ਨਾਭਾ, 1 ਜਨਵਰੀ (ਜਸਬੀਰ ਸਿੰਘ ਸੇਠੀ)-ਰੇਲਵੇ ਸਟੇਸ਼ਨ ਦੇ ਨਾਲ ਲੱਗਦੀ ਨਰਸਰੀ ਵਿਖੇ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸ਼ਾਮ ਲਾਲ 28 ਪੁੱਤਰ ਮਹਿਦੂਦ ਨਾਥ ਵਜੋਂ ਹੋਈ ਹੈ। ਮ੍ਰਿਤਕ ਨੂੰ ਅੱਖਾਂ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ ਤੇ ਉਹ 17/12/12 ਤੋਂ ਘਰ ਤੋਂ ਲਾਪਤਾ ਹੋ ਗਿਆ ਸੀ ਅਤੇ ਅੱਜ ਉਸ ਦੀ ਲਾਸ਼ ਭਰਤ ਨਗਰ ਦੇ ਨਾਲ ਬਣੀ ਨਰਸਰੀ ਕੋਲੋਂ ਮਿਲੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਮਾਰਟ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ।
Post a Comment