ਹੁਸ਼ਿਆਰਪੁਰ, 23 ਜਨਵਰੀ:/ ਵਧੀਕ ਡਿਪਟੀ ਕਮਿਸ਼ਨਰ (ਜ) ਬੀ.ਐਸ.ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱ੍ਯਿਸਆ ਕਿ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਤੀਸਰਾ ਰਾਸ਼ਟਰੀ ਵੋਟਰ ਦਿਵਸ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ 25 ਜਨਵਰੀ 2013 ਨੂੰ ਮਨਾਇਆ ਜਾ ਰਿਹਾ ਹੈ । ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮਨਸਵੀ ਕੁਮਾਰ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਇਸ ਮੌਕੇ ਤੇ ਉਨ੍ਹਾਂ ਵੱਲੋਂ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀ / ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਮੌਕੇ ਤੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੰਡੇ ਜਾਣਗੇ ਅਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਦੱਸਿਆ ਜਾਵੇਗਾ। ਇਸ ਮੌਕੇ ਤੇ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।

Post a Comment