ਹੁਸ਼ਿਆਰਪੁਰ, 16 ਜਨਵਰੀ:/ਸਥਾਨਕ ਪੁਲਿਸ ਗਰਾਉਂਡ ਵਿਖੇ ਮਨਾਏ ਜਾ ਰਹੇ ਜ਼ਿਲ•ਾ ਪੱਧਰ ਦੇ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ: ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਉਨ•ਾਂ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਸਿਹਤ ਵਿਭਾਗ, ਖੇਤੀਬਾੜੀ, ਵਣ, ਉਦਯੋਗ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਮਿਲਕ ਪਲਾਂਟ, ਸਿੱਖਿਆ, ਬਿਜਲੀ ਬੋਰਡ, ਭੂਮੀ ਰੱਖਿਆ, ਮਾਰਕਫੈਡ, ਸਰਵ ਸਿੱਖਿਆ ਅਭਿਆਨ, ਚੋਣਾਂ, ਰੈਡ ਕਰਾਸ, ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜ਼ਿਲ•ਾ ਪੱਧਰੀ ਸਮਾਗਮ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਕੌਮੀ ਦਿਨ ਤੇ ਹਾਜ਼ਰ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਸਬੰਧੀ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਝਾਕੀਆਂ ਆਯੋਜਿਤ ਕੀਤੀਆਂ ਜਾਣ। ਉਨ•ਾਂ ਕਿਹਾ ਕਿ ਆਯੋਜਿਤ ਕੀਤੀਆਂ ਜਾਣ ਵਾਲੀਆਂ ਝਾਕੀਆਂ ਨੂੰ ਆਕਰਸ਼ਿਤ ਅਤੇ ਖੂਬਸੂਰਤ ਢੰਗ ਨਾਲ ਪੇਸ਼ ਕੀਤਾ ਜਾਵੇ ਜਿਸ ਵਿੱਚ ਸਬੰਧਤ ਵਿਭਾਗਾਂ ਦੀਆਂ ਸਕੀਮਾਂ ਅਤੇ ਉਨ•ਾਂ ਦੇ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਬਣਾਈਆਂ ਜਾਣ। ਉਨ•ਾਂ ਕਿਹਾ ਕਿ ਇਹ ਝਾਕੀਆਂ ਸਮਾਗਮ ਵਾਲੀ ਥਾਂ ਤੇ ਸਮੇਂ ਸਿਰ ਪਹੁੰਚ ਜਾਣੀਆਂ ਚਾਹੀਦੀਆਂ ਹਨ ਅਤੇ ਜਿਹੜੀ ਤਰਤੀਬ ਵਿੱਚ ਉਨ•ਾਂ ਨੂੰ ਨੰਬਰ ਅਲਾਟ ਹੋਵੇਗਾ, ਉਸੇ ਤਰਤੀਬ ਵਿੱਚ ਮੰਚ ਦੇ ਸਾਹਮਣੇ ਆਉਣ।

Post a Comment