ਮਾਨਸਾ, 21 ਜਨਵਰੀ ( ) : ਜ਼ਿਲ•ਾ ਪੁਲਿਸ ਨੇ ਨਸ਼ਿਆਂ ਖਿਲਾਫ਼ ਸਖ਼ਤੀ ਹੋਰ ਤੇਜ਼ ਕਰ ਦਿੱਤੀ ਹੈ, ਜਿਸ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਭਾਰੀ ਮਾਤਰਾ ਵਿਚ ਲਾਹਣ ਫੜੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਨੇ ਕਿਹਾ ਕਿ ਇਕ ਸੂਚਨਾ ਦੇ ਆਧਾਰ ’ਤੇ ਜਦੋਂ ਹੌਲਦਾਰ ਜੀਤ ਸਿੰਘ ਦੀ ਅਗਵਾਈ ਵਿਚ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਦੇ ਘਰ ਛਾਪਾ ਮਾਰਿਆ ਤਾਂ ਉਥੋਂ 100 ਕਿਲੋਗ੍ਰਾਮ ਲਾਹਣ ਬਰਾਮਦ ਹੋਈ। ਉਨ•ਾਂ ਕਿਹਾ ਕਿ ਫੜੇ ਗਏ ਇਸ ਵਿਅਕਤੀ ਦੀ ਪਛਾਣ ਬਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਦੋਦੜਾ ਵਜੋਂ ਹੋਈ ਹੈ ਅਤੇ ਇਸ ਵਿਰੁੱਧ ਮੁਕੱਦਮਾ ਨੰਬਰ 02 ਮਿਤੀ 20-01-2013 ਅ/ਧ 61/1/14 ਆਬਕਾਰੀ ਐਕਟ ਤਹਿਤ ਥਾਣਾ ਸਦਰ ਬੁਢਲਾਡਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਡਾ. ਭਾਰਗਵ ਨੇ ਕਿਹਾ ਕਿ ਫੜੇ ਗਏ ਵਿਅਕਤੀ ਨੇ ਮੁਢਲੀ ਪੁੱਛਗਿੱਛ ’ਤੇ ਦੱਸਿਆ ਕਿ ਉਸਦੇ ਭਤੀਜੇ ਤੇ ਭਤੀਜੀ ਦਾ ਵਿਆਹ ਹੋਣ ਕਰਕੇ ਉਸਨੇ ਨਜਾਇਜ਼ ਸ਼ਰਾਬ ਤਿਆਰ ਕਰਨੀ ਸੀ। ਉਨ•ਾਂ ਕਿਹਾ ਕਿ ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਉਨ•ਾਂ ਕਿਹਾ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ•ਾਂ ਜਾਰੀ ਰੱਖਿਆ ਜਾਵੇਗਾ।


Post a Comment