Tuesday, January 29, 20130 comments


ਸ੍ਰੀ ਮੁਕਤਸਰ ਸਾਹਿਬ   29  ਜਨਵਰੀ/ ਜਿਲ੍ਹੇ ਵਿੱਚ ਬਾਲ ਮਜਦੂਰੀ ਨੂੰ ਸਖਤੀ ਨਾਲ ਰੋਕਣ ਲਈ ਇੱਕ ਉਚੱ ਪੱਧਰੀ ਬੈਠਕ ਸ੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਐਨ.ਐਸ. ਬਾਠ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਸ੍ਰੀ ਐਸ.ਡੀ.ਐਮ. ਮਲੋਟ ਸ੍ਰੀ ਅਮਨਦੀਪ ਬਾਂਸਲ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਕੁਮਾਰ ਅਮਿਤ, ਸਹਾਇਕ ਕਮਿਸ਼ਨਰ ਜਨਰਲ ਸ: ਚਰਨਦੀਪ ਸਿੰਘ, ਮੈਡਮ ਰਾਜਦੀਪ ਕੌਰ ਸਹਾਇਕ ਕਮਿਸ਼ਨਰ ਸਿਕਾਇਤਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਵਿੱਚ ਬਾਲ ਮਜਦੂਰੀ ਨੂੰ ਜੜ੍ਹ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾਣ। ਉਹਨਾਂ ਭੱਠਾ ਮਾਲਕਾਂ, ਦੁਕਾਨਦਾਰਾ, ਪੈਲਸ ਮਾਲਕਾਂ, ਕਾਰਖਾਨੇਦਾਰ ਨੂੰ ਸਖਤ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ 14 ਸਾਲ ਤੋਂ ਘੱਟ ਉਮਰ ਦੇ ਬੱਚੇ ਤੋਂ ਕੋਈ ਮਜਦੂਰੀ ਕਰਵਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਅੱਗੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਚੌਕਸੀ ਟੀਮਾਂ ਬਣਾ ਦਿੱਤੀਆਂ ਗਈਆਂ ਹਨ, ਜੋ ਸਮੇਂ ਸਮੇਂ ਤੇ ਸਬੰਧਿਤ ਸਥਾਨ ਤੇ ਚੈਕਿੰਗ ਕਰਨਗੀਆਂ।  ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਦੂਰ-ਦੁਰਾਡੇ ਸਥਾਨ ਜਿੱਥੇ ਛੋਟੀ ਉਮਰ ਦੇ ਬੱਚਿਆਂ ਲਈ ਸਿੱਖਿਆ ਦਾ ਕੋਈ ਪ੍ਰਬੰਧ ਨਾ ਹੋਵੇ, ਉਥੇ ਸਿੱਖਿਆ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਿੱਖਿਆ ਅਧਿਕਾਰ ਤਹਿਤ ਕੋਈ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਜਾਵੇ। ਉਹਨਾਂ ਭੱਠਾ ਮਾਲਕਾਂ ਨੂੰ ਸਖਤੀ ਨਾਲ ਕਿਹਾ ਕਿ ਉਹ ਭੱਠਿਆਂ ਤੇ ਕਿਸੇ ਵੀ ਬੱਚੇ ਤੋਂ ਮਜਦੂਰੀ ਨਾ ਕਰਵਾਉਣ ਅਤੇ ਭੱਠਿਆਂ ਤੇ ਕੰਮ ਕਰਨ ਵਾਲੇ ਮਜਦੂਰਾਂ ਦੇ ਬੱ੍ਯਚਿਆਂ ਲਈ ਸਿੱਖਿਆ ਦੇ ਉਚਿਤ ਉਪਰਾਲੇ ਕਰਨ।  ਉਹਨਾਂ ਲੇਬਰ ਕਮਿਸ਼ਨਰ ਵਿਭਾਗ ਨੂੰ ਕਿਹਾ ਕਿ ਘਰਾਂ, ਦੁਕਾਨਾਂ,ਭੱਠਿਆਂ,ਫੈਕਟਰੀਆਂ,ਕਾਰਖਾਨਿਆਂ,ਬੱਸ ਸਟੈਡਾਂ, ਰੇਲਵੇ ਸਟੇਸ਼ਨਾਂ ਅਤੇ ਮੈਰਿਜ ਪੈਲਸਾਂ ਜਿੱਥੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਬਾਲ ਮਜਦੂਰੀ ਦਾ ਕੰਮ ਕਰਦੇ ਹੋਣ ਚੈਕਿੰਗ ਕਰਕੇ ਰਿਪੋਰਟ ਜਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇ।  ਕਮਿਸ਼ਨਰ ਨੇ ਆਪਣੇ ਬੱ੍ਯਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱ੍ਯਚਿਆਂ ਦੇ ਸੁਨਹਿਰੀ ਭਵਿੱਖ ਨੂੰ ਮੁੱਖ ਰੱਖਦੇ ਹੋਏ, ਉਹ ਆਪਣੇ ਬੱ੍ਯਚਿਆਂ ਤੋਂ ਕਿਸੇ ਵੀ ਤਰ੍ਹਾਂ ਦੀ ਬਾਲ ਮਜਦੂਰੀ ਨਾ ਕਰਵਾਉਣ । 

  ਸ੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਬਾਲ ਮਜਦੂਰੀ ਨੂੰ ਰੋਕਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger