ਸੰਗਰੂਰ, 30 ਜਨਵਰੀ (000)-ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡ-ਮੁੱਢਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੀ ਯਾਦ ਵਿਚ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਦੀ ਅਗਵਾਈ ਵਿਚ ਜ਼ਿਲ•ੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮਂੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਿੰਦਰ ਪਾਲ ਸਿੰਘ ਸਹੋਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਤਿੰਦਰ ਸਿੰਘ ਤੁੰਗ ਸਹਾਇਕ ਕਮਿਸ਼ਨਰ (ਜ) ਈਸ਼ਾ ਸਿੰਗਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪ੍ਰਸਾਸ਼ਨਿਕ ਅਧਿਕਾਰੀ ਅਤੇ ਪੁਲਿਸ ਦੀ ਟੁਕੜੀ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ।
Post a Comment