ਮਲੇਰਕੋਟਲਾ ਵਿਖੇ ਰਾਜ ਪੱਧਰੀ ਵਿਸ਼ਾਲ ਕੂਕਾ ਸ਼ਹੀਦੀ ਸਮਾਗਮ

Friday, January 18, 20130 comments


ਮਲੇਰਕੋਟਲਾ, 18 ਜਨਵਰੀ ((ਸਤਪਾਲਸੋਨੀ)-‘‘ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ’ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।’’ ਇਹ ਵਿਚਾਰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਮਨਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਸ. ਢੀਂਡਸਾ ਨੇ ਸਿੱਖ ਧਰਮ ਵਿੱਚ ਇਸ ਦਿਨ ਨੂੰ ਪਾਕਿ ਪਵਿੱਤਰ ਦਿਨ ਦਾ ਦਰਜਾ ਦਿੰਦਿਆਂ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ•ਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ’ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਨ•ਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਮਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਬੱਝਿਆ ਗਿਆ। ਉਨ•ਾਂ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ’ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਉਨ•ਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਵੀ ਆਉਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਨ•ਾਂ ਦੋਹਾਂ ਆਗੂਆਂ ਵੱਲੋਂ ਹਾਜ਼ਰੀ ਲਗਵਾਉਂਦਿਆਂ ਕੂਕਾ ਸ਼ਹੀਦ ਯਾਦਗਾਰੀ ਟਰੱਸਟ, ਸ੍ਰੀ ਭੈਣੀ ਸਾਹਿਬ ਅਤੇ ਸਮੂਹ ਨਾਮਧਾਰੀ ਸੰਗਤ ਨੂੰ ਭਰੋਸਾ ਦਿੱਤਾ ਕਿ ਮਾਤਾ ਚੰਦ ਕੌਰ ਜੀ ਅਤੇ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਵੱਲੋਂ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਉਨ•ਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਨਾਮਧਾਰੀ ਸ਼ਹੀਦਾਂ ਨੂੰ ਅਜ਼ਾਦੀ ਘੁਲਾਟੀਆਂ ਦਾ ਦਰਜਾ ਦਿੰਦੀ ਰਹੀ ਹੈ। ਇਸ ਸੰਪਰਦਾ ਦੇ ਸ਼ਹੀਦਾਂ ਦੀ ਸ਼ਨਾਖ਼ਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਕਮੇਟੀ ਗਠਨ ਕਰਨ ਦਾ ਐਲਾਨ ਕੀਤਾ ਗਿਆ ਹੈ, ਤਾਂ ਕਿ ਨਾਮਧਾਰੀ ਸ਼ਹੀਦਾਂ ਨੂੰ ਬਣਦਾ ਮਾਣ ਅਤੇ ਸਤਿਕਾਰ ਦਿੱਤਾ ਜਾ ਸਕੇ। 
ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਦੀ ਕੁਰਬਾਨੀ ਮੂਹਰੇ ਅੱਜ ਹਰ ਅਮਨ ਅਤੇ ਆਜ਼ਾਦੀ ਪਸੰਦ ਵਿਅਕਤੀ ਸਿਰ ਝੁਕਾਉਂਦਾ ਹੈ। ਦੇਸ਼ ਦੀ ਆਜ਼ਾਦੀ ਲਈ ਨਾਮਧਾਰੀ ਸੰਪਰਦਾ ਵੱਲੋਂ ਲੜ•ੇ ਗਏ ਸ਼ਾਂਤਮਈ ਅੰਦੋਲਨ ਦੀ ਵਿਸ਼ਵ ਵਿੱਚ ਕੋਈ ਹੋਰ ਮਿਸਾਲ ਨਹੀਂ ਮਿਲਦੀ। ਉਨ•ਾਂ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨਾਮਧਾਰੀ ਇਤਿਹਾਸ ਨਾਲ ਜੁੜੀਆਂ ਸਾਰੀਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ। 
ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ ਬੱਗੇ, ਅਕਾਲੀ ਆਗੂ ਰਾਜਿੰਦਰ ਸਿੰਘ, ਬਲਦੇਵ ਸਿੰਘ, ਤਾਰਾ ਸਿੰਘ ਅਣਜਾਣ, ਬੀਬੀ ਰਾਜਿੰਦਰ ਕੌਰ, ਸਰਬਜੀਤ ਸਿੰਘ, ਸੁਰਿੰਦਰ ਕੌਰ ਖਰਲ, ਸੰਤ ਅਜੀਤ ਸਿੰਘ, ਅਜੀਤ ਸਿੰਘ ਲਾਇਲ, ਸਵਰਨ ਸਿੰਘ ਵਿਰਕ, ਹਰਪਾਲ ਸਿੰਘ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਟਰੱਸਟ ਦੇ ਉਪ ਚੇਅਰਮੈਨ ਅਤੇ ਨਾਮਧਾਰੀ ਦਰਬਾਰ ਦੇ ਮੁਖੀ ਨਾਮਧਾਰੀ ਸੁਰਿੰਦਰ ਸਿੰਘ ਨੇ ਸਾਰਿਆਂ ਦਾ ਸਮਾਗਮ ਵਿੱਚ ਸ਼ਿਰਕਤ ਕਰਨ ’ਤੇ ਧੰਨਵਾਦ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਵਿਧਾਇਕ ਸ. ਇਕਬਾਲ ਸਿੰਘ ਝੂੰਦਾਂ, ਸ. ਜੈਪਾਲ ਸਿੰਘ ਮੰਡੀਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਰਬਾਰਾ ਸਿੰਘ ਚਹਿਲ ਅਤੇ ਹੋਰ ਵੀ ਹਾਜ਼ਰ ਸਨ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger