ਸ੍ਰੀ ਮੁਕਤਸਰ ਸਾਹਿਬ 23 ਜਨਵਰੀ ( ) ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਅਹਿਮ ਮੀਟਿੰਗ ਮਾਣਯੋਗ ਸ੍ਰੀ ਵਿਵੇਕ ਪੁਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਵਿੱਚ ਸ: ਦਲਜੀਤ ਸਿੰਘ ਰਲਹਣ ਸੀ.ਜੀ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਇਲਾਵਾ ਜਿਲ੍ਹੇ ਦੇ ਵੱਖ-ਵੱਖ ਸਰਕਾਰੀ , ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਕਾਲਜਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਮਾਜ ਵਿਚੋਂ ਬਾਲ ਮਜਦੂਰੀ, ਦਹੇਜ ਪ੍ਰਥਾ, ਭਰੂਣ ਹੱਤਿਆ, ਸਮਾਜਿਕ ਨਾ ਬਰਾਬਰੀ ਅਤੇ ਅਣਪੜ੍ਹਤਾ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰੀ, ਪ੍ਰਾਈਵੇਟ ਜਾਂ ਮਾਨਤਾ ਪ੍ਰਾਪਤ ਕਾਲਜਾਂ ਜਿੱਥੇ ਵਿਦਿਆਰਥੀ ਸਿੱਖਿਆਂ ਗ੍ਰਹਿਣ ਕਰਦੇ ਹੋਣ ਉਥੇ ਵੱਧ ਤੋਂ ਵੱਧ ਲੀਗਲ ਲਿਟਰੇਸੀ ਕਲੱਬ ਅਤੇ ਲੀਗਲ ਏਡ ਕਲੀਨਿਕ ਦੀ ਸਥਾਪਨਾ ਕੀਤੀ ਜਾਵੇ। ਉਹਨਾਂ ਅੱਗੇ ਕਿਹਾ ਕਿ ਜਿਹਨਾਂ ਸਿੱਖਿਆ ਸੰਸਥਾਵਾਂ ਵਿੱਚ ਲੀਗਲ ਲਿਟਰੇਸੀ ਕਲੱਬ ਨਹੀਂ ਬਣੇ, ਉਥੇ ਇਹ ਕਲੱਬ ਬਣਾਏ ਜਾਣ ਤਾਂ ਜੋ ਇਹ ਨੌਜਵਾਨ ਲੋੜਵੰਦ ਲੋਕਾਂ ਦੀ ਵੱਧ ਤੋਂ ਵੱਧ ਮੁਫਤ ਕਾਨੂੰਨੀ ਸਹਾਇਤਾ ਕਰ ਸਕਣ । ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵੀ ਕੋਈ ਉਸਾਰੀ, ਸੜਕ ਜਾਂ ਗਲੀ ਬਨਾਉਣ ਦਾ ਕੰਮ ਚੱਲ ਰਿਹਾ ਹੋਵੇ, ਉਥੇ ਮੌਜੂਦ ਕੰਮ ਕਰਨ ਵਾਲੇ ਮਜਦੂਰਾਂ ਨੂੰ ਵੀ ਉਹਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿੱਚ ਸ੍ਰੀ ਦਲਜੀਤ ਸਿੰਘ ਰਲਹਣ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆਂ ਕਿ ਲੀਗਲ ਲਿਟਰੇਸੀ ਕਲੱਬਾਂ ਅਤੇ ਲੀਗਲ ਏਡ ਕਲੀਨਿਕ ਵਲੋਂ ਨਿਭਾਈਆਂ ਜਾਂਦੀਆਂ ਸੇਵਾਵਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ।

Post a Comment