ਸ੍ਰੀ ਮੁਕਤਸਰ ਸਾਹਿਬ 22 ਜਨਵਰੀ / ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਅਹਿਮ ਮੀਟਿੰਗ ਸ੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਅਮਨਦੀਪ ਬਾਂਸਲ ਐਸ.ਡੀ.ਐਮ ਮਲੋਟ, ਸ੍ਰੀ ਐਚ.ਐਸ. ਧਾਲੀਵਾਲ ਡੀ.ਐਮ ਮਾਰਕਫੈਡ, ਸ੍ਰੀ ਬੇਅੰਤ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਕੁਲਦੀਪ ਸਿੰਘ ਜੋੜਾ, ਸ੍ਰੀ ਹਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਸੰਤੋਖ ਸਿੰਘ,ਸ੍ਰੀ ਗੁਰਵਿੰਦਰ ਸਿੰਘ ਮੈਂਬਰਾਨ ਖੇਤੀਬਾੜੀ ਉਤਪਾਦਨ ਕਮੇਟੀ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਹਦਾਇਤ ਕੀਤੀ ਕਿ ਕਣਕ ਦੀ ਫਸਲ ਨੂੰ ਚੂਹਿਆਂ ਤੋਂ ਬਚਾਉਣ ਲਈ ਚੂਹੇਮਾਰ ਦਵਾਈ ਖਰੀਦ ਕੇ ਕਿਸਾਨਾਂ ਨੂੰ ਸਪਲਾਈ ਕੀਤੀ ਜਾਵੇ ਤਾਂ ਜੋ ਕਣਕ ਦੀ ਫਸਲ ਨੂੰ ਚੂਹਿਆਂ ਤੋਂ ਬਚਾਇਆ ਜਾਵੇ। ਉਹਨਾਂ ਅੱਗੇ ਕਿਹਾ ਕਿ ਜਿਲ੍ਹੇ ਵਿੱਚ ਵੱਧ ਤੋਂ ਵੱਧ ਕਿਸਾਨ ਸਿਖਲਾਈ ਕੈਂਪ ਆਯੋਜਿਤ ਕਰਕੇ ਕਿਸਾਨਾਂ ਨੂੰ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਵਰਤੋਂ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਜਾਵੇ। ਉਹਨਾਂ ਨਹਿਰੀ ਵਿਭਾਗ ਨੂੰ ਕਿਹਾ ਕਿ ਪਿੰਡ ਛੱਤੇਆਣਾ ਵਿਖੇ ਜਿਹਨਾਂ ਕਿਸਾਨਾਂ ਦੀਆਂ ਜਮੀਨਾਂ ਟੇਲ ਤੇ ਪੈਦੀਆਂ ਹਨ, ਉਥੇ ਨਹਿਰੀ ਪਾਣੀ ਪਹੁੰਚਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਖੇਤੀਬਾੜੀ ਅਫਸਰ ਨੇ ਦੱਸਿਆਂ ਕਿ ਜਿਲ੍ਹੇ ਵਿੱਚ 205000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆਂ ਕਿ ਖੇਤੀਬਾੜੀ ਵਿਭਾਗ ਵਲੋਂ 15.60 ਰੁਪਏ ਦੀ ਲਾਗਤ ਨਾਲ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸੰਦ ਸਬਸਿਡੀ ਤੇ ਖਰੀਦਣ ਲਈ ਢੁਕਵੇਂ ਉਪਰਾਲੇ ਕਰ ਰਹੀ ਹੈ, ਜਦਕਿ ਜਿਲ੍ਹੇ ਵਿੱਚ 40 ਕਣਕ ਦੇ ਪ੍ਰਦਰਸ਼ਨੀ ਪਲਾਂਟ ਲਗਾਏ ਗਏ ਹਨ, ਜਿਹਨਾਂ ਵਿੱਚ10 ਹੈਪੀਸੀਡਰ ਅਤੇ ਜ਼ੀਰੋ ਟਿੱਲਜ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕੀਤੀ ਗਈ ਹੈ।
ਸ੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Post a Comment