ਲੁਧਿਆਣਾ, 4 ਜਨਵਰੀ (ਸਤਪਾਲ ਸੋਨ9) ਜ਼ਿਲ•ਾ ਪੱਧਰੀ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਰਕਾਰੀ ਕਾਲਜ (ਲੜਕੇ) ਦੀ ਗਰਾਂਊਂਡ ਵਿੱਚ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੀ ਰਾਹੁਲ ਤਿਵਾੜੀ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਅੱਜ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਜਿਲਾ ਅਧਿਕਾਰੀਆਂ ਦੀ ਬੁਲਾਈ ਗਈ ਇੱਕ ਵਿਸੇਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਸ਼੍ਰੀ ਤਿਵਾੜੀ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਆਦੇਸ਼ ਦਿੱਤੇ ਕਿ ਉਹ ਜਿਲਾ ਪੱਧਰ ‘ਤੇ ਮਨਾਏ ਜਾ ਰਹੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਦੇ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ। ਉਹਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਦੇ ਮੌਕੇ ‘ਤੇ ਸ਼ਾਨਦਾਰ ਪਰੇਡ ਵਲੋ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਇਸ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਟ੍ਰੈਫਿਕ ਪੁਲਿਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ., ਸਕਾਊਟ ਅਤੇ ਗਰਲ ਗਾਈਡ ਦੀਆਂ ਟੁੱਕੜੀਆਂ ਭਾਗ ਲੈਣਗੀਆਂ ਅਤੇ ਪੁਲਿਸ ਵਿਭਾਗ ਵਲੋ ਇਹਨਾਂ ਟੁੱਕੜੀਆਂ ਦੀਆਂ ਰੀਹਰਸਲਾਂ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ.ਟੀ.ਸ਼ੋਅ ਅਤੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਕਾਲਜ ਲੜਕੇ ਵਿਖੇ 21 ਤੋ 24 ਜਨਵਰੀ ਤੱਕ ਪੀ.ਟੀ.ਸੋਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਰੀਹਰਸਲਾਂ ਕਰਵਾਈਆਂ ਜਾਣਗੀਆਂ ਅਤ24 ਜਨਵਰੀ ਨੂੰ ਅੰਤਮ ਅਤੇ ਫੁੱਲ ਡਰੈਸ ਰੀਹਰਸਲ ਹੋਵੇਗੀ। ਉਹਨਾਂ ਇਹ ਵੀ ਦੱਸਿਆ ਕਿ ਇਸ ਮੌਕੇ ‘ਤੇ ਵੱਖ ਵੱਖ ਵਿਭਾਗਾਂ ਵਲੋ ਤਿਆਰ ਕੀਤੀਆਂ ਗਈਆਂ ਜਿਲ•ੇ ਦੇ ਵਿਕਾਸ ਨੂੰ ਦਰਸਾਉਦੀਆਂ ਹੋਈਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਹਨਾਂ ਜਿਲ•ਾ ਮੰਡੀ ਅਫਸਰ ਨੂੰ ਰੀਹਰਸਲਾਂ ਤੋ ਲੈ ਕੇ ਗਣਤੰਤਰ ਦਿਵਸ ਸਮਾਗਮ ਤੱਕ ਰੋਜਾਨਾ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਲਈ ਕਿਹਾ। ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗਰਾਊਡ ਅਤੇ ਆਸ ਪਾਸ ਦੇ ਇਲਾਕਿਆਂ ਨੂੰ ਸਾਫ ਸੁਥਰਾ ਕਰਨ ਨੂੰ ਯਕੀਨੀ ਬਣਾਉਣ। ਉਹਨਾਂ ਜ਼ਿਲੇ ਦੇ ਸਮੁੱਚੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਅਮਲੇ ਸਮੇਤ ਗਣਤੰਤਰ ਦਿਵਸ ਸਮਾਰੋਹ ਵਿੱਚ ਹਾਜ਼ਰੀ ਨੂੰ ਯਕੀਨੀ ਬਨਾਉਣ। ਮੀਟਿੰਗ ਵਿਚ ਸ੍ਰੀ ਰਿਸ਼ੀਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ (ਵਿਕਾਸ), ਸ੍ਰੀ ਅਜੈ ਸੂਦ ਐਸ.ਡੀ.ਐਮ (ਪੂਰਬੀ), ਸ੍ਰੀਮਤੀ ਅਰੀਨਾ ਦੁੱਗਲ ਸਹਾਇਕ ਕਮਿਸ਼ਨਰ (ਜ), ਸ੍ਰੀ ਮਨਪ੍ਰੀਤ ਸਿੰਘ ਛਤਵਾਲ ਜ਼ਿਲਾ ਟਰਾਂਸਪੋਰਟ ਅਫ਼ਸਰ, ਸ੍ਰੀਮਤੀ ਬਲਰਾਜ ਕੌਰ ਜ਼ਿਲਾ ਮਾਲ ਅਫ਼ਸਰ, ਸ੍ਰੀ ਅਮਰਦੀਪ ਸਿੰਘ ਬੈਂਸ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਸ੍ਰੀ ਅਮਰਦੀਪ ਸਿੰਘ ਗੁਜਰਾਲ ਸੈਕਟਰੀ ਜ਼ਿਲਾ ਪ੍ਰੀਸ਼ਦ, ਮੈਡਮ ਸਿਖ਼ਾ ਕਾਰਜਕਾਰੀ ਮੈਜਿਸਟ੍ਰੇਟ, ਸ੍ਰੀਮਤੀ ਪਰਮਜੀਤ ਕੌਰ ਚਾਹਲ ਜ਼ਿਲਾ ਸਿੱਖਿਆ ਅਫ਼ਸਰ (ਸ), ਸ੍ਰੀ ਰਣਜੀਤ ਸਿੰਘ ਮੱਲ•੍ਰੀ ਜ਼ਿਲਾ ਸਿੱਖਿਆ ਅਫ਼ਸਰ (ਅ), ਆਦਿ ਹਾਜ਼ਰ ਸਨ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁੱਖੀ ਹਾਜਰ ਸਨ।
ਸ਼੍ਰੀ ਰਾਹੁਲ ਤਿਵਾੜੀ ਡਿਪਟੀ ਕਮਿਸ਼ਨਰ ਲੁਧਿਆਣਾ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਰੋਹ ਦੇ ਅਗੇਤਰੇ ਪ੍ਰਬੰਧਾਂ ਸਬੰਧੀ ਜਿਲਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

Post a Comment