ਲੁਧਿਆਣਾ 25 ਜਨਵਰੀ: (ਸਤਪਾਲ ਸੋਨ9) ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਹ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਕੇ ਸਮਾਜ ਤੇ ਦੇਸ਼ ਵਿੱਚ ਤਬਦੀਲੀ ਲਿਆ ਸਕਦੇ ਹਨ, ਇਸ ਲਈ ਸਾਰੇ ਨੌਜਵਾਨਾਂ ਨੂੰ ਵੋਟ ਦੇ ਹੱਕ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਸ੍ਰੀ ਰਾਹੁਲ ਤਿਵਾੜੀ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਸਰਕਾਰੀ ਕਾਲਜ ਲੜਕੀਆਂ ਵਿਖੇ ਰਾਸ਼ਟਰੀ ਵੋਟਰ ਦਿਵਸ ‘ਤੇ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਤਿਵਾੜੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਆਜ਼ਾਦ ਦੇਸ਼ ਦੇ ਵਾਸੀ ਹਾਂ ਅਤੇ ਸਾਨੂੰ ਹਰ ਖੇਤਰ ਵਿੱਚ ਅੱਗੇ ਵਧਣ ਦੇ ਪੂਰੇ ਅਵਸਰ ਉਪਲੱਭਦ ਹਨ। ਉਹਨਾਂ ਕਿਹਾ ਕਿ ਨੌਜਵਾਨ ਵਰਗ ਸਮਾਜ ਵਿੱਚ ਸੁਧਾਰ ਲਿਆਉਣ ਲਈ ਅਹਿਮ ਭੂਮਿਕਾ ਨਿਭਾਅ ਸਕਦਾ ਹੈ, ਇਸ ਲਈ ਸਾਨੂੰ ਦੂਸਰਿਆਂ ਵਿੱਚ ਨੁਕਸ ਕੱਢਣ ਦੀ ਬਜਾਏ ਹਮੇਸ਼ਆਪਣੇ ਆਪ ਵਿੱਚ ਸੁਧਾਰ ਲਿਆਉਣ ਦੇ ਯਤਨ ਕਰਨੇ ਚਾਹੀਦੇ ਹਨ ਅਤੇ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ: ਗੁਰਮਿੰਦਰ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨੀ ਚਾਹੀਦੀ ਹੈ, ਕਿਉਕਿ ਵੋਟ ਦੇ ਅਧਿਕਾਰ ਨਾਲ ਹੀ ਅਸੀਂ ਜ਼ਮਹੂਰੀਅਤ ਦੀਆਂ ਜੜ•ਾਂ ਮਜ਼ਬੂਤ ਕਰ ਸਕਦੇ ਹਾਂ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥਣਾਂ ਨੂੰ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਾਇਮ ਰੱਖਣ ਅਤੇ ਹਰੇਕ ਚੋਣ ਦੌਰਾਨ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਵੋਟ ਪਾਉਣ ਦਾ ਪ੍ਰਣ ਦਿਵਾਇਆ ਅਤੇ ਵਿਦਿਆਰਥੀਆਂ ਨੂੰ ਨਵੇਂ ਬਣਾਏ ਗਏ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਵੀ ਦਿੱਤੇ ਗਏ। ਇਸ ਸਮੇਂ ਵੋਟ ਦੀ ਮਹੱਤਤਾ ਵਿਸ਼‘ਤੇ ਕਾਲਜ ਦੀਆਂ ਵਿਦਿਆਰਥਣਾਂ ਦੇ ਭਾਸ਼ਣ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ ਡਾ: ਗੁਰਮਿੰਦਰ ਕੌਰ, ਸ੍ਰੀ ਭਾਰਤ ਭੂਸ਼ਨ ਬਾਂਸਲ ਤਹਿਸੀਲ (ਚੋਣਾਂ), ਵਾਈਸ ਪ੍ਰਿੰਸੀਪਲ ਡਾ: ਸ਼ੁਦਰਸ਼ਨ ਮਹਿਤਾ, ਕਾਲਜ ਦੇ ਅਧਿਆਪਕ ਅਤੇ ਵਿਦਿਆਰਥਣਾਂ ਹਾਜ਼ਰ ਸਨ।
ਸ੍ਰੀ ਰਾਹੁਲ ਤਿਵਾੜੀ ਡਿਪਟੀ ਕਮਿਸ਼ਨਰ ਲੁਧਿਆਣਾ ਸਰਕਾਰੀ ਕਾਲਜ ਲੜਕੀਆਂ ਵਿਖੇ ਰਾਸ਼ਟਰੀ ਵੋਟਰ ਦਿਵਸ ‘ਤੇ ਆਯੋਜਿਤ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਨਵੇਂ ਬਣਾਏ ਗਏ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਵੰਡਦੇ ਹੋਏ।

Post a Comment