ਨਾਰੰਗਵਾਲ ਵਿਖੇ ਗੁਰਮਤਿ ਚੇਤਨਾ ਸਮਾਗਮ 1 ਤੋਂ

Tuesday, January 29, 20130 comments


ਜੋਧਾਂ / ਪੱਖੋਵਾਲ 29 ਜਨਵਰੀ ( ਭਾਗ ਦੋਲੋਂ )-ਇਤਿਹਾਸਿਕ ਨਗਰ ਨਾਰੰਗਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਚੇਤਨਾ ਸਮਾਗਮ ਮਿਤੀ 1 ਤੋਂ 3 ਫਰਵਰੀ ਤੱਕ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੀ ਗਰਾਊਂਡ ਵਿੱਚ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਸਬੰਧੀ ਪ੍ਰਬੰਧਕੀ ਕਮੇਟੀ ਦੇ ਅਹੁੱਦੇਦਾਰਾਂ ਹਰਵਿੰਦਰ ਸਿੰਘ ਪੰਚ (ਦਸ਼ਮੇਸ਼ ਸੋਪ ਫੈਕਟਰੀ), ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ ਗਰੇਵਾਲ, ਹਰਬੰਸ ਸਿੰਘ, ਪਰਮਿੰਦਰ ਸਿੰਘ ਆਦਿ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਤਿੰਨ ਰੋਜਾ ਸਮਾਗਮਾਂ ਵਿੱਚ ਸੰਤ ਬਾਬਾ ਬਲਜੀਤ ਸਿੰਘ ਖਾਲਸਾ ਦਾਦੂ ਸਾਹਿਬ ਵਾਲਿਆਂ ਵੱਲੋਂ ਦੀਵਾਨ ਬਾਅਦ ਦੁਪਹਿਰ 12 ਤੋਂ 3 ਵਜੇ ਤੱਕ ਸਜਾਏ ਜਾਣਗੇ । ਮਿਤੀ 4 ਫਰਵਰੀ ਦਿਨ ਸੋਮਵਾਰ ਨੂੰ ਭਾਰੀ ਅੰਮ੍ਰਿਤ ਸੰਚਾਰ ਸਵੇਰੇ 11 ਵਜੇ ਹੋਵੇਗਾ। ਹਰਵਿੰਦਰ ਸਿੰਘ ਪੰਚ ਨੇ ਅੱਗੇ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger