Wednesday, January 30, 20130 comments


ਸ੍ਰੀ ਮੁਕਤਸਰ ਸਾਹਿਬ   30   ਜਨਵਰੀ/ ਔਰਤਾਂ ਨੂੰ ਉਹਨਾਂ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਇੱਕ ਜਿਲ੍ਹਾ ਪੱਧਰ ਦਾ ਕੈਂਪ ਸ੍ਰੀ ਦਲਜੀਤ ਸਿੰਘ ਰਲਹਨ ਸੀ.ਜੀ.ਐਮ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਕਾਲਜ ਫਾਰ ਗਰਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਕੇ.ਐਸ ਰਾਜ ਆਈ.ਏ.ਐਸ. ਅੰਡਰ ਟਰੇਨਿੰਗ, ਸ੍ਰੀ ਕੰਵਲਜੀਤ ਸਿੰਘ ਚਾਹਲ ਡੀ.ਐਸ.ਪੀ., ਮੈਡਮ ਸੁਖਪਿੰਦਰ ਕੌਰ ਨਾਇਬ ਤਹਿਸੀਲਦਾਰ, ਪ੍ਰਿੰਸੀਪਲ ਨਵਜੋਤ ਕੌਰ, ਐਡਵੋਕੇਟ ਬਲਰਾਮ ਯਾਦਵ ਅਤੇ ਐਡਵੋਕੇਟ ਰਾਜਿੰਦਰ ਸਿੰਘ ਔਲਖ ਨੇ ਭਾਗ ਲਿਆ। ਸੇਵਾਵਾਂ ਅਥਾਰਟੀ ਨੇ ਕਿਹਾ ਕਿ ਔਰਤਾਂ ਅਤੇ ਬੱਚਿਆਂ ਤੇ ਹੋ ਰਹੇ ਜੁਲਮਾਂ ਨੂੰ ਰੋਕਣ ਲਈ ਔਰਤ ਦਾ ਪੜ੍ਹਿਆਂ ਲਿਖਿਆ ਹੋਣਾ ਬਹੁਤ ਹੀ ਜਰੂਰੀ ਹੈ। ਉਹਨਾਂ ਅੱਗੇ ਕਿਹਾ ਕਿ ਔਰਤਾਂ ਅਤੇ ਬੱ੍ਯਚਿਆਂ ਤੇ ਜੁਲਮ ਨੂੰ ਰੋਕਣ ਲਈ ਸਾਡੇ ਸਮਾਜ ਨੂੰ ਸਾਂਝੇ ਤੌਰ ਤੇ ਯਤਨ ਕਰਨੇ ਚਾਹੀਦੇ ਹਨ ਅਤੇ ਮਾੜੇ ਅਨਸਰਾ ਤੋਂ ਬਚਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਔਰਤਾਂ ਨੂੰ ਉਹਨਾਂ ਦੇ ਹੱਕਾਂ, ਅਧਿਕਾਰਾਂ ਅਤੇ ਫਰਜਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਲੀਗਲ ਲਿਟਰੇਸੀ ਕਲੱਬਾਂ ਦੀ ਸਥਾਪਨ ਕੀਤੀ ਜਾ ਰਹੀ ਹੈ । ਉਹਨਾਂ ਅੱਗੇ ਕਿਹਾ ਕਿ ਔਰਤਾਂ ਅਤੇ ਲੜਕੀਆਂ ਨੂੰ ਇਹਨਾਂ ਲੀਗਲ ਲਿਟਰੇਸੀ ਕਲੱਬਾਂ ਦੀ ਮੈਂਬਰ ਬਣ ਕੇ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।  ਉਹਨਾਂ ਲੋਕਾਂ ਨੂੰ  ਅਪੀਲ ਕੀਤੀ ਕਿ ਸਾਨੂੰ ਔਰਤਾਂ ਅਤੇ ਲੜਕੀਆਂ ਨੂੰ ਮਰਦ ਦੇ ਬਰਾਬਰ ਪੂਰਾ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ।                               ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਕੰਵਲਜੀਤ ਸਿੰਘ ਡੀ.ਐਸ.ਪੀ. ਨੇ ਕਿਹਾ ਕਿ ਔਰਤਾਂ ਨਾਲ ਹੋ ਰਹੀਆਂ ਬਦਸਲੂਕੀਆਂ ਅਤੇ ਮਾੜੇ ਵਰਤਾਓ ਨੂੰ ਰੋਕਣ ਲਈ ਜਿਲ੍ਹਾ ਪੁਲਿਸ ਵਲੋਂ ਸਪੈਸ਼ਲ ਕਰਾਈਮ ਵੋਮੈਨ ਸੈਲ ਦੀ ਸਥਾਪਨ ਐਸ.ਐਸ.ਪੀ. ਦਫਤਰ ਵਿਖੇ ਕੀਤੀ ਹੋਈ ਹੈ ।  ਉਹਨਾਂ ਅੱਗੇ ਕਿਹਾ ਕਿ ਜਦੋ ਵੀ ਕਿਸੇ ਔਰਤ ਜਾਂ ਲੜਕੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਜਾਂ ਪ੍ਰਸ਼ਾਨੀ ਹੋਵੇ ਤਾਂ ਉਹ ਟੈਲੀਫੂਨ ਨੰ. 01633-1091 ਅਤੇ 263855 ਤੇ ਸੰਪਰਕ ਕਰਕੇ ਪੁਲਿਸ ਦੀ ਮੱਦਦ ਲੈ ਸਕਦੀ।  ਇਸ ਮੌਕੇ ਮੈਡਮ ਸੁਖਪਿੰਦਰ ਕੌਰ ਨਾਇਬ ਤਹਿਸੀਲਦਾਰ, ਐਡਵੋਕਟ ਬਲਰਾਮ ਯਾਦਵ ਨੇ ਵੀ ਔਰਤਾਂ ਅਤੇ ਲੜਕੀਆਂ ਉਹਨਾਂ ਦੇ ਹੱਕਾਂ,ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਉਹਨਾਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੜਕੀਆਂ ਨੂੰ ਆਤਮ ਰੱਖਿਆ ਲਈ ਮਾਹਿਰ ਟ੍ਰੇਨਿਰਾਂ ਵਲੌਂ ਗੱਤਕਾ,ਜੂਡੇ ਕਰਾਟੇ,ਤਾਈਕਵਾਂਡੇ,ਮਾਰਸ਼ਲ ਆਰਟ ਦੀਆਂ ਵੱਖ ਵੱਖ ਸਵੈ ਰੱਖਿਆ ਤਕਨੀਕਾਂ ਦੀ ਜਾਣਕਾਰੀ ਦੇ ਇਲਾਵਾ ਸਵੈ ਰੱਖਿਆ ਲਈ ਹੌਰ ਜਰੂਰੀ ਨੁਕਤਿਆਂ ਸੰਬੰਧੀ ਵੀ ਜਾਣਕਾਰੀ ਦਿੱਤੀ ਗਈੇ। 

ਸ੍ਰੀ ਦਲਜੀਤ ਸਿੰਘ ਰਲਹਨ ਸੀ.ਜੀ.ਐਮ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੀਗਲ ਲਿਟਰੇਸੀ ਕਲੱਬ ਦੇ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger