰਦ ਕੌਰ, ਨਾਮਧਾਰੀ ਦਰਬਾਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀ ਹਰਵਿੰਦਰ ਸਿੰਘ ਹੰਸਪਾਲ, ਮੀਤ ਪ੍ਰਧਾਨ ਸ੍ਰੀ ਸੁਰਿੰਦਰ ਸਿੰਘ ਨਾਮਧਾਰੀ ਅਤੇ ਸਮੁੱਚੀ ਸੰਗਤ ਦੀ ਮੌਜ਼ੂਦਗੀ ਵਿੱਚ ਸਤਿਗੁਰੂ ਉਦੈ ਸਿੰਘ ਜੀ ਨੂੰ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਦਸਤਾਰਾਂ ਭੇਂਟ ਕਰਕੇ ਦਸਤਾਰ-ਬੰਦੀ ਕੀਤੀ ਗਈ। ਅੱਜ ਦੇ ਸ਼ਰਧਾਜ਼ਲੀ ਸਮਾਰੋਹ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੇਤਾ ਜਿੰਨ•ਾਂ ਵਿੱਚ ਸ੍ਰੀ ਪਵਨ ਕੁਮਾਰ ਬਾਂਸਲ ਕੇਦਰੀ ਰੇਲ ਮੰਤਰੀ, ਸ੍ਰੀ ਓਮ ਪ੍ਰਕਾਸ਼ ਚੌਟਾਲਾ ਸਾਬਕਾ ਮੁੱਖ ਮੰਤਰੀ ਹਰਿਆਣਾ, ਸ੍ਰੀ ਸੁਖਦੇਵ ਸਿੰਘ ਢੀਡਸਾ, ਸ੍ਰੀ ਅਵਿਨਾਸ਼ ਰਾਏ ਖੰਨਾ (ਦੋਵੇ ਰਾਜ ਸਭਾ ਮੈਬਰ), ਭਗਤ ਚੁੰਨੀ ਲਾਲ ਸਥਾਨਕ ਸਰਕਾਰ ਮੰਤਰੀ, ਸ੍ਰੀ ਅਨਿਲ ਜੋਸ਼ੀ ਸਨਅੱਤ ਤੇ ਵਣਜ ਮੰਤਰੀ, ਸ੍ਰੀ ਬਲਵੰਤ ਸਿੰਘ ਰਾਮੂੰਵਾਲੀਆ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ੍ਰੀ ਪ੍ਰੇਮ ਸਿੰਘ ਚੰਦੂਮਾਜਰਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸ੍ਰੀ ਸੁਖਦੇਵ ਸਿੰਘ ਲਿਬੜਾ ਐਮ.ਪੀ, ਸ. ਹੀਰਾ ਸਿੰਘ ਗਾਬੜੀਆ, ਸ. ਸੇਵਾ ਸਿੰਘ ਸੇਖਵਾਂ, ਸ. ਪ੍ਰਤਾਪ ਸਿੰਘ ਬਾਜਵਾ, ਚੌਧਰੀ ਸੰਤੋਖ ਸਿੰਘ, ਸ੍ਰੀ ਮਹਿੰਦਰ ਸਿੰਘ ਕੇ.ਪੀ, ਸ੍ਰੀ ਜਗਮੋਹਨ ਸਿੰਘ ਕੰਗ (ਸਾਰੇ ਸਾਬਕਾ ਮੰਤਰੀ), ਸ੍ਰੀ ਰਣਜੀਤ ਸਿੰਘ ਢਿੱਲੋ, ਸ੍ਰੀ ਬਲਵਿੰਦਰ ਸਿੰਘ ਬੈਸ, ਸ੍ਰੀਮਤੀ ਫਰਜ਼ਾਨਾ ਆਲਮ, ਸ੍ਰੀ ਪ੍ਰੇਮ ਮਿੱਤਲ (ਸਾਰੇ ਐਮ.ਐਲ.ਏ), ਸ੍ਰੀ ਅਜਮੇਰ ਸਿੰਘ ਭਾਗਪੁਰ ਚੇਅਰਮੈਨ ਮਿਲਕ ਪਲਾਂਟ, ਸ੍ਰੀ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਐਮ.ਐਲ.ਏ, ਸ੍ਰੀ ਦਰਬਾਰਾ ਸਿੰਘ ਗੁਰੂ ਸਾਬਕਾ ਪ੍ਰਿੰਸੀਪਲ ਸਕੱਤਰ, ਸ੍ਰੀ ਜਗਮੀਤ ਸਿੰਘ ਬਰਾੜ, ਸ੍ਰੀ ਮਨਪ੍ਰੀਤ ਸਿੰਘ ਬਾਦਲ, ਡਾ. ਂਜੋਗਿੰਦਰ ਦਿਆਲ, ਸ੍ਰੀ ਪਰਮਜੀਤ ਸਿੰਘ ਸਰਨਾ, ਸ੍ਰੀ ਬਿਕਰਮਜੀਤ ਸਿੰਘ ਚੀਮਾ, ਪ੍ਰੋ: ਗੁਰਭਜਨ ਸਿੰਘ ਗਿੱਲ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਅਤੇ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਗਤ ਹਾਜ਼ਰ ਸੀ।

Post a Comment