ਸ੍ਰੀ ਮੁਕਤਸਰ ਸਾਹਿਬ 26 ਜਨਵਰੀ/ ਗਣਤੰਤਰਤਾ ਦਿਵਸ ਮੌਕੇ ਤੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਫੁੱਟਬਾਲ ਪ੍ਰਦਰਸ਼ਨੀ ਮੈਚ ਦਾ ਆਯੋਜਨ ਕੀਤਾ ਗਿਆ। ਇਸ ਫੁੱਟਬਾਲ ਪ੍ਰਦਰਸ਼ਨੀ ਮੈਚ ਦਾ ਉਦਘਾਟਨ ਸ੍ਰੀ ਐਨ.ਐਸ. ਸਿੱਧੂ ਐਸ.ਪੀ.ਐਚ ਨੇ ਕੀਤਾ । ਇਸ ਮੌਕੇ ਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਨੌਜਵਾਨਾ ਨੂੰ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿ ਕੇ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਖੇਡ ਵਿਭਾਗ ਹਮੇਸ਼ਾ ਹੀ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ਤੇ ਖੇਡਾਂ ਦਾ ਪ੍ਰਬੰਧ ਕਰਦਾ ਰਹਿੰਦਾ । ਇਸ ਮੌਕੇ ਤੇ ਫੁੱਟਬਾਲ ਦੇ ਪ੍ਰਦਰਸ਼ਨੀ ਮੈਚ ਦੌਰਾਨ ਦਸ਼ਮੇਸ਼ ਸਪੋਰਟਸ ਕਲੱਬ ਸੰਗੂਧੋਨ ਬਲਾਕ ਸ੍ਰੀ ਮੁਕਤਸਰ ਸਾਹਿਬ ਨੇ ਗੁਰੂ ਗੋਬਿੰਦ ਸਿੰਘ ਕਲੱਬ ਖੂਨਣ ਕਲਾਂ ਬਲਾਕ ਮਲੋਟ ਨੂੰ 4-3 ਦੇ ਫਰਕ ਨਾਲ ਹਰਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਿੰਦਰਜੀਤ ਸਿੰਘ ਐਸ.ਪੀ.ਡੀ., ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ, ਮੈਡਮ ਰਾਜਦੀਪ ਕੌਰ ਸਹਾਇਕ ਕਮਿਸ਼ਨਰ ਸਹਾਇਤਾਂ,ਸ੍ਰੀ ਬਲਵੰਤ ਸਿੰਘ ਜਿਲ੍ਹਾ ਖੇਡ ਅਫਸਰ, ਸ੍ਰੀ ਸੁਖਦੇਵ ਸਿੰਘ ਸਹਾਇਕ ਸਿੱਖਿਆ ਅਫਸਰ, ਸ੍ਰੀ ਕੰਵਲਜੀਤ ਸਿੰਘ ਹੈਡਬਾਲ ਕੋਚ,ਸ੍ਰੀਮਤੀ ਦੀਪੀ ਰਾਣੀ ਜਿਮਨਾਸਿਟਿਕ ਕੋਚ,ਸ੍ਰੀ ਰਮੇਸ਼ ਚੰਦਰ ਅਥਲੈਟਿਕਸ ਕੋਚ, ਜੋਗਿੰਦਰ ਸਿੰਘ, ਸ੍ਰੀ ਗੁਰਪਾਲ ਸਿੰਘ , ਸ੍ਰੀ ਰਣਜੀਤ ਸਿੰਘ, ਸ੍ਰੀ ਜਗਮੀਤ ਸਿੰਘ ਅਤੇ ਸ੍ਰੀ ਜਗਜੀਤ ਸਿੰਘ ਨੇ ਵੀ ਮੌਜੂਦ ਸਨ।

Post a Comment