ਲੁਧਿਆਣਾ, 18 ਦਸੰਬਰ (ਸਤਪਾਲਸੋਨੀ ) ਪੰਜਾਬ ਦੀ ਅਕਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅੱਗੇ ਕਾਂਗਰਸੀਆਂ ਕੋਲ਼ ਕੋਈ ਅਜਿਹਾ ਮੁੱਦਾ ਨਹੀਂ ਜਿਸ ਨਾਲ ਉਹ ਆਉਂਦੀਆਂ ਲੋਕਸਭਾ ਚੋਣਾਂ ਵਿੱਚ ਲੋਕਾਂ ਦੀ ਕਚਿਹਰੀ ’ਚ ਜਾ ਸਕਣ। ਇਸੇ ਲਈ ਉਹ ਪੰਜਾਬ ਦੇ ਹਲਾਤਾਂ ਨੂੰ ਲੈ ਕੇ ਬਿਨਾਂ ਸਿਰ ਪੈਰ ਦੀਆਂ ਗੱਲਾਂ ਕਰ ਰਹੇ ਹਨ। ਪੰਜਾਬ ਦੇ ਸਾਬਕਾ ਮੰਤਰੀ ਜਿਲ•ਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸ. ਹੀਰਾ ਸਿੰਘ ਗਾਬੜੀਆ ਨੇ ਯੂਥ ਅਕਾਲੀ ਦਲ (ਬ) ਦੇ ਜਨਲਰ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਵੱਲੋਂ ਜਾਰੀ ਕੀਤੇ ਗਏ ਬਿਆਨ ’ਚ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਦੇ ਰਾਜ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਰਾਜ ਅੰਦਰ ਵਿਕਾਸ ਦੇ ਨਵੇਂ ਰਿਕਾਰਡ ਕਾਇਮ ਹੋਏ ਹਨ । ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਤੇ ਪੰਜਾਬੀਆਂ ਦੀ ਬਿਹਤਰੀ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ। ਜਦਕਿ ਪੰਜਾਬ ਦੇ ਕਾਂਗਰਸੀ ਕੇਂਦਰ ਦੀ ਸਰਕਾਰ ਦੇ ਮੰਤਰੀਆਂ ਕੋਲ਼ ਜਾਕੇ ਸੂਬੇ ਦੇ ਵਿਕਾਸ ਵਿੱਚ ਅੜਚਣਾਂ ਖੜੀਆਂ ਕਰਵਾ ਰਹੇ ਹਨ। ਜਿਸ ਨਾਲ ਕਾਂਗਰਸੀਆਂ ਦੀ ਨੀਤੀ ਤੇ ਨੀਅਤ ਸਪਸ਼ਟ ਹੁੰਦੀ ਹੈ।ਸਾਬਕਾ ਮੰਤਰੀ ਸ. ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਲੋਕਸਭਾ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਲਾਮਬੰਦ ਕਰਨ ਲਈ ਮੁਹਿੰਮ ਸ਼ੁਰੂ ਕਰ ਰਿਹਾ ਹੈ ਅਤੇ ਕਾਗਰਸ ਪਾਰਟੀ ਦੀ ਲੀਡਰਸ਼ਿਪ ਦੀ ਪੰਜਾਬ ਵਿਰੋਧੀ ਨੀਤੀ ਤੋਂ ਲੋਕਾਂ ਨੂੰ ਸੁਚੇਤ ਕੀਤਾ ਜਾਵੇਗਾ। ਕਿਉਂਕਿ ਕਾਂਗਰਸੀ ਪੰਜਾਬ ਦੇ ਅੰਦਰ ਕੁੱਝ ਹੋਰ ਅਤੇ ਦਿੱਲੀ ਵਿੱਚ ਕੁੱਝ ਹੋਰ ਨੀਤੀ ਤੇ ਕੰਮ ਕਰਦੇ ਹਨ।


Post a Comment