51 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ ਮੋਟਰਸਾਈਕਲ ਸਣੇ ਇਕ ਕਾਬੂ

Tuesday, January 01, 20130 comments


ਮਾਨਸਾ, (                         ) : ਜ਼ਿਲ੍ਹਾ ਪੁਲਿਸ ਨੇ ਸਮਾਜ ਨੂੰ ਨਸ਼ਾ ਮੁਕਤ ਕਰਨ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 51 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਕਿਹਾ ਕਿ ਥਾਣਾ ਬੋਹਾ ਦੇ ਸਹਾਇਕ ਥਾਣੇਦਾਰ ਸ਼੍ਰੀ ਅਮਰੀਕ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਪਿੰਡ ਉਡਤ ਸੈਦੇਵਾਲਾ ਅਕਾਲ ਅਕੈਡਮੀ ਕੋਲ ਸ਼ੱਕ ਦੇ ਅਧਾਰ ’ਤੇ ਮੋਟਰ ਸਾਈਕਲ (ਪੀ.ਬੀ. 31 ਐਫ 8219 ) ਸਵਾਰ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਬਚਨ ਸਿੰਘ ਵਾਸੀ ਟਾਂਡੀਆ (ਥਾਣਾ ਜੌੜਕੀਆਂ) ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 51 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤਾ ਗਿਆ ਹੈ। ਡਾ. ਭਾਰਗਵ ਨੇ ਕਿਹਾ ਕਿ ਉਕਤ ਵਿਅਕਤੀ ਵਿਰੁੱਧ ਐਨ.ਡੀ.ਪੀ.ਐਸ. ਦੀ ਧਾਰਾ 15/25/61/85 ਅਧੀਨ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਆਦੀ ਮੁਜ਼ਰਮ ਹੈ, ਜਿਸ ਖ਼ਿਲਾਫ ਪਹਿਲਾਂ ਵੀ ਭੁੱਕੀ ਚੂਰਾਪੋਸਤ ਅਤੇ ਸਮੈਕ ਦੇ ਤਿੰਨ ਮੁਕੱਦਮੇ ਥਾਣਾ ਜੌੜਕੀਆਂ ਅਤੇ ਬਰੇਟਾ  ਵਿਖੇ ਦਰਜ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਸ ਨੇ ਦੱਸਿਆ ਕਿ ਉਹ ਭੁੱਕੀ ਚੂਰਾਪੋਸਤ ਹਰਿਆਣਾ ਰਾਜ ਤੋਂ 700 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਲੈ ਕੇ ਆਇਆ ਸੀ ਤੇ 1000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ। ਉਨ੍ਹਾਂ ਕਿਹਾ ਕਿ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਕੇ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਡਾ. ਭਾਰਗਵ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾਵੇਗਾ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger