-ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ

Wednesday, January 30, 20130 comments


ਮਾਨਸਾ, 30 ਜਨਵਰੀ (                    ) : ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ’ਤੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਨੂੰ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਜ਼ਿਲ•ੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ ਦੀ ਅਗਵਾਈ ਵਿਚ ਅਧਿਕਾਰੀਆਂ ਅਤੇ ਮਲਾਜ਼ਮਾਂ ਨੇ ਆਪਾ ਵਾਰਨ ਵਾਲੇ ਸਾਰੇ ਮਹਾਨ ਸ਼ਹੀਦਾਂ ਨੂੰ ਠੀਕ 11.00 ਵਜੇ ਆਪਣੇ ਕੰਮਾਂ-ਕਾਰਾਂ ਨੂੰ ਠੱਪ ਕਰਕੇ ਦੋ-ਮਿੰਟ ਦਾ ਮੋਨ ਧਾਰਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸੱਚ ਅਤੇ ਅਹਿੰਸਾ ਦੇ ਰਸਤੇ ’ਤੇ ਚੱਲਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਅਤੇ ਬਾਕੀ ਸਾਰੇ ਮਹਾਨ ਦੇਸ਼ ਭਗਤਾਂ ਨੂੰ ਸੱਚੀ ਸ਼ਰਧਾਜਲੀ ਇਹੀ ਹੋਵੇਗੀ ਕਿ ਅਸੀਂ ਉਨ•ਾਂ ਵਲੋਂ ਬੇਹੱਦ ਕੁਰਬਾਨੀ ਕਰਕੇ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲ•ਾ ਗਾਈਡੈਂਸ ਅਫ਼ਸਰ ਸ਼੍ਰੀ ਰਣਜੀਤ ਸਿੰਘ ਧਾਲੀਵਾਲ, ਸੁਪਰਡੈਂਟ ਸ਼੍ਰੀ ਰਮੇਸ਼ ਕੁਮਾਰ, ਜ਼ਿਲ•ਾ ਨਾਜਰ ਸ਼੍ਰੀ ਮੱਖਣ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ। 

    -ਮਾਨਸਾ ਵਿਖੇ ਦੋ ਮਿੰਟ ਦਾ ਮੋਨ ਧਾਰਨ ਦੌਰਾਨ ਪ੍ਰਸਾਸ਼ਨਿਕ ਅਧਿਕਾਰੀ ਅਤੇ ਮੁਲਾਜ਼ਮ ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger