16 ਜਨਵਰੀ ਨੂੰ ਨਾਭਾ ਦੇ ਐਕਸ਼ੀਅਨ ਦੇ ਦਫਤਰ ਅੱਗੇ ਦਿੱਤਾ ਜਾਵੇਗਾ ਧਰਨਾ-ਕਿਸਾਨ ਆਗੂ

Saturday, January 12, 20130 comments

ਨਾਭਾ, 12 ਜਨਵਰੀ (ਜਸਬੀਰ ਸਿੰਘ ਸੇਠੀ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਪੰਜਾਬ ਦੀ ਬਲਾਕ ਨਾਭਾ ਦੀ ਇਕ ਭਰਵੀਂ ਮੀਟਿੰਗ ਬਲਾਕ ਦੇ ਪ੍ਰਧਾਨ ਗੁਰਬਚਨ ਸਿੰਘ ਭਾਦਸੋਂ ਅਤੇ ਨਾਭਾ ਬਲਾਕ ਦੇ ਪ੍ਰਧਾਨ ਹਰਬਿੰਦਰ ਸਿੰਘ ਅਗੇਤਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਜਥੇਬੰਦੀ ਦੇ ਸੈਂਕੜੇ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਦਸੋਂ ਨਾਭਾ ਬਲਾਕ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਦਿੱਤੂਪੁਰ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਜੋ ਚੋਣਾਂ ਦੌਰਾਨ ਵਾਅਦੇ ਕੀਤੇ ਸਨ ਉਨ੍ਹਾਂ ਤੋਂ ਬਿਲਕੁਲ ਹੀ ਭੱਜ ਚੁੱਕੀ ਹੈ ਅਤੇ ਜੋ ਚੋਣ ਮੈਨੀਫੈਸਟੋ ਵਿਚ ਕਿਸਾਨਾਂ ਨੂੰ ਪੂਰੀ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਉਹ ਵਾਅਦਾ ਬਿਲਕੁਲ ਹੀ ਝੂਠਾ ਜਾਪ ਰਿਹਾ ਹੈ ਕਿਉਂਕਿ ਅੱਜ ਪੂਰੇ ਪੰਜਾਬ ਅੰਦਰ ਲੰਮਾਂ-ਲੰਮਾਂ ਸਮਾਂ ਬਿਜਲੀ ਦੇ ਕੱਟ ਲੱਗ ਰਹੇ ਹਨ ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ਫਸਲਾਂ ਪਾਲਣ ਲਈ ਮਹਿੰਗੇ ਭਾਅ ਦਾ ਡੀਜਲ ਫੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਕਾਰਪੋਰੇਸ਼ਨ ਦੇ ਐਕਸ਼ਨ ਨਾਭਾ ਦੇ ਦਫਤਰ ਅੱਗੇ 16 ਜਨਵਰੀ ਨੂੰ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਇਸ ਧਰਨੇ ਵਿਚ ਸ਼ਾਮਲ ਹੋਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਬਚਨ ਸਿੰਘ ਕਨਸੂਹਾ ਕਲਾਂ ਪ੍ਰਧਾਨ ਬਲਾਕ ਭਾਦਸੋਂ, ਹਰਵਿੰਦਰ ਸਿੰਘ ਅਗੇਤਾ, ਬਲਾਕ ਪ੍ਰਧਾਨ ਨਾਭਾ, ਗੁਰਦੀਪ ਸਿੰਘ ਜਨਰਲ ਸਕੱਤਰ ਬਲਾਕ ਭਾਦਸੋਂ ਅਤੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਸਨ। 


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger