ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਪ੍ਰੋਗਰਾਮ ਤਹਿਤ 11471 ਨਵੇਂ ਨੌਜਵਾਨ ਵੋਟਰ ਰਜਿਸਟਰਡ ਕੀਤੇ ਗਏ ਹਨ: ਡਿਪਟੀ ਕਮਿਸ਼ਨਰ

Friday, January 25, 20130 comments


ਹੁਸ਼ਿਆਰਪੁਰ, 25 ਜਨਵਰੀ:/ ਕੌਮੀ ਵੋਟਰ ਦਿਵਸ ਦੇ ਮੌਕੇ ਤੇ ਜਿਲ੍ਹਾ ਹੁਸ਼ਿਆਰਪੁਰ ਅੰਦਰ ਨੌਜਵਾਨ ਵਰਗ ਨੂੰ ਰਾਜਨੀਤਿਕ ਪ੍ਰਕ੍ਰਿਆ ਵਿੱਚ ਭਾਗ ਲੈਣ ਦੇ ਯੋਗ ਬਣਾਉਣ ਲਈ ਵੱਧ ਤੋਂ ਵੱਧ ਯੁਵਕਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ। । ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮਨਸਵੀ ਕੁਮਾਰ ਨੇ ਅੱਜ ਸਰਕਾਰੀ ਕਾਲਜ ਵਿਖੇ ਤੀਸਰੇ ਕੌਮੀ ਵੋਟਰ ਦਿਵਸ ਦੇ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹਰੇਕ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਇਸ ਸਾਲ ਰਾਸ਼ਟਰੀ ਵੋਟਰ ਦਿਵਸ ਦਾ ਮੁੱਖ ਥੀਮ ‘ਵੋਟਰ ਸੂਚੀ ਵਿੱਚ ਯੋਗ ਵਿਅਕਤੀਆਂ ਨੂੰ ਸ਼ਾਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦਿਵਸ ਦਾ ਮੁੱਖ ਮਕਸਦ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਵੋਟ ਦੇ ਰੋਲ ਸਬੰਧੀ ਜਾਗਰੂਕ ਕਰਨਾ ਹੈ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੇ 18 ਸਾਲ ਤੋਂ ਉਪਰ ਦੇ ਆਮ ਨਾਗਰਿਕ ਨੂੰ ਆਪਣੀ ਪਸੰਦ ਦੀ ਸਰਕਾਰ ਚੁਣਨ ਲਈ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਪਹਿਲੀ ਵਾਰ ਮਿਲ ਰਿਹਾ ਹੈ, ਉਨ੍ਹਾਂ ਲਈ ਵੋਟਰ ਦਿਵਸ ਦੀ ਮਹੱਤਤਾ ਇਸ ਲਈ ਵੀ ਵੱਧ ਜਾਂਦੀ ਹੈ ਕਿ ਉਹ ਦੁਨੀਆਂ ਦੇ ਸਭ ਤੋਂ ਵੱਡੇ ਤੇ ਮਜ਼ਬੂਤ ਲੋਕਤੰਤਰ ਦੇ  ਪ੍ਰਤੀਭਾਗੀ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ 7 ਵਿਧਾਨ ਸਭਾ ਹਲਕਿਆਂ ਦੀ ਕੁਲ ਆਬਾਦੀ 1626276 ਹੈ ਜਿਸ ਵਿੱਚੋਂ 1104274 ਵੋਟਰ ਹਨ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 566253 ਪੁਰਸ਼ ਵੋਟਰ ਅਤੇ 538021 ਮਹਿਲਾ ਵੋਟਰ ਹਨ। ਉਨ੍ਹਾਂ ਅੱਗੇ ਦਸਿਆ ਕਿ 18 ਤੋਂ 19 ਸਾਲ ਦੇ ਉਮਰ ਗਰੁੱਪ ਦੇ 60778 ਨੌਜਵਾਨ ਹਨ ਜਿਨ੍ਹਾਂ ਵਿੱਚੋਂ 26251 ਨੌਜਵਾਨ ਵੋਟਰ ਰਜਿਸਟਰਡ ਕੀਤੇ ਗਏ ਹਨ ਅਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਪ੍ਰੋਗਰਾਮ ਤਹਿਤ 11471 ਨਵੇਂ ਨੌਜਵਾਨ ਵੋਟਰ ਰਜਿਸਟਰਡ ਕੀਤੇ ਗਏ ਹਨ ਤੇ 6 ਜਨਵਰੀ ਤੋਂ 25 ਜਨਵਰੀ 2013 ਤੱਕ ਨੌਜਵਾਨਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ 8734 ਫਾਰਮ ਨਵੀਆਂ ਵੋਟਾਂ ਬਣਾਉਣ ਲਈ ਪ੍ਰਾਪਤ ਕੀਤੇ ਗਏ ਹਨ। ਉਨ੍ਹਾਂ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਲਕੇ ਦੇ ਰਿਟਰਨਿੰਗ ਅਤੇ ਬੂਥ ਲੈਵਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਵੋਟਾਂ ਬਣਾਉਣ। ਉਨ੍ਹਾਂ ਨੇ ਕੌਮੀ ਵੋਟਰ ਦਿਵਸ ਮੌਕੇ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਬਾਰੇ ਸਹੁੰ ਚੁਕਾਈ ਅਤੇ  ਵੋਟਰ ਸ਼ਨਾਖਤੀ ਕਾਰਡ ਵੰਡੇ। ਇਸ ਮੌਕੇ ਤੇ ਨਵੀਆਂ ਵੋਟਾਂ ਬਣਾਉਣ ਅਤੇ ਯੁਵਕਾਂ ਨੂੰ ਵੱਧ ਤੋਂ ਵੱਧ ਰਜਿਸਟਰਡ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਅਤੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਸਬੰਧੀ ਚੇਤਨਾ ਪੈਦਾ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।  ਇਸ ਮੌਕੇ ਤੇ ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ ਅਤੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਵੋਟਰ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਤਹਿਸੀਲਦਾਰ (ਚੋਣਾਂ) ਕਰਨੈਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਕੌਰ ਅਤੇ ਵੱਡੀ ਗਿਣਤੀ ਨੌਜਵਾਨ ਵੋਟਰ ਹਾਜ਼ਰ ਸਨ।  


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger