ਲੁ4ਿ1ਾਣਾ (ਸਤਪਾਲ ਸੋਨ9) ਅੱਜ ਪਿੰਡ ਥਰੀਕੇ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿੱਚ ਗਰੀਬ ਵਿਦਿਆਰਥੀਆਂ ਨੂੰ ਪਿੰਡ ਦੇ ਪਤਵੰਤੇ ਵਿਅਕਤੀਆਂ ਵੱਲੋਂ ਵਰਦੀਆਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਤੇ ਪਿੰਡ ਦੇ ਸਰਪੰਚ ਸ੍ਰ. ਗੁਲਵੰਤ ਸਿੰਘ, ਸ੍ਰ. ਗੁਰਦੀਪ ਸਿੰਘ ਤੇ ਮੋਹਣਜੀਤ (ਦੋਵੇ ਪੰਚ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਖ਼ਤ ਮਿਹਨਤ ਤੇ ਲਗਨ ਨਾਲ ਹਰ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਪੜ•ਾਈ ਦੇ ਨਾਲ-ਨਾਲ ਉਹਨਾਂ ਨੂੰ ਲਗਨ ਨਾਲ ਹਰ ਖੇਤਰ ਵਿੱਚ ਮੁਹਾਰਤ ਹਾਸਿਲ ਕਰਨੀ ਚਾਹੀਦੀ, ਜਿਸ ਨਾਲ ਉਹ ਜਿੱਥੇ ਆਪਣੇ ਪੈਰਾਂ ਤੇ ਖੜੇ ਹੋ ਸਕਣਗੇ, ਉਥੇ ਦੇਸ਼ ਨਾਮ ਵੀ ਰੌਸ਼ਨ ਕਰਨਗੇ। ਉਹਨਾਂ ਕਿਹਾ ਕਿ ਸਾਨੂੰ ਲੜਕੀਆਂ ਦੀ ਸਿੱਖਿਆ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣਾ ਚਾਹੀਦਾ ਤਾਂ ਜੋ ਉਹ ਪੜ•-ਲਿਖ ਕੇ ਆਪਣੇ ਪੈਰਾ ਤੇ ਖੜੀਆਂ ਹੋ ਸਕਣ ਤੇ ਦਾਜ਼-ਦਹੇਜ ਤੇ ਹੋਰ ਸਮਾਜਿਕ ਕੁਰਤੀਆਂ ਦਾ ਮੁਕਾਬਲਾ ਕਰ ਸਕਣ। ਇਸ ਮੌਕੇ ਤੇ ਸਕੂਲ ਦੇ ਮੁੱਖ ਅਧਿਆਪਕ ਸ੍ਰ. ਹਰਪ੍ਰਤਾਪ ਸਿੰਘ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਅਜਿਹੇ ਯਤਨਾਂ ਨਾਲ ਗਰੀਬ ਵਿਦਿਆਰਥੀ ਵੀ ਸਿੱਖਿਆ ਹਾਸਿਲ ਕਰ ਸਕਣਗੇ ਅਤੇ ਅੱਗੇ ਤੋਂ ਵੀ ਅਜਿਹੇ ਭਲਾਈ ਕਾਰਜ਼ਾਂ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤਸ ਇਲਾਵਾ ਸ੍ਰ. ਨਿਰਭੈ ਸਿੰਘ ਸਾਬਕਾ ਬੀ.ਪੀ.ਈ.ਓ ਨਛੱਤਰ ਸਿੰਘ, ਮੈਡਮ ਜਸਵਿੰਦਰ ਕੌਰ, ਮੈਡਮ ਨਰੇਸ਼ ਰਾਣੀ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਆਕਤੀ ਹਾਜ਼ਰ ਸਨ।

Post a Comment