Wednesday, January 30, 20130 comments


ਫਿਰੋਜ਼ਪੁਰ 30 ਜਨਵਰੀ 2013 ( ) ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡ-ਮੁੱਢਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸ੍ਰਗਾਰਮੀਆਂ ਅਤੇ ਸ਼ਹੀਦਾਂ ਦੀ ਯਾਦ ਵਿਚ ਸਾਰਾਗੜ•ੀ ਗੁਰੂਦੁਆਰਾ ਵਿਖੇ ਜ਼ਿਲ•ੇ ਦੇ ਡਿਪਟੀ ਕਮਿਸ਼ਨਰ  ਸ:ਮਨਜੀਤ ਸਿੰਘ ਨਾਰੰਗ ਆਈ.ਏ.ਐਸ ਦੀ ਅਗਵਾਈ ਵਿਚ ਸ੍ਰ ਵਰਿੰਦਰ ਪਾਲ ਸਿੰਘ ਐਸ.ਐਸ.ਪੀ , ਸ:ਗੁਰਮੇਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜਨ), ਸ:ਗੁਰਜੀਤ ਸਿੰਘ ਪੰਨੂ ਐਸ.ਡੀ.ਐਮ, ਸ੍ਰੀ ਅਮਿਤ ਬੈਂਬੀ ਸਹਾਇਕ ਕਮਿਸ਼ਨਰ(ਜਨ:)ਸ:ਲਖਬੀਰ ਸਿੰਘ ਐਸ.ਪੀ (ਐਚ),ਸ:ਗੁਰਚਰਨ ਸਿੰਘ ਸੰਧੂ ਡੀ.ਟੀ.ਓ ਸਮੇਤ   ਜ਼ਿ•ਲੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ,ਕਰਮਚਾਰੀਆਂ ਨੇ ਮਹਾਤਮਾ ਗਾਂਧੀ ਜੀ ਦੇ ਫੋਟੋ ਤੇ  ਫੁੱਲ ਮਲਾਵਾਂ ਚੜ•ਾ ਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ।ਇਸ ਮੌਕੇ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ , ਠੀਕ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ:ਮਨਜੀਤ ਸਿੰਘ ਨਾਰੰਗ ਨੇ ਕਿਹਾ ਕਿ  ਸਾਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਵਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ  ਲੋੜ ਹੈ।  ਉਹਨਾਂ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਜੀ ਅਤੇ ਬਾਕੀ ਸਾਰੇ ਮਹਾਨ ਦੇਸ਼ ਭਗਤਾਂ ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹ ਹੀ ਹੈ ਕਿ ਅਸੀਂ ਉਹਨਾਂ ਵਲੋਂ ਬੇਹੱਦ ਕੁਰਬਾਨੀ ਕਰਕੇ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ।  ਉਨ•ਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਤੇ ਕੌਮ ਦੀ ਅਜ਼ਾਦੀ ਲਈ ਆਪਣੀ ਜਾਨਾਂ ਵਾਰਨੇ ਵਾਲੇ ਮਹਾਨ ਸ਼ਹੀਦਾਂ ਦੇ ਸੁਪਨੇ ਸਕਾਰ ਕਰਨ ਲਈ ਆਪਣੀ ਅਥਾਹ ਸ਼ਕਤੀ ਅਤੇ ਉਸਾਰੂ ਸੋਚ ਨੂੰ ਸਕਾਰਾਤਮਕ ਦਿਸ਼ਾ ਵਿਚ ਵਰਤੇ ਕੇ ਦੇਸ਼ ਦੇ ਨਵ-ਨਿਰਮਾਣ ਤੇ ਖੁਸ਼ਹਾਲੀ ਵਿਚ ਵੱਧ ਚੜ• ਕੇ ਹਿੱਸਾ ਪਾਉਣਾ ਚਾਹੀਦਾ ਹੈ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger