29ਵੇਂ ਸ਼ਹੀਦ ਬਾਬਾ ਰਤਨ ਸਿੰਘ ਜੀ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ

Wednesday, January 30, 20130 comments


ਹੁਸ਼ਿਆਰਪੁਰ, 30 ਜਨਵਰੀ:/   ਯੰਗ ਮੈਨ ਸਪੋਰਟਸ ਕਲੱਬ (ਰਜਿ:) ਅਤੇ ਗਰਾਮ ਪੰਚਾਇਤ ਚੱਬੇਵਾਲ ਵੱਲੋਂ ਕਰਵਾਏ ਗਏ 29ਵੇਂ ਸ਼ਹੀਦ ਬਾਬਾ ਰਤਨ ਸਿੰਘ ਜੀ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਮੁੱਖ ਪਾਰਲੀਮਾਨੀ ਸਕੱਤਰ ਸਿੰਚਾਈ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਕੀਤੀ। ਫਾਇਨਲ ਵਿੱਚ ਪਹੁੰਚੀਆਂ ਕਾਲੇਵਾਲ ਭਗਤਾਂ ਅਤੇ ਪਿੰਡ ਬੱਡੋਂ ਦੀ ਟੀਮ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਨ ਉਪਰੰਤ ਮੈਚ ਦਾ ਆਰੰਭ ਕਰਵਾਉਣ ਸਮੇਂ ਖੇਡ ਪ੍ਰੇਮੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ: ਠੰਡਲ ਨੇ ਕਿਹਾ ਕਿ ਨੌਜਵਾਨ ਕਲੱਬਾਂ ਵੱਲੋਂ ਪਿੰਡਾਂ ਵਿੱਚ ਕਰਵਾਏ ਜਾ ਰਹੇ ਖੇਡ ਮੇਲੇ ਅਤੇ ਫੁੱਟਬਾਲ ਟੂਰਨਾਮੈਂਟਾਂ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧਿਆ ਹੈ ਅਤੇ ਇਨ੍ਹਾਂ ਟੂਰਨਾਮੈਂਟਾਂ ਵਿੱਚ ਖਿਡਾਰੀ ਚੰਗੀ ਟਰੇਨਿੰਗ ਲੈ ਕੇ ਖੇਡਾਂ ਵਿੱਚ ਸੂਬੇ ਅਤੇ ਦੇਸ਼ ਦਾ ਨਾਂ ਉਚਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ  ਯੰਗ ਮੈਨ ਸਪੋਰਟਸ ਕਲੱਬ ਵੱਲੋਂ ਚੱਬੇਵਾਲ ਵਿਖੇ ਜੋ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਂਦਾ ਹੈ, ਇਹ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਵਿੱਚ ਸਹਾਈ ਹੋ ਰਿਹਾ ਹੈ। ਇਸ ਲਈ ਇਹ ਵਧਾਈ ਦੇ ਪਾਤਰ ਹਨ।  ਸ੍ਰ: ਠੰਡਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਪੱਧਰ ਤੇ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਪੰਜਾਬ ਵਿੱਚ ਅੰਤਰ ਰਾਸ਼ਟਰੀ ਪੱਧਰ ਦੇ 13 ਖੇਡ ਸਟੇਡੀਅਮ ਅਤੇ 6 ਹਾਕੀ ਦੇ ਸਟੇਡੀਅਮ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਫੁੱਟਬਾਲ ਅਤੇ ਕਬੱਡੀ ਦੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੇਡਾਂ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਵੀ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਇਨਾਮ ਵੀ ਤਕਸੀਮ ਕੀਤੇ ਅਤੇ ਸਪੋਰਟਸ ਕਲੱਬ ਨੂੰ 1,00,000 ਰੁਪਏ ਦੇਣ ਦਾ ਐਲਾਨ ਕੀਤਾ। ਸਪੋਰਟਸ ਕਲੱਬ ਦੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ। ਯੰਗ ਮੈਨ ਸਪੋਰਟਸ ਕਲੱਬ ਦੇ ਪ੍ਰਧਾਨ ਅਤੇ ਪਿੰਡ ਦੇ ਸਰਪੰਚ ਸੁਰਿੰਦਰ ਪਾਲ ਸਿੰਘ ਸੰਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਸਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਂਦਾ ਹੈ ਅਤੇ  ਇਹ 29ਵਾਂ ਫੁੱਟਬਾਲ ਟੂਰਨਾਮੈਂਟ ਹੈ। ਉਨ੍ਹਾਂ ਦਸਿਆ ਕਿ ਇਹ ਟੂਰਨਾਮੈਂਟ 20 ਜਨਵਰੀ 2013 ਤੋਂ ਚਲ ਰਿਹਾ ਹੈ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ 32 ਟੀਮਾਂ ਨੇ ਭਾਗ ਲਿਆ ਹੈ। ਉਨ੍ਹਾਂ ਦਸਿਆ ਕਿ ਜੇਤੂ ਰਹਿਣ ਵਾਲੀ ਟੀਮ ਨੂੰ ਕਲੱਬ ਵੱਲੋਂ ਟਰਾਫ਼ੀ ਅਤੇ 21 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ ਅਤੇ ਦੂਸਰੇ ਨੰਬਰ ਤੇ ਆਉਣ ਵਾਲੀ ਟੀਮ ਨੂੰ ਟਰਾਫ਼ੀ ਅਤੇ 15 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾ ਰਹੇ ਹਨ। ਸ੍ਰ: ਅਵਤਾਰ ਸਿੰਘ ਸੀਨਾ, ਜਤਿੰਦਰ ਸਿੰਘ ਲਾਲੀ ਬਾਜਵਾ, ਨਿਰਮਲ ਸਿੰਘ ਭੀਲੋਵਾਲ, ਮਾਸਟਰ ਰਛਪਾਲ ਸਿੰਘ ਅਤੇ ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ ਨੇ ਵੀ ਇਸ ਮੌਕੇ ਵਿਚਾਰ ਪੇਸ਼ ਕਰਦਿਆਂ ਸਪੋਰਟਸ ਕਲੱਬ ਅਤੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਅੱਜ ਦਾ ਫਾਈਨਲ ਮੈਚ ਕਾਲੇਵਾਲ ਭਗਤਾਂ ਅਤੇ ਪਿੰਡ ਬੱਡੋਂ ਦੀਆਂ ਟੀਮਾਂ ਵਿਚਾਰ ਖੇਡਿਆ ਗਿਆ ਜਿਸ ਵਿੱਚ ਕਾਲੇਵਾਲ ਭਗਤਾਂ ਦੀ ਟੀਮ ਨੇ ਪਿੰਡ ਬੱਡੋਂ ਨੂੰ 2-0 ਦੇ ਫਰਕ ਨਾਲ ਹਰਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਡੀ ਐਸ ਪੀ ਕੁਲਵੰਤ ਸਿੰਘ ਹੀਰ, ਐਸ ਐਚ ਓ ਕੁਲਵੰਤ ਰੰਧਾਵਾ, ਰਵਿੰਦਰ ਠੰਡਲ, ਪ੍ਰਿੰਸੀਪਲ ਮੰਜੂ ਬਾਲਾ, ਹਰਭਜਨ ਸਿੰਘ, ਰਾਜੀਵ, ਸਤਨਾਮ ਸਿੰਘ, ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger