ਹੁਸ਼ਿਆਰਪੁਰ, 16 ਜਨਵਰੀ:/ ਡਿਪਟੀ ਕਮਿਸ਼ਨਰ ਸ੍ਰੀ ਮਨਸਵੀ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਲਪੈਕਸ ਦੇ ਮੀਟਿੰਗ ਹਾਲ ਵਿਖੇ ਨਜਾਇਜ਼ ਕਬਜੇ ਹਟਾਉਣ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਮੁੱਖ ਸੜਕਾਂ ਅਤੇ ¦ਿਕ ਸੜਕਾਂ ਤੇ ਕੀਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਸਬੰਧੀ ਵਿਸ਼ੇਸ਼ ਧਿਆਨ ਦੇ ਕੇ ¦ਬਿਤ ਮਸਲਿਆਂ ਨੂੰ ਤੁਰੰਤ ਨਿਪਟਾਇਆ ਜਾਵੇ। ਉਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜੇ ਅਤੇ ਸੜਕਾਂ ਵਿੱਚ ਨਜਾਇਜ਼ ਤੌਰ ਤੇ ਲੱਗੀਆਂ ਰੇਹੜੀਆਂ ਹਟਾਉਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਜੋ ਸ਼ਹਿਰ ਵਿੱਚ ਸੜਕੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਨਜਾਇਜ਼ ਕਬਜਿਆਂ ਸਬੰਧੀ ਚੱਲ ਰਹੇ ਮੁਕਦਮਿਆਂ ਦੀ ਪੂਰੀ ਪੈਰਵਾਈ ਕੀਤੀ ਜਾਵੇ ਅਤੇ ਨਜਾਇਜ਼ ਕਬਜੇ ਹਟਾਉਣ ਉਪਰੰਤ ਰਿਪੋਰਟ ਭੇਜੀ ਜਾਵੇ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਵੀ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਜ) ਬੀ.ਐਸ. ਧਾਲੀਵਾਲ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਰਣਜੀਤ ਕੌਰ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਲੀਡ ਬੈਂਕ ਮੈਨੇਜਰ ਆਰ ਪੀ ਸਿਨਹਾ, ਤਹਿਸੀਲਦਾਰ ਹਰਮਿੰਦਰ ਸਿੰਘ, ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਇਸ ਮੌਕੇ ਤੇ ਹਾਜ਼ਰ ਸਨ।

Post a Comment