ਕੋਟਕਪੂਰਾ/4ਜਨਵਰੀ/ਜੇ.ਆਰ.ਅਸੋਕ/ ਦੇਸ਼ ਦੀ ਰਾਜਧਾਨੀ ਦਿੱਲੀ, ਪੰਜਾਬ ਅਤੇ ਹੋਰਨਾਂ ਰਾਜਾਂ ਵਿਚ ਦਿਨ-ਬ-ਦਿਨ ਵੱਧ ਰਹੀਆਂ ਜਬਰਜਿਨਾਹ ਦੀਆਂ ਘਟਨਾਵਾਂ ਸਮਾਜ ਲਈ ਚਿੰਤਾਜਨਕ ਹਨ, ਸਮਾਜ ਵਿਚ ਵੱਧ ਰਹੇ ਅਜਿਹੇ ਰੁਝਾਨ ਨੂੰ ਸਖਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ । ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਹਿਊਮਨ ਰਾਈਟਸ ਅਵੇਰਨੈਸ ਐਸੋਸੀਏਸ਼ਨ ਪੰਜਾਬ ਦੀ ਸਕੱਤਰ ਬੀਬੀ ਮਨਜੀਤ ਕੌਰ ਨੰਗਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ । ਉਨ•ਾਂ ਕਿਹਾ ਕਿ ਸਾਡੇ ਭਾਰਤੀ ਸਮਾਜ ਵਿਚ ਪਹਿਲਾਂ ਹੀ ਮੁੰਡਿਆਂ ਦੇ ਮੁਕਾਬਲੇ ਲੜਕੀਆਂ ਦੀ ਗਿਣਤੀ ਕਾਫ਼ੀ ਘੱਟ ਹੈ, ਅਜਿਹੀਆਂ ਘਟਨਾਵਾਂ ਨੇ ਲੜਕੀਆਂ ਦੇ ਮਾਪਿਆਂ ਨੂੰ ਚਿੰਤਾ ’ਚ ਪਾ ਦਿੱਤਾ ਹੈ । ਬੀਬੀ ਨੰਗਲ ਨੇ ਦਾਮਨੀ ਦੇ ਕੇਸ ਨਾਲ ਜੁੜੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ । ਉਨ•ਾਂ ਅੱਗੇ ਦੱਸਿਆ ਕਿ ਦੇਸ਼ ਦੀਆਂ ਧੀਆਂ ਨਾਲ ਹੋ ਰਹੇ ਦੁਰਵਿਹਾਰ ਦੇ ਵਿਰੋਧ ਵਿਚ ਐਸੋਸੀਏਸ਼ਨ ਵੱਲੋਂ 5 ਜਨਵਰੀ ਨੂੰ ਸਵੇਰੇ 10 ਵਜੇ ਸਥਾਨਕ ਸ਼ਹਿਰ ਵਿਚ ਰੋਸ ਮਾਰਚ ਕੀਤਾ ਜਾ ਰਿਹਾ ਹੈ ਜੋ ਕਿ ਜੈਤੋ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚ ਦੀ ਹੁੰਦਾ ਹੋਇਆ ਮਿਊਂਸਪਲ ਪਾਰਕ ’ਚ ਸਮਾਪਤ ਹੋਵੇਗਾ । ਇਸ ਉਪਰੰਤ ਤਹਿਸੀਲਦਾਰ ਕੋਟਕਪੂਰਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ । ਇਸ ਮੌਕੇ ਵੀਰਪਾਲ ਕੌਰ, ਕਰਮਜੀਤ ਕੌਰ ਰਿੰਕੂ, ਰਮਨਦੀਪ ਕੌਰ, ਕਮਲ ਕੌਰ, ਸੰਦੀਪ ਕੌਰ, ਗਗਨਦੀਪ ਕੌਰ, ਸੁਮਨਦੀਪ ਕੌਰ, ਅਨੂ, ਅਮਨਦੀਪ ਕੌਰ, ਅਰਸ਼ਦੀਪ ਕੌਰ ਆਦਿ ਹਾਜ਼ਰ ਸਨ ।

Post a Comment