64ਵਾਂ ਗਣਤੰਤਰ ਦਿਵਸ ਨਾਭਾ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ

Monday, January 28, 20130 comments


ਨਾਭਾ, 28 ਜਨਵਰੀ ( ਜਸਬੀਰ ਸਿੰਘ ਸੇਠੀ )-64ਵਾਂ ਗਣਤੰਤਰ ਦਿਵਸ ਸਰਕਾਰੀ ਰਿੁਪਦਮਨ ਕਾਲਜ ਨਾਭਾ ਦੇ ਗਰਾਉਂਡ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਐਸ.ਡੀ.ਐਮ. ਨਾਭਾ ਵੱਲੋਂ ਅਦਾ ਕੀਤੀ ਗਈ। ਮੁੱਖ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ, ਇਸ ਤੋਂ ਪਹਿਲਾਂ ਉਨ•ਾਂ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਇਸ ਦਿਨ ਤੋਂ ਭਾਰਤੀ ਸੰਵਿਧਾਨ ਅਨੁਸਾਰ ਕੰਮ ਹੋਣਾ ਸ਼ੁਰੂ ਹੋ ਗਿਆ ਸੀ। ਸਾਨੂੰ ਸਮਾਜਿਕ ਕਦਰਾਂ ਕੀਮਤਾਂ ਨੂੰ ਕਾਇਮ ਰੱਖਦਿਆਂ ਸਮਾਜ ਦੀ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ ਤਾਂ ਜੋ ਦੇਸ ਤਰੱਕੀ ਦੀਆਂ ਲੀਹਾਂ ’ਤੇ ਹੋਰ ਅੱਗੇ ਵਧੇ। ਇਸ ਤੋਂ ਬਾਅਦ ਪੰਜਾਬ ਪੁਲੀਸ ਤੇ ਸਕੂਲੀ ਬੱਚਿਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਵੱਖ-ਵੱਖ ਧਰਮਾਂ, ਸੱਭਿਆਚਾਰ, ਨਸਲਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਅੱਲਗ-ਅਲੱਗ ਸਕੂਲ ਦੇ ਬੱਚਿਆਂ ਵੱਲੋਂ ਸੋਲੋ ਡਾਂਸ, ਭੰਗੜਾ, ਗਿੱਧਾ ਆਦਿ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਉਪਰੰਤ ਅਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ ਅਤੇ ਆਖੀਰ ’ਚ ਰਾਸ਼ਟਰੀ ਗੀਤ ਗਾ ਕੇ ਪ੍ਰੋਗਰਾਮ ਦਾ ਸਮਾਪੰਨ ਕੀਤਾ ਗਿਆ। 


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger